Nabaz-e-punjab.com

ਐਸਟੀਐਫ਼ ਮੁਹਾਲੀ ਵੱਲੋਂ 60 ਗਰਾਮ ਹੈਰੋਇਨ ਸਮੇਤ 3 ਮੁਲਜ਼ਮ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜੁਲਾਈ:
ਐਸਟੀਐਫ਼ ਮੁਹਾਲੀ ਦੀ ਟੀਮ ਨੇ 3 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ ਕੁੱਲ 60 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ਼ ਦੇ ਐਸਪੀ ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਪੁਲੀਸ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਸੀ ਕਿ ਫੇਜ਼-4, ਮੁਹਾਲੀ ਦੇ ਇੱਕ ਪਾਰਕ ਵਿੱਚ ਕੁੱਝ ਵਿਅਕਤੀ ਹੈਰੋਇਨ ਦੀ ਸਪਲਾਈ ਕਰਨ ਦੀ ਤਾਕ ਵਿੱਚ ਬੈਠੇ ਹਨ। ਇਸ ’ਤੇ ਕਾਰਵਾਈ ਕਰਦਿਆਂ ਏਐਸਆਈ ਹਰਭਜਨ ਸਿੰਘ ਨੇ ਫੇਜ਼-4 ਦੀ ਪਾਰਕ ਵਿੱਚ ਪਹੁੰਚ ਕੇ ਧਰਮਪਾਲ ਅਤੇ ਰਾਹੁਲ ਦੋਵੇਂ ਵਾਸੀ ਬਹਿਲੋਲਪੁਰ, ਜ਼ਿਲ੍ਹਾ ਮੁਹਾਲੀ ਅਤੇ ਅਜੈ ਕੁਮਾਰ ਵਾਸੀ ਚੱਕ ਨਰੈਣੀ, ਜ਼ਿਲ੍ਹਾ ਪਠਾਨਕੋਟ ਨੂੰ ਕਾਬੂ ਕੀਤਾ ਗਿਆ। ਤਲਾਸ਼ੀ ਲੈਣ ’ਤੇ ਧਰਮਪਾਲ ਪਾਸੋਂ 20 ਗਰਾਮ, ਰਾਹੁਲ ਪਾਸੋਂ 20 ਗਰਾਮ ਅਤੇ ਅਜੈ ਕੁਮਾਰ ਪਾਸੋਂ 20 ਗਰਾਮ ਹੈਰੋਇਨ ਬਰਾਮਦ ਹੋਈ ਹੈ।
ਐਸਪੀ ਸ੍ਰੀ ਸੋਹਲ ਨੇ ਦੱਸਿਆ ਕਿ ਪੁੱਛਗਿੱਛ ਤੇ ਇਹਨਾਂ ਵਿਅਕਤੀਆਂ ਨੇ ਦੱਸਿਆ ਕਿ ਉਹ ਪਿਛਲੇ 4-5 ਮਹੀਨੇ ਤੋਂ ਹੈਰੋਇਨ ਪੀਂਦੇ ਹਨ। ਧਰਮਪਾਲ ਜੋ ਕਿ ਜ਼ਿਲ੍ਹਾ ਮੁਹਾਲੀ ਦਾ ਰਹਿਣ ਵਾਲਾ ਹੈ ਅਤੇ ਚੰਡੀਗੜ੍ਹ ਵਿੱਚ ਸਾਲ 2001 ਤੋਂ ਹੋਮ ਗਾਰਡ ਵਿੱਚ ਸੇਵਾ ਨਿਭਾ ਰਿਹਾ ਹੈ ਅਤੇ ਇਸ ਸਮੇਂ ਸੈਕਟਰ 26 ਪੁਲੀਸ ਲਾਈਨ ਵਿੱਚ ਤਾਇਨਾਤ ਹੈ। ਅਜੈ ਕੁਮਾਰ ਜੋ ਜ਼ਿਲ੍ਹਾ ਪਠਾਨਕੋਟ ਦਾ ਰਹਿਣ ਵਾਲਾ ਹੈ। ਜਿਸ ਦੇ ਖ਼ਿਲਾਫ਼ ਸਾਲ 2014 ਥਾਣਾ ਨੂਰਪੁਰ, ਜ਼ਿਲ੍ਹਾ ਕਾਂਗੜਾ ਵਿੱਚ ਚੋਰੀ ਦਾ ਮੁਕੱਦਮਾ ਦਰਜ ਹੈ। ਇਹ ਮੁਹਾਲੀ ਵਿੱਚ ਵੇਰਕਾ ਮਿਲਕ ਪਲਾਂਟ ਦੀ ਗੱਡੀ ਚਲਾਉਂਦਾ ਹੈ। ਰਾਹੁਲ ਜੋ ਕਿ ਜ਼ਿਲ੍ਹਾ ਮੁਹਾਲੀ ਦਾ ਰਹਿਣ ਵਾਲਾ ਹੈ ਅਤੇ ਟੁਆਇਟਾ ਕੰਪਨੀ ਫੇਜ਼-6 ਮੁਹਾਲੀ ਵਿੱਚ ਬਤੌਰ ਡਰਾਈਵਰ ਦੀ ਨੌਕਰੀ ਕਰਦਾ ਹੈ ਅਤੇ 3-4 ਮਹੀਨੇ ਤੋਂ ਹੈਰੋਇਨ ਵੇਚਣ ਦਾ ਧੰਦਾ ਕਰ ਰਿਹਾ ਹੈ। ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …