ਸਰਕਾਰੀ ਸਕੂਲ ਅਕਾਲਗੜ੍ਹ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡੀ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਮਈ
ਇੱਥੋਂ ਦੇ ਨੇੜਲੇ ਪਿੰਡ ਅਕਾਲਗੜ੍ਹ ਦੇ ਸਰਕਾਰੀ ਮਿਡਲ ਸਕੂਲ ਦੇ ਵਿਦਿਆਰਥੀਆਂ ਨੂੰ ਬਾਬਾ ਫ਼ਰੀਦ ਵੈਲਫ਼ੇਅਰ ਕਲੱਬ ਕੁਰਾਲੀ ਦੇ ਪ੍ਰਧਾਨ ਸੁਖਜਿੰਦਰ ਇਸੰਘ ਸੋਢੀ ਦੀ ਅਗਵਾਈ ਵਿਚ ਪ੍ਰਬੰਧਕਾਂ ਵੱਲੋਂ ਸ਼ਟੇਸ਼ਨਰੀ ਵੰਡੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੱਲਬ ਪ੍ਰਧਾਨ ਸੁਖਜਿੰਦਰਜੀਤ ਸਿੰਘ ਸੋਢੀ ਨੇ ਕਿਹਾ ਕਿ ਸਮਾਜ ਸੇਵੀ ਜਥੇਬੰਦੀਆਂ ਨੂੰ ਸਰਕਾਰੀ ਸਕੂਲਾਂ, ਹਸਪਤਾਲਾਂ ਅਤੇ ਹੋਰਨਾਂ ਸਰਕਾਰੀ ਸੰਸਥਾਵਾਂ ਦੀ ਸਹਾਇਤਾ ਲਈ ਅੱਗੇ ਆਉਣ ਦੀ ਲੋੜ ਹੈ ਤਾਂ ਜੋ ਸਰਕਾਰੀ ਸਕੂਲਾਂ ਵਿਚ ਪੜਨ ਵਾਲੇ ਵਿਦਿਆਰਥੀਆਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਹੋ ਸਕੇ। ਇਸ ਮੌਕੇ ਸਰਪੰਚ ਨਰਿੰਦਰ ਕੌਰ ਅਕਾਲਗੜ੍ਹ ਤੇ ਸਕੂਲ ਦੀ ਮੁੱਖ ਅਧਿਆਪਕਾ ਰਣਜੀਤ ਕੌਰ ਨੇ ਕਲੱਬ ਦੇ ਮੈਂਬਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਸਿੰਘ ਮਹਿਤੋਂ, ਅਮਰੀਕ ਸਿੰਘ, ਬੀਬੀ ਸੁਖਜੀਤ ਕੌਰ ਸੋਢੀ ਕੌਂਸਲਰ, ਰਵਿੰਦਰ ਕੌਰ, ਬਲਜਿੰਦਰ ਕੌਰ, ਗੁਰਸ਼ਰਨ ਕੌਰ ਅਤੇ ਸਕੂਲ ਦੇ ਸਟਾਫ਼ ਮੈਂਬਰ ਹਾਜਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…