Share on Facebook Share on Twitter Share on Google+ Share on Pinterest Share on Linkedin ਗਿਆਰ੍ਹਵੀਂ ਤੇ ਬਾਰ੍ਹਵੀਂ ਦੇ ਹਿਊਮੈਨਟੀਜ਼ ਵਿਸ਼ੇ ਦੇ ਸਟੇਟ ਰਿਸੋਰਸ ਪਰਸਨ ਦੀ ਸੂਬਾ ਪੱਧਰੀ ਸਿਖਲਾਈ ਵਰਕਸ਼ਾਪ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜੁਲਾਈ: ਪੰਜਾਬ ਰਾਜ ਵਿੱਦਿਅਕ ਖੋਜ ਤੇ ਸਿਖਲਾਈ ਸੰਸਥਾ ਵੱਲੋਂ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰਾਜੈਕਟ ਅਧੀਨ ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤਾਂ ਦੇ ਹਿਊਮੈਨਟੀਜ਼ ਵਿਸ਼ੇ ਦੇ ਸਟੇਟ ਰਿਸੋਰਸ ਪਰਸਨਜ਼ ਦੀ ਅੱਜ ਇੱਥੋਂ ਦੇ ਫੇਜ਼-8 ਸਥਿਤ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਵਿੱਚ ਇਕ ਰੋਜ਼ਾ ਸੂਬਾ ਪੱਧਰੀ ਸਿਖਲਾਈ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਸਿਖਲਾਈ ਵਰਕਸ਼ਾਪ ਵਿੱਚ ਅਰਥ ਸ਼ਾਸਤਰ, ਰਾਜਨੀਤੀ ਸ਼ਾਸਤਰ, ਇਤਿਹਾਸ ਅਤੇ ਭੂਗੋਲ ਵਿਸ਼ੇ ਦੇ 50 ਸਟੇਟ ਰਿਸੋਰਸ ਪਰਸਨਜ਼ ਨੇ ਭਾਗ ਲਿਆ। ਇਸ ਮੌਕੇ ਬੋਲਦਿਆਂ ਪੰਜਾਬ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਕਿਹਾ ਕਿ ਅਧਿਆਪਕ ਦਾ ਸਮਾਜ ਵਿੱਚ ਵਿਸ਼ੇਸ਼ ਸਥਾਨ ਹੈ। ਉਹ ਆਪਣੇ ਆਪ ਵਿੱਚ ਇਕ ਸੰਸਥਾ ਹੈ। ਉਹ ਵਿਦਿਆਰਥੀਆਂ ਦਾ ਰੋਲ ਮਾਡਲ ਹੈ। ਇਸ ਲਈ ਚੰਗੇ ਸਮਾਜ ਦੀ ਸਿਰਜਣਾ ਲਈ ਅਧਿਆਪਕ ਉਸਾਰੂ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਨੇ ਸਾਰੇ ਰਿਸੋਰਸ ਪਰਸਨਜ਼ ਨੂੰ ਪ੍ਰੇਰਨਾ ਦਿੰਦਿਆਂ ਕਿਹਾ ਕਿ ਉਹ ਵਧ ਚੜ੍ਹ ਕੇ ਇਮਾਨਦਾਰੀ ਨਾਲ ਵਿਭਾਗ ਵੱਲੋਂ ਸੌਂਪਿਆ ਕਾਰਜ ਪੂਰਾ ਕਰਨ ਤਾਂ ਕਿ ਅੱਛੇ ਵਿਦਿਆਰਥੀ ਪੈਦਾ ਕੀਤੇ ਜਾ ਸਕਣ। ਇਸ ਮੌਕੇ ਜਾਣਕਾਰੀ ਦਿੰਦਿਆਂ ਸਹਾਇਕ ਡਾਇਰੈਕਟਰ ਬਿੰਦੂ ਗੁਲਾਟੀ ਨੇ ਦੱਸਿਆ ਕਿ ਇਹ ਸਿਖਲਾਈ ਇਨ੍ਹਾਂ ਵਿਸ਼ਿਆਂ ਲਈ ਬਹੁਤ ਹੀ ਉਪਯੋਗੀ ਸਾਬਿਤ ਹੋਵੇਗੀ ਅਤੇ ਵਿਦਿਆਰਥੀ ਇਨ੍ਹਾਂ ਵਧੀਆ ਅਤੇ ਆਕਰਸ਼ਕ ਵਿਧੀਆਂ ਰਾਹੀਂ ਇਨ੍ਹਾਂ ਵਿਸ਼ਿਆਂ ਨੂੰ ਵਧੇਰੇ ਚੰਗੀ ਤਰ੍ਹਾਂ ਸਮਝ ਸਕਣਗੇ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਖਲਾਈ ਵਰਕਸ਼ਾਪ ਦਾ ਉਦੇਸ਼ ਇਨ੍ਹਾਂ ਵਿਸ਼ਿਆ ਦੀ ਸਿੱਖਣ-ਸਿਖਾਉਣ ਪ੍ਰਕਿਰਿਆ ਨੂੰ ਕਿਰਿਆਵਾਂ ਆਧਾਰਿਤ ਬਣਾਉਣਾ ਹੈ। ਇਸ ਸਿਖਲਾਈ ਵਰਕਸ਼ਾਪ ਵਿੱਚ ਇਨ੍ਹਾਂ ਵਿਸ਼ਿਆ ਦੇ ਸਿੱਖਣ ਨੂੰ ਰੋਚਕ ਤੇ ਪ੍ਰਭਾਵਸ਼ਾਲੀ ਬਣਾਉਣ ਲਈ ਇਨ੍ਹਾਂ ਵਿਸ਼ਿਆਂ ਦੇ ਮਡਿਊਲ ਅਤੇ ਪਾਵਰ ਪੁਆਇੰਟ ਪੇਸ਼ਕਾਰੀ ਲਈ ਤਿਆਰ ਕੀਤੇ ਗਏ। ਇਹ ਸਟੇਟ ਰਿਸੋਰਸ ਪਰਸਨਜ਼ ਇਨ੍ਹਾਂ ਵਿਸ਼ਿਆ ਨਾਲ ਸਬੰਧਤ 2641 ਲੈਕਚਰਾਰਾਂ ਦੇ ਅਧਿਆਪਨ ਨੂੰ ਕਿਰਿਆਵਾਂ ਆਧਾਰਿਤ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਪ੍ਰਦਾਨ ਕਰਨਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ