Share on Facebook Share on Twitter Share on Google+ Share on Pinterest Share on Linkedin ਬਸਪਾ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਵੱਲੋਂ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜਨਵਰੀ: ਮੁਹਾਲੀ ਵਿਧਾਨ ਸਭਾ ਹਲਕਾ ਤੋਂ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਨੇ ਆਪਣੇ ਸਾਥੀਆਂ ਨਾਲ ਹਲਕੇ ਅਧੀਨ ਪੈਂਦੇ ਪਿੰਡ ਸਫੀਪੁਰ ਅਤੇ ਨੰਡਿਆਲੀ ਵਿਖੇ ਜਨ ਸੰਪਰਕ ਮੁਹਿੰਮ ਦੌਰਾਨ ਪੇਂਡੂ ਵੋਟਰਾਂ ਅਤੇ ਪਤਵੰਤੇ ਸੱਜਣਾਂ ਨਾਲ ਇਲਾਕੇ ਦੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਅਤੇ ਆਪਣੀ ਪਾਰਟੀ ਦੀ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਜਾਣੂ ਕਰਵਾਇਆ। ਪਿੰਡ ਦੇ ਲੋਕਾਂ ਵੱਲੋਂ ਬਸਪਾ ਉਮੀਦਵਾਰ ਪ੍ਰੋ: ਸਰਬਜੀਤ ਸਿੰਘ ਨੂੰ ਪੂਰਨ ਹਮਾਇਤ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਬਸਪਾ ਦੇ ਉਮੀਦਵਾਰ ਪ੍ਰੋ. ਸਰਬਜੀਤ ਸਿੰਘ ਦੇ ਨਾਲ ਹਲਕਾ ਪ੍ਰਚਾਰ ਕਮੇਟੀ ਦੇ ਚੇਅਰਮੈਨ ਪਾਲ ਸਿੰਘ ਰੱਤੂ, ਪ੍ਰਿੰਸੀਪਲ ਹਰਬੰਸ ਸਿੰਘ, ਅਮਰ ਚੰਦ, ਸੁੱਚਾ ਸਿੰਘ, ਰਾਮਭੱਜ ਮਿਸ਼ਰਾ, ਜ਼ਿਲ੍ਹਾ ਸਕੱਤਰ ਸੁਖਦੇਵ ਸਿੰਘ ਚੱਪੜਚਿੜੀ, ਅਮਰ ਸਿੰਘ ਜਗਤਪੁਰਾ ਅਤੇ ਸੰਜੈ ਕੁਮਾਰ ਵੀ ਹਾਜਰ ਸਨ। ਪ੍ਰੋ: ਸਰਬਜੀਤ ਸਿੰਘ ਨੇ ਪਿੰਡ ਦੇ ਸਰਵਪੱਖੀ ਵਿਕਾਸ ਲਈ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਇਲਾਕਾ ਨਿਵਾਸੀਆਂ ਨੂੰ ਆਪਣੇ ਕੀਮਤੀ ਵੋਟ ਪਾਉਣ ਦੀ ਅਪੀਲ ਕੀਤੀ ਗਈ। ਪਿੰਡ ਸਫੀਪੁਰ ਅਤੇ ਨਡਿਆਲੀ ਦੇ ਸਾਬਕਾ ਸਰਪੰਚ ਅਮਰ ਸਿੰਘ, ਹਰਪ੍ਰੀਤ ਸਿੰਘ, ਬਲਬੀਰ ਸਿੰਘ ਅਤੇ ਕਈ ਨੌਜਵਾਨ ਹਾਜ਼ਰ ਸਨ। ਜਿਨ੍ਹਾਂ ਵੱਲੋਂ ਬਸਪਾ ਦੀਆਂ ਨੀਤੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ ਅਤੇ ਪ੍ਰੋ: ਸਰਬਜੀਤ ਸਿੰਘ ਨੂੰ ਭਰਪੂਰ ਹਮਾਇਤ ਦੇਣ ਦਾ ਐਲਾਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ