nabaz-e-punjab.com

ਪੇਪਰ ਕਲੈਸ਼ ਹੋਣ ਜਾਂ ਪ੍ਰਬੰਧਕੀ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਰਹਿ ਗਏ ਵਿਦਿਆਰਥੀਆਂ ਦੀ ਮੁੜ ਪ੍ਰੀਖਿਆ ਲਈ ਜਾਵੇਗੀ

15 ਤੇ 16 ਅਪਰੈਲ ਨੂੰ ਲਈ ਦੁਬਾਰਾ ਜਾਵੇਗੀ ਪ੍ਰੀਖਿਆ, ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਵਿੱਚ ਪ੍ਰੀਖਿਆ ਕੇਂਦਰ ਸਥਾਪਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਦਸਵੀਂ ਅਤੇ ਬਾਰ੍ਹਵੀਂ ਸ਼ੇ੍ਰਣੀ ਦੀ ਮਾਰਚ 2019 ਦੀ ਸਾਲਾਨਾ ਪ੍ਰੀਖਿਆ ਦੌਰਾਨ ਪੇਪਰ ਕਲੈਸ਼ ਹੋਣ ਜਾਂ ਪ੍ਰਬੰਧਕੀ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੀ 15 ਅਪਰੈਲ ਅਤੇ 16 ਅਪਰੈਲ ਨੂੰ ਦੁਬਾਰਾ ਤੋਂ ਪ੍ਰੀਖਿਆ ਲਈ ਜਾਵੇਗੀ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਸਕੱਤਰ ਮੁਹੰਮਦ ਤਈਅਬ ਨੇ ਦੱਸਿਆ ਕਿ ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਫੇਜ਼-8 ਸਥਿਤ ਮੁੱਖ ਦਫ਼ਤਰ ਵਿੱਚ ਵਿਸ਼ੇਸ਼ ਪ੍ਰੀਖਿਆ ਕੇਂਦਰ ਸਥਾਪਿਤ ਕੀਤਾ ਗਿਆ ਹੈ।
ਅੱਜ ਇੱਥੇ ਜਾਰੀ ਲਿਖਤੀ ਬਿਆਨ ਵਿੱਚ ਸਕੱਤਰ ਨੇ ਦੱਸਿਆ ਕਿ ਇਹ ਵਿਸ਼ੇਸ਼ ਪ੍ਰੀਖਿਆ ਸਵੇਰ ਦੇ ਸੈਸ਼ਨ ਵਿੱਚ ਸਵੇਰੇ 11 ਵਜੇ ਤੋਂ ਲੈ ਕੇ ਦੁਪਹਿਰ ਸਵਾ ਦੋ ਵਜੇ ਤੱਕ ਲਈ ਜਾਵੇਗੀ। ਇਸ ਸਬੰਧੀ ਡੇਟਸ਼ੀਟ ਸਕੂਲ ਬੋਰਡ ਦੀ ਵੈਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ ਜਦੋਂਕਿ ਸਬੰਧਤ ਪ੍ਰੀਖਿਆਰਥੀਆਂ ਨੂੰ ਵੱਖਰੇ ਤੌਰ ’ਤੇ ਚਿੱਠੀ ਪੱਤਰ ਰਾਹੀਂ ਸੂਚਿਤ ਕੀਤਾ ਜਾਵੇਗਾ।

Load More Related Articles
Load More By Nabaz-e-Punjab
Load More In Education and Board

Check Also

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਪੇਪਰ ਲੀਕ ਮਾਮ…