ਪੰਜਾਬ ਦੇ ਸੁਨਹਿਰੇ ਭਵਿੱਖ ਲਈ ਖੇਤਰੀ ਪਾਰਟੀ ਦੀ ਮਜ਼ਬੂਤੀ ਜ਼ਰੂਰੀ: ਚੰਦੂਮਾਜਰਾ

ਚੰਦੂਮਾਜਰਾ ਨੇ ਮੁਹਾਲੀ, ਖਰੜ ਤੇ ਚਮਕੌਰ ਸਾਹਿਬ ਹਲਕੇ ਦੇ ਆਗੂਆਂ ਤੇ ਵਰਕਰਾਂ ਨਾਲ ਸਾਂਝੀ ਮੀਟਿੰਗ ਕੀਤੀ

ਨਬਜ਼-ਏ-ਪੰਜਾਬ, ਮੁਹਾਲੀ, 7 ਮਾਰਚ:
ਆਗਾਮੀ ਲੋਕ ਸਭਾ ਚੋਣਾਂ ਅਤੇ ਉਮੀਦਵਾਰਾਂ ਦਾ ਐਲਾਨ ਭਾਵੇਂ ਹਾਲੇ ਨਹੀਂ ਹੋਇਆ ਹੈ ਪ੍ਰੰਤੂ ਸ਼੍ਰੋਮਣੀ ਅਕਾਲੀ ਦਲ ਦੇ ਸੰਭਾਵੀ ਉਮੀਦਵਾਰ ਵਜੋਂ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਆਮ ਲੋਕਾਂ ਅਤੇ ਵਰਕਰਾਂ ਨਾਲ ਤਾਲਮੇਲ ਵਧਾਉਣਾ ਸ਼ੁਰੂ ਕਰ ਦਿੱਤਾ ਹੈ। ਅੱਜ ਉਨ੍ਹਾਂ ਨੇ ਚਸਮਾਸ਼ਾਹੀ ਪੈਲਸ ਬਲੌਂਗੀ ਵਿਖੇ ਮੁਹਾਲੀ ਸਮੇਤ ਖਰੜ ਅਤੇ ਸ੍ਰੀ ਚਮਕੌਰ ਸਾਹਿਬ ਹਲਕੇ ਦੇ ਸੀਨੀਅਰ ਅਕਾਲੀ ਆਗੂਆਂ ਅਤੇ ਸਰਗਰਮ ਵਰਕਰਾਂ ਨਾਲ ਸਾਂਝੀ ਮੀਟਿੰਗ ਕੀਤੀ।
ਉਧਰ, ਸੁਖਦੇਵ ਸਿੰਘ ਢੀਂਡਸਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵੀ ਆਪਣੇ ਸਮਰਥਕਾਂ ਨਾਲ ਮੀਟਿੰਗ ਵਿੱਚ ਪਹੁੰਚੇ। ਜਿਨ੍ਹਾਂ ਦਾ ਚੰਦੂਮਾਜਰਾ ਸਮੇਤ ਸਮੂਹ ਆਗੂਆਂ ਨੇ ਨਿੱਘਾ ਸਵਾਗਤ ਕੀਤਾ ਅਤੇ ਬਣਦਾ ਮਾਣ ਸਨਮਾਨ ਦੇਣ ਦਾ ਭਰੋਸਾ ਦਿੱਤਾ।
ਚੰਦੂਮਾਜਰਾ ਨੇ ਪਾਰਟੀ ਵਰਕਰਾਂ ਨੂੰ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਲਈ ਹੁਣੇ ਤੋਂ ਮੈਦਾਨ ਵਿੱਚ ਡਟਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਖੇਤਰੀ ਪਾਰਟੀ ਦੀ ਮਜ਼ਬੂਤੀ ਬਹੁਤ ਜ਼ਰੂਰੀ ਹੈ। ਕਿਉਂਕਿ ਦਿੱਲੀ ਦੇ ਹੁਕਮਾਂ ’ਤੇ ਚੱਲਣ ਵਾਲੀਆਂ ਪਾਰਟੀਆਂ ਦੇ ਹੱਥ ਵਿੱਚ ਸੂਬਾ ਸੁਰੱਖਿਅਤ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਸੂਬੇ ਦੇ ਹਿੱਤਾਂ ਅਤੇ ਹੱਕਾਂ ਦੀ ਬਿਹਤਰੀ ਲਈ ਆਵਾਜ਼ ਬੁਲੰਦ ਕੀਤੀ ਹੈ ਅਤੇ ਭਵਿੱਖ ਵਿੱਚ ਵੀ ਕਰਦਾ ਰਹੇਗਾ। ਸ੍ਰੀ ਚੰਦੂਮਾਜਰਾ ਨੇ ਮੀਟਿੰਗ ਦੌਰਾਨ ਸਮੂਹ ਹਲਕਾ ਇੰਚਾਰਜਾਂ, ਜ਼ਿਲ੍ਹਾ ਪ੍ਰਧਾਨ ਤੇ ਸਰਕਲ ਪ੍ਰਧਾਨਾਂ ਸਮੇਤ ਸਮੂਹ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਪਿੰਡ ਪੱਧਰ ’ਤੇ ਅਕਾਲੀ ਦਲ ਦੀ ਮਜ਼ਬੂਤੀ ਅਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬੂਥਾਂ ’ਤੇ ਪਹਿਰਾ ਦੇਣ ਲਈ ਡਿਊਟੀਆਂ ਵੀ ਸੌਂਪੀਆਂ।
ਇਸ ਮੌਕੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਚਮਕੌਰ ਸਾਹਿਬ ਦੇ ਹਲਕਾ ਇੰਚਾਰਜ ਕਰਨ ਸਿੰਘ ਡੀਟੀਓ, ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਚਰਨਜੀਤ ਸਿੰਘ ਕਾਲੇਵਾਲ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸਿਮਰਨਜੀਤ ਸਿੰਘ ਚੰਦੂਮਾਜਰਾ, ਪਰਮਜੀਤ ਸਿੰਘ ਲੱਖੇਵਾਲ, ਯੂਥ ਵਿੰਗ ਦੇ ਪ੍ਰਧਾਨ ਦਵਿੰਦਰ ਸਿੰਘ ਮੰਡ, ਦਲਿਤ ਚੇਤਨ ਮੰਚ ਦੇ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ, ਸਾਬਕਾ ਕੌਂਸਲਰ ਮਨਮੋਹਨ ਕੌਰ, ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਜੁਗਰਾਜ ਸਿੰਘ, ਅਮਨਦੀਪ ਸਿੰਘ ਮਾਂਗਟ, ਬਲਦੇਵ ਸਿੰਘ, ਮਨਜੀਤ ਸਿੰਘ ਮੁੰਧੋਂ-ਸੰਗਤੀਆਂ, ਸਾਹਿਬ ਸਿੰਘ, ਮੇਜਰ ਸਿੰਘ ਸੰਗਤਪੁਰਾ, ਹਰਦੀਪ ਸਿੰਘ ਖ਼ਿਜ਼ਰਾਬਾਦ, ਗੁਰਪ੍ਰਤਾਪ ਸਿੰਘ ਬੜੀ, ਨਰਿੰਦਰ ਸਿੰਘ ਮਾਵੀ, ਤਰਸੇਮ ਸਿੰਘ, ਜਸਵੀਰ ਸਿੰਘ ਕਾਈਨੌਰ, ਮਲਕੀਤ ਸਿੰਘ ਥੇੜੀ, ਮੋਹਨਜੀਤ ਸਿੰਘ ਕਮਾਲਪੁਰ, ਡਿੰਪੀ ਡੂਮਛੇੜੀ, ਧਰਮਿੰਦਰ ਕੋਟਲੀ, ਗੁਰਪ੍ਰੀਤ ਸਿੰਘ, ਡਾ. ਮੇਜਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਰਗਰਮ ਵਰਕਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…