nabaz-epunjab.com

ਐਸਟੀਐਫ਼ ਵੱਲੋਂ 300 ਗਰਾਮ ਹੈਰੋਇਨ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਅਗਸਤ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਐਸਟੀਐਫ਼ ਮੁਹਾਲੀ ਵੱਲੋਂ ਤਿੰਨ ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾਂ ਕੋਲੋਂ 300 ਗਰਾਮ ਹੈਰੋਈਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਐਸਟੀਐਫ਼ ਥਾਣਾ ਫੇਜ਼-4 ਨੂੰ ਗੁਪਤ ਸੂਚਨਾ ਮਿਲਣ ਤੇ ਏਅਰਪੋਰਟ ਸੜਕ ਮੁਹਾਲੀ ਤੋਂ ਐਸਆਈ ਪਵਨ ਕੁਮਾਰ ਨੇ ਪੁਲੀਸ ਪਾਰਟੀ ਸਮੇਤ ਨਾਕਾਬੰਦੀ ਕਰਕੇ ਤਿੰਨ ਵਿਅਕਤੀਆਂ ਅਵਾਤਰ ਸਿੰਘ ਰਾਜੂ, ਕੁਲਵੀਰ ਸਿੰਘ ਅਤੇ ਅਮਨਦੀਪ ਸਿੰਘ ਟਿੰਕੂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ 300 ਗਰਾਮ ਹੈਰੋਈਨ ਬਰਾਮਦ ਕੀਤੀ ਹੈ। ਉਹਨਾਂ ਕਿਹਾ ਕਿ ਅਵਤਾਰ ਸਿੰਘ ਰਾਜ ਮਿਸਤਰੀ ਦਾ ਕੰਮ ਕਰਦਾ ਹੈ। ਉਹ ਖ਼ੁਦ ਵੀ ਹੈਰੋਇਨ ਪੀਣ ਦਾ ਆਦੀ ਹੈ ਅਤੇ ਪਿਛਲੇ ਚਾਰ ਪੰਜ ਮਹੀਨਿਆਂ ਤੋਂ ਹੈਰੋਇਨ ਲਿਆ ਕੇ ਵੇਚ ਵੀ ਰਿਹਾ ਸੀ।
ਇਸੇ ਤਰ੍ਹਾਂ ਮੁਲਜ਼ਮ ਕੁਲਵੀਰ ਸਿੰਘ ਮਾੜੀ ਸੰਗਤ ਵਿੱਚ ਪੈਣ ਕਰਕੇ ਪਿਛਲੇ 7-8 ਮਹੀਨਿਆਂ ਤੋਂ ਹੈਰੋਇਨ ਪੀਣ ਦਾ ਆਦੀ ਹੈ ਅਤੇ ਅਮਨਦੀਪ ਸਿੰਘ ਟਿੰਕੂ ਬਾਰ੍ਹਵੀਂ ਪਾਸ ਹੈ ਅਤੇ ਪ੍ਰਾਈਵੇਟ ਗੱਡੀ ਚਲਾਉਂਦਾ ਹੈ, ਉਹ ਵੀ ਨਸ਼ੇ ਦਾ ਆਦੀ ਹੈ। ਐਸਪੀ ਨੇ ਦੱਸਿਆ ਕਿ ਇਹ ਤਿੰਨੇ ਵਿਅਕਤੀ ਖ਼ੁਦ ਨਸ਼ਿਆਂ ਦਾ ਸੇਵਨ ਦੇ ਨਾਲ ਨਾਲ ਬਾਅਦ ਵਿੱਚ ਲਾਲਚ ਵਿੱਚ ਆ ਕੇ ਨਵੀਂ ਦਿੱਲੀ ’ਚੋਂ ਇੱਕ ਨਾਇਜੀਰੀਅਨ ਤੋਂ ਹੈਰੋਇਨ ਲਿਆ ਕੇ ਚੰਡੀਗੜ੍ਹ, ਮੁਹਾਲੀ ਸਮੇਤ ਹੋਰਨਾਂ ਇਲਾਕਿਆਂ ਵਿੱਚ ਲਸ਼ਾ ਸਪਲਾਈ ਕਰਨ ਲੱਗ ਪਏ ਸਨ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …