ਪੰਜਾਬ ਰਾਜ ਐਸਸੀ ਕਮਿਸ਼ਨ ਵੱਲੋਂ ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਗਾਉਣ ਸਬੰਧੀ ਖਬਰਾਂ ਦਾ ਗੰਭੀਰ ਨੋਟਿਸ

ਡਾਇਰੈਕਟਰ ਬਿਊਰੋ ਆਫ ਇਨਵੈਸਟੀਗੇਸ਼ਨ ਤੇ ਐਸਐਸਪੀ ਮੋਗਾ ਨੂੰ 24 ਅਪਰੈਲ ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 7 ਅਪਰੈਲ:
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਇੱਕ ਪੰਜਾਬੀ ਅਖਬਾਰ ’ਚ ‘ਦੋਧਰ ਸ਼ਰਕੀ ਵਿੱਚ ਦਲਿਤ ਦੇ ਘਰ ਨੂੰ ਅੱਗ ਲਾਈ’ ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖਬਰ ਦਾ ਸੂ-ਮੋਟੋ ਨੋਟਿਸ ਲੈਂਦੇ ਹੋਏ ਡਾਇਰੈਕਟਰ, ਬਿਊਰੋ ਆਫ ਇਨਵੈੈਸਟੀਗੇਸ਼ਨ ਅਤੇ ਐਸ.ਐਸ.ਪੀ. ਮੋਗਾ ਨੂੰ 24 ਅਪ੍ਰੈਲ 2017 ਨੂੰ ਨਿੱਜੀ ਪੱਧਰ ਤੇ ਕਮਿਸ਼ਨ ਸਨਮੁੱਖ ਸਮੁੱਚੀ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਦੱਸਿਆ ਕਿ ਪ੍ਰਕਾਸ਼ਿਤ ਖ਼ਬਰ ਤੋਂ ਜਾਣਕਾਰੀ ਮਿਲੀ ਹੈ ਕਿ ਦੋਧਰ ਸ਼ਰਕੀ ਦੀ ਵਿਧਵਾ ਦਲਿਤ ਅੋਰਤ ਨਾਲ ਉਸਦੇ ਹੀ ਘਰ ਵਿੱਚ ਵੜ ਕੇ ਪਿੰੰਡ ਦੇ ਲੋਕਾਂ ਵੱਲੋਂ ਛੇੜਛਾੜ ਕੀਤੀ ਅਤੇ ਉਸਦੇ ਵਿਰੋਧ ਕਰਨ ਤੇ ਉਸ ਨੂੰ ਅਤੇ ਉਸ ਦੀ ਧੀ ਸਮੇਤ ਤੇਲ ਪਾ ਕੇ ਸਾੜਨ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੂਰੇ ਤੱਥਾ ਦੀ ਦੀ ਪੜਤਾਲ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਡਾਇਰੈਕਟਰ, ਬਿਊਰੋ ਆਫ ਇਨਵੈੈਸਟੀਗੇਸ਼ਨ ਆਪਣੇ ਪੱਧਰ ਤੇ ਇਸ ਦੀ ਜਾਂਚ ਕਰਵਾ ਕੇ ਅਤੇ ਐਸ.ਐਸ.ਪੀ. ਮੋਗਾ 24 ਅਪ੍ਰੈਲ 2017 ਨੂੰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸ੍ਰੀ ਬਾਘਾ ਨੇ ਅੱਗੇ ਦੱਸਿਆ ਕਿ ਕਮਿਸ਼ਨ ਅਨੁਸੂਚਿਤ ਜਾਤੀਆਂ ਦੀ ਭਲਾਈ ਅਤੇ ਬਣਦੇ ਹੱਕ ਦਿਵਾਉਣ ਲਈ ਵਚਨਬੱਧ ਹੈ ਅਤੇ ਇਸ ਮਾਮਲੇ ਨੂੰ ਪੂਰੀ ਪਾਰਦਰਸ਼ਤਾ ਨਾਲ ਹੱਲ ਕਰਨ ਨੂੰ ਯਕੀਨੀ ਬਣਾਏਗਾ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…