Nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ 50 ਗਰਾਮ ਹੈਰੋਇਨ ਸਮੇਤ ਦੋਧੀ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਨਵੰਬਰ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਮੁਹਿੰਮ ਦੇ ਤਹਿਤ ਇਕ ਵਿਅਕਤੀ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਐਸਟੀਐਫ਼ ਰੂਪਨਗਰ ਰੇਂਜ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਅਸ਼ਵਨੀ ਕੁਮਾਰ ਉਰਫ਼ ਰਿੰਕੂ ਵਾਸੀ ਪਿੰਡ ਗੰਡਾ ਖੇੜੀ (ਰਾਜਪੁਰਾ) ਵਜੋਂ ਹੋਈ ਹੈ। ਉਸ ਦੇ ਖ਼ਿਲਾਫ਼ ਐਸਟੀਐਫ਼ ਥਾਣਾ ਫੇਜ਼-4 ਵਿੱਚ ਐਨਡੀਪੀਐਸ ਐਕਟ ਦੇ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਸ਼ਵਨੀ ਕੁਮਾਰ ਆਪਣੇ ਪਿਤਾ ਨਾਲ ਪਿੰਡ ਗੰਡਾ ਖੇੜੀ ਵਿੱਚ ਦੁੱਧ ਦਾ ਕਾਰੋਬਾਰ ਕਰਦਾ ਸੀ। ਇਸ ਦੌਰਾਨ ਉਸ ਨੇ ਸਾਲ 2007 ਤੋਂ 2019 ਤੱਕ ਪਟਿਆਲਾ ਵਿੱਚ ਵੱਖ-ਵੱਖ ਕੰਪਨੀਆਂ ਵਿੱਚ ਨੌਕਰੀ ਕੀਤੀ। ਸਾਲ 2014 ਵਿੱਚ ਇਕ ਕੰਪਨੀ ਵਿੱਚ ਨੌਕਰੀ ਦੌਰਾਨ ਉਸ ਦੀ ਬਿਕਰਮਜੀਤ ਸਿੰਘ ਨਾਂ ਦੇ ਵਿਅਕਤੀ ਨਾਲ ਹੋ ਗਈ, ਜੋ ਕਿ ਨਸ਼ੇ ਕਰਨ ਦਾ ਆਦੀ ਸੀ। ਜਿਸ ਨੇ ਉਸ ਨੂੰ ਨਸ਼ਾ ਕਰਨ ਲਗਾ ਦਿੱਤਾ। ਪੁਲੀਸ ਅਨੁਸਾਰ ਚਾਰ ਕੁ ਮਹੀਨੇ ਪਹਿਲਾਂ ਇਸ ਦੀ ਦੋਸਤੀ ਸਤਨਾਮ ਸਿੰਘ ਉਰਫ਼ ਸੱਤੂ ਨਾਲ ਹੋ ਗਈ। ਜਿਸ ਤੋਂ ਇਸ ਨੇ 4-5 ਵਾਰ ਨਸ਼ਾ ਕਰਨ ਲਈ ਹੈਰੋਇਨ ਲਈ ਸੀ। ਇਸ ਮਗਰੋਂ ਉਸ ਦੀ ਦੋਸਤੀ ਟੈਕਸੀ ਡਰਾਈਵਰ ਅਰਵਿੰਦਰ ਸਿੰਘ ਨਾਲ ਹੋ ਗਈ, ਜੋ ਕਿ ਦਿੱਲੀ ਦਾ ਰਹਿਣ ਵਾਲਾ ਹੈ।
ਏਆਈਜੀ ਨੇ ਦੱਸਿਆ ਕਿ ਟੈਕਸੀ ਡਰਾਈਵਰ ਉਸ ਨੂੰ ਦਿੱਲੀ ਤੋਂ ਹੈਰੋਇਨ ਲਿਆ ਕੇ 1500 ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਦਿੰਦਾ ਸੀ ਅਤੇ ਉਹ ਅੱਗੇ 2500 ਰੁਪਏ ਪ੍ਰਤੀ ਗਰਾਮ ਦੇ ਹਿਸਾਬ ਨਾਲ ਹੈਰੋਇਨ ਵੇਚਦਾ ਦਾ ਸੀ। ਮੁਲਜ਼ਮ ਨੂੰ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕਰਕੇ ਦੋ ਦਿਨ ਦਾ ਪੁਲੀਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਕੋਲੋਂ ਪੁੱਛਗਿੱਛ ਜਾਰੀ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …