ਸਰਕਾਰੀ ਮਾਡਲ ਸਕੂਲ ਖਰੜ ਦੇ ਵਿਦਿਆਰਥੀਆਂ ਨੇ ਨਸ਼ਿਆਂ ਦੇ ਖ਼ਿਲਾਫ਼ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਖਰੜ, 3 ਮਈ
ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੇ ਵਿਦਿਆਰਥੀਆਂ ਵਲੋਂ ਅੱਜ ਜਾਗਰੂਕਤਾ ਰੈਲੀ ਕੱਢੀ ਗਈ। ਇਸ ਮੌਕੇ ਸਕੂਲ ਦੇ ਪਿੰ੍ਰਸੀਪਲ ਭੁਪਿੰਦਰ ਸਿੰਘ ਨੇ ਦੱਸਿਆ ਕਿ ਨਸ਼ਿਆਂ ਦੇ ਖਿਲਾਫ ਅਤੇ ਖੂਨਦਾਨ ਕਰਨ ਦੇ ਬੈਨਰ ਹੇਠ ਜਾਗਰੂਕਤਾ ਰੈਲੀ ਕੱਢੀ ਗਈ। ਉਨ੍ਹਾਂ ਦੱਸਿਆ ਕਿ ਸਮੇਂ ਸਮੇਂ ਸਿਰ ਸਕੂਲ ਵਲੋਂ ਅਜਿਹੀਆਂ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ। ਅੱਜ ਇਸ ਰੈਲੀ ਨੂੰ ਸਕੂਲ ਮੈਨੇਜ਼ਰਮੈਟ ਕਮੇਟੀ ਦੇ ਮੈਂਬਰ ਸੁਰਿੰਦਰ ਸਿੰਘ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਹ ਰੈਲੀ ਸਕੂਲ ਤੋਂ ਆਰੰਭ ਹੋ ਕੇ ਸਿਵਲ ਹਸਪਤਾਲ ਰੋਡ, ਰਣਜੀਤ ਨਗਰ, ਗਾਰਡਨ ਕਲੋਨੀ, ਹਸਪਤਾਲ ਗੇਟ ਨੂੰ ਹੁੰਦੀ ਹੋਈ ਸਕੂਲ ਕੈਂਪਸ ਵਿਚ ਸਮਾਪਿਤ ਹੋਈ। ਇਸ ਮੌਕੇ ਮੀਨਾ ਕੁਮਾਰੀ, ਕਮਲਦੀਪ ਕੌਰ, ਨਵਦੀਪ ਚੌਧਰੀ, ਜਸਮੇਰ ਕੌਰ, ਸਰੀਨ ਆਦਿ ਸਮੇਤ ਹੋਰ ਅਧਿਆਪਕ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…