Nabaz-e-punjab.com

ਐਸਟੀਐਫ਼ ਵੱਲੋਂ 50 ਗਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ, 82 ਹਜ਼ਾਰ ਡਰੱਗ ਮਨੀ ਵੀ ਬਰਾਮਦ

ਪੁਰਾਣਾ ਸੇਲ ਟੈਕਸ ਬੈਰੀਅਰ ਬਲੌਂਗੀ ਨੇੜਿਓਂ ਪਾਈ ਮੁਲਜ਼ਮ ਦੀ ਗ੍ਰਿਫ਼ਤਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਸਤੰਬਰ:
ਪੰਜਾਬ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ (ਐਸਟੀਐਫ਼) ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਵਿਸ਼ੇਸ਼ ਤਹਿਤ ਇਕ ਨਸ਼ਾ ਤਸਕਰ ਨੌਜਵਾਨ ਨੂੰ 50 ਗਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਕੋਲੋਂ 82 ਹਜ਼ਾਰ ਰੁਪਏ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਸ ਗੱਲ ਦਾ ਖੁਲਾਸਾ ਅੱਜ ਸ਼ਾਮ ਨੂੰ ਐਸਟੀਐਫ਼ ਦੇ ਏਆਈਜੀ ਹਰਪ੍ਰੀਤ ਸਿੰਘ ਨੇ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਬਡਾਲਾ (ਜੰਡਿਆਲਾ ਗੁਰੂ) ਦੇ ਖ਼ਿਲਾਫ਼ ਐਨਡੀਪੀਐਸ ਐਕਟ ਦੇ ਤਹਿਤ ਐਸਟੀਐਫ਼ ਥਾਣਾ ਫੇਜ਼-4 ਵਿੱਚ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਏਆਈਜੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਐਸਟੀਐਫ਼ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਵਿਕਰਮਜੀਤ ਵਿੱਕੀ ਆਪਣੇ ਪੱਕੇ ਗਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਲਈ ਖਰੜ ਤੋਂ ਵਾਇਆ ਪੁਰਾਣਾ ਸੇਲ ਟੈਕਸ ਬੈਰੀਅਰ ਬਲੌਂਗੀ ਰਾਹੀਂ ਮੁਹਾਲੀ ਵੱਲ ਆ ਰਿਹਾ ਹੈ। ਸੂਚਨਾ ਮਿਲਦੇ ਹੀ ਐਸਟੀਐਫ਼ ਦੇ ਏਐਸਆਈ ਅਵਤਾਰ ਸਿੰਘ ਸੋਹੀ ਦੀ ਅਗਵਾਈ ਹੇਠ ਪੁਲੀਸ ਨੇ ਨਾਕਾਬੰਦੀ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਸੂਚਨਾਕਾਰ ਨੇ ਪੁਲੀਸ ਨੂੰ ਦੱਸਿਆ ਸੀ ਕਿ ਮੁਲਜ਼ਮ ਬਲੌਂਗੀ ਬੈਰੀਅਰ ਨੇੜੇ ਕਿਸੇ ਗਾਹਕ ਨੂੰ ਹੈਰੋਇਨ ਦੇਵੇਗਾ। ਉਨ੍ਹਾਂ ਦੱਸਿਆ ਕਿ ਜਾਂਚ ਅਧਿਕਾਰ ਏਐਸਆਈ ਅਵਤਾਰ ਸਿੰਘ ਸੋਹੀ ਦੀ ਅਗਵਾਈ ਵਾਲੀ ਟੀਮ ਨੇ ਮੁਲਜ਼ਮ ਵਿਕਰਮਜੀਤ ਵਿੱਕੀ ਨੂੰ ਪੁਰਾਣਾ ਬੈਰੀਅਰ ਬਲੌਂਗੀ ਨੇੜਿਓਂ ਕਾਬੂ ਕਰ ਲਿਆ। ਉਹ ਸੜਕ ’ਤੇ ਖੜਾ ਹੋ ਕੇ ਆਪਣੇ ਗਾਹਕ ਦੀ ਉਡੀਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਤਲਾਸ਼ੀ ਦੌਰਾਨ ਮੁਲਜ਼ਮ ਵਿੱਕੀ ਕੋਲੋਂ 50 ਗਰਾਮ ਹੈਰੋਇਨ ਅਤੇ 82 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਦਿੱਲੀ ਤੋਂ ਹੈਰੋਇਨ ਲੈ ਕੇ ਆਉਂਦਾ ਹੈ ਅਤੇ ਪੰਜਾਬ ਵਿੱਚ ਮੁਹਾਲੀ, ਖਰੜ ਅਤੇ ਹੋਰ ਆਸਪਾਸ ਇਲਾਕੇ ਵਿੱਚ ਛੋਟੇ ਤਸਕਰਾਂ ਅਤੇ ਆਪਣੇ ਪੱਕੇ ਗਾਹਕਾਂ ਨੂੰ ਨਸ਼ਿਆਂ ਦੀ ਸਪਲਾਈ ਕਰਦਾ ਹੈ।
ਉਧਰ, ਜਾਂਚ ਅਧਿਕਾਰੀ ਅਵਤਾਰ ਸਿੰਘ ਸੋਹੀ ਨੇ ਦੱਸਿਆ ਕਿ ਮੁਲਜ਼ਮ ਵਿਕਰਮਜੀਤ ਵਿੱਕੀ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਅਦਾਲਤ ਨੇ ਮੁਲਜ਼ਮ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਮੁਲਜ਼ਮ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਨਸ਼ਾ ਤਸਕਰੀ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਐਸਟੀਐਫ਼ ਵੱਲੋਂ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਉਹ ਕਿਹੜੇ ਛੋਟੇ ਨਸ਼ਾ ਤਸਕਰਾ ਅਤੇ ਗਾਹਕਾਂ ਨੂੰ ਹੈਰੋਇਨ ਸਪਲਾਈ ਕਰਦਾ ਸੀ ਤਾਂ ਜੋ ਨਸ਼ਿਆਂ ਦੀ ਸਪਲਾਈ ਲਾਈਨ ਤੋੜੀ ਜਾ ਸਕੇ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …