Share on Facebook Share on Twitter Share on Google+ Share on Pinterest Share on Linkedin ਸਰਕਾਰੀ ਦਫ਼ਤਰਾਂ ’ਚ ਲੋਕਾਂ ਨੂੰ ਪ੍ਰੇਸ਼ਾਨ ਕਰਨ ਵਾਲੇ ਅਫ਼ਸਰਾਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਕੁਲਵੰਤ ਸਿੰਘ ਪਿੰਡਾਂ ਦੇ ਵਸਨੀਕਾਂ ਨੂੰ ਦਰਪੇਸ਼ ਸਮੱਸਿਆਵਾਂ ਜਲਦ ਹੱਲ ਹੋਣਗੀਆਂ: ‘ਆਪ’ ਵਿਧਾਇਕ ਕੁਲਵੰਤ ਸਿੰਘ ‘ਪੰਜਾਬ ਸਰਕਾਰ ਆਪ ਦੇ ਦੁਆਰ’: ਪਿੰਡ ਕੰਬਾਲੀ ਵਿੱਚ ਲਗਾਇਆ ‘ਸੁਵਿਧਾ ਕੈਂਪ’ ਨਬਜ਼-ਏ-ਪੰਜਾਬ, ਮੁਹਾਲੀ, 23 ਜੁਲਾਈ: ‘ਪੰਜਾਬ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਅੱਜ ਪਿੰਡ ਕੰਬਾਲੀ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਕੰਬਾਲੀ ਸਮੇਤ ਕੰਬਾਲਾ ਸਮੇਤ ਪਿੰਡ ਚਿੱਲਾ ਅਤੇ ਪਾਪੜੀ ਦੇ ਵਸਨੀਕਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਗਈਆਂ। ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸੁਵਿਧਾ ਕੈਂਪ ਦਾ ਨਿਰੀਖਣ ਕੀਤਾ। ਉਨ੍ਹਾਂ ਭਰੋਸਾ ਦਿੱਤਾ ਕਿ ਪੇਂਡੂ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਹੈਲਪ ਡੈਸਕ ’ਤੇ ਜਾ ਕੇ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਵੀ ਲਿਆ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਖ਼ੁਦ ਲੋਕਾਂ ਵਿੱਚ ਜਾ ਕੇ ਉਨ੍ਹਾਂ ਦੀਆਂ ਦੱੁਖ-ਤਕਲੀਫ਼ਾਂ ਸੁਣ ਰਹੇ ਹਨ ਜਦੋਂਕਿ ਪਿਛਲੇ ਸਮਿਆਂ ਵਿੱਚ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ-ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਸਪੱਸ਼ਟ ਆਖਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਲੋਕਾਂ ਨੂੰ ਖੱਜਲ ਕਰਨ ਵਾਲੇ ਅਧਿਕਾਰੀਆਂ ਅਤੇ ਸਟਾਫ਼ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਵਿਭਾਗੀ ਅਧਿਕਾਰੀਆਂ ਦੀ ਅਣਦੇਖੀ ਅਤੇ ਲੇਟ-ਲਤੀਫ਼ੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸਬੰਧਤ ਅਧਿਕਾਰੀਆਂ ਦੀ ਜ਼ਿੰਮੇਵਾਰ ਤੈਅ ਕੀਤੀ ਜਾਵੇਗੀ। ਕੁਲਵੰਤ ਸਿੰਘ ਨੇ ਇਹ ਵੀ ਕਿਹਾ ਕਿ ਮੁਹਾਲੀ ਨੇੜਲੇ ਪਿੰਡਾਂ ਵਿੱਚ ਪਾਣੀ ਦੀ ਨਿਕਾਸੀ ਅਤੇ ਹੋਰ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਇਸ ਸਬੰਧੀ ਉਹ ਜਲਦੀ ਹੀ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ ਅਤੇ ਗਮਾਡਾ ਨਾਲ ਸਬੰਧਤ ਸਮੱਸਿਆਵਾਂ ਨੂੰ ਹੱਲ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੋ ਗਰੰਟੀਆਂ ਦਿੱਤੀਆਂ ਗਈਆਂ ਸਨ, ਉਸ ਤੋਂ ਵੱਧ ਕੰਮ ਕੀਤਾ ਜਾ ਰਿਹਾ ਹੈ। ਐਸਡੀਐਮ ਦੀਪਾਂਕਰ ਗਰਗ ਨੇ ਦੱਸਿਆ ਕਿ ਕੈਂਪ ਵਿੱਚ ਲਗਪਗ 14 ਤੋਂ ਵੱਧ ਵਿਭਾਗਾਂ ਨੇ ਲੋਕਾਂ ਦੀਆਂ ਅਰਜ਼ੀਆਂ ਹਾਸਲ ਕੀਤੀਆਂ। ਜਿਨ੍ਹਾਂ ’ਚੋਂ ਕਈ ਮਸਲਿਆਂ ਸਬੰਧੀ ਮੌਕੇ ’ਤੇ ਹੀ ਕਾਰਵਾਈ ਕੀਤੀ ਗਈ। ਸੁਵਿਧਾ ਕੈਂਪ ਦਾ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰੀ ਸਹੂਲਤਾਂ ਉਪਲਬਧ ਕਰਵਾਉਣਾ ਹੈ। 43 ਸੇਵਾਵਾਂ ਟੋਲ-ਫਰੀ ਨੰਬਰ 1076 ਡਾਇਲ ਕਰਕੇ ਵੀ ਹਾਸਲ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਹਰਸ਼ ਕੰਬਾਲੀ, ਗੁਰਮੁੱਖ ਸਿੰਘ ਕੰਬਾਲਾ, ਬਲਾਕ ਪ੍ਰਧਾਨ ਧੀਰਜ ਕੁਮਾਰ, ਹਰਪਾਲ ਸਿੰਘ ਬਰਾੜ, ਗੁਰਪਾਲ ਸਿੰਘ ਗਰੇਵਾਲ, ਕੁਲਦੀਪ ਸਿੰਘ ਸਮਾਣਾ, ਸਾਬਕਾ ਕੌਂਸਲਰ ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ, ਡਾ. ਕੁਲਦੀਪ ਸਿੰਘ, ਡਾ. ਰਵਿੰਦਰ ਸਿੰਘ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ