Share on Facebook Share on Twitter Share on Google+ Share on Pinterest Share on Linkedin ਵਿਦਿਆਰਥੀ ਜਥੇਬੰਦੀ ਨੇ ਦੇਵੀ ਸਰਸਵਤੀ ਦਾ ਸਨਮਾਨ ਕਰਕੇ ਮਨਾਈ ਬਸੰਤ ਪੰਚਮੀ, ਬੱਚਿਆਂ ਨੂੰ ਸਟੇਸ਼ਨਰੀ ਵੰਡੀ ਨਬਜ਼-ਏ-ਪੰਜਾਬ, ਮੁਹਾਲੀ, 14 ਫਰਵਰੀ: ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਮੁਹਾਲੀ ਯੂਨਿਟ ਅਤੇ ਜਤੇਂਦਰਵੀਰ ਸਰਵਹਿੱਤਕਾਰੀ ਵਿਦਿਆਲਿਆ ਸੈਕਟਰ-71 ਵੱਲੋਂ ਦੇਵੀ ਸਰਸਵਤੀ ਦਾ ਸਨਮਾਨ ਕਰਕੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 5 ਵਜੇ ਮੁਹਾਲੀ ਜ਼ਿਲ੍ਹੇ ਦੇ ਸੰਸਕਾਰ ਕੇਂਦਰਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਕਿੱਟਾਂ ਦੀ ਵੰਡਣ ਨਾਲ ਹੋਈ। ਇਸ ਮੌਕੇ ਵਿਦਿਆਰਥੀ ਜਥੇਬੰਦੀ ਦੇ ਪ੍ਰਧਾਨ ਵਿਸ਼ਵਦੀਪ ਸਿੰਘ ਨੇ ਬਸੰਤ ਪੰਚਮੀ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਇਸ ਨੂੰ ਸਿੱਖਣ ਅਤੇ ਲਿਖਣ ਦੀ ਯਾਤਰਾ ਸ਼ੁਰੂ ਕਰਨ ਵਾਲੇ ਬੱਚਿਆਂ ਲਈ ਸ਼ੁਭ ਮੰਨਿਆ ਜਾਂਦਾ ਹੈ। ਸੰਸਕਾਰ ਕੇਂਦਰਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਜਤਿੰਦਰ ਸ਼ਰਮਾ ਤੇ ਅਜੈ ਸ਼ਰਮਾ, ਜ਼ਿਲ੍ਹਾ ਕਨਵੀਨਰ ਰਮੇਂਦਰਾ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮਹਿਮਾਨਾਂ ਨੇ ਨੌਜਵਾਨਾਂ ਦੇ ਜੀਵਨ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ ’ਤੇ ਜ਼ੋਰ ਦਿੰਦਿਆਂ ਦੇਸ਼ ਦੀ ਭਲਾਈ ਅਤੇ ਤਰੱਕੀ ਵਿੱਚ ਇਸ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਸਮਾਗਮ ਵਿੱਚ ਸੰਸਥਾ ਦੇ ਮੀਤ ਪ੍ਰਧਾਨ ਚੌਧਰੀ, ਈਸ਼ਰਾਜ ਢਿੱਲੋਂ, ਕੈਸ਼ੀਅਰ ਲਵੀਸ਼ ਸ਼ਰਮਾ ਅਤੇ ਹੋਰਨਾਂ ਮੈਂਬਰਾਂ ਨੇ ਹਾਜ਼ਰੀ ਭਰੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ