Share on Facebook Share on Twitter Share on Google+ Share on Pinterest Share on Linkedin ਪ੍ਰੀਖਿਆ ਵਿੱਚ ਵਧੀਆ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮਾਜਰੀ, 24 ਮਈ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਦੌਰਾਨ ਪਿੰਡ ਖਿਜ਼ਰਾਬਾਦ ਦੇ ਬਾਬਾ ਜ਼ੋਰਾਵਰ ਸਿੰਘ ਫਤਿਹ ਸਿੰਘ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ। ਅੱਵਲ ਰਹਿਣ ਵਾਲੇ ਵਿਦਿਆਥੀਆਂ ਨੂੰ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਚਰਨ ਸਿੰਘ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀ ਬਿਕਰਮਜੀਤ ਸਿੰਘ ਨੇ 88 ਫੀਸਦੀ ਅੰਕ ਹਾਸਲ ਕਰਕੇ ਪਹਿਲਾ, ਸਵਰਨ ਸਿੰਘ ਨੇ 87 ਫੀਸਦੀ ਅੰਕ ਹਾਸਲ ਕਰਕੇ ਦੂਜਾ, ਮਨਮੀਤ ਸਿੰਘ ਨੇ 86 ਫੀਸਦੀ ਅੰਕ ਹਾਸਲ ਕਰਕੇ ਤੀਜਾ ਅਤੇ ਸੁਖਦੀਪ ਸਿੰਘ ਨੇ 84 ਫੀਸਦੀ ਅੰਕ ਹਾਸਲ ਕਰਕੇ ਚੌਥਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਸਕੂਲ ਦੇ ਸਾਰੇ ਹੀ ਵਿਦਿਆਰਥੀ 66ਫੀਸਦੀ ਤੋਂ ਵਧੇਰੇ ਅੰਕ ਲੈ ਕੇ ਪਾਸ ਹੋਏ। ਉਨ੍ਹਾਂ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕੀਤੀ। ਇਸੇ ਦੌਰਾਨ ਸਕੂਲ ਪ੍ਰਬੰਧਕ ਕਮੇਟੀ ਵੱਲੋਂ ਹਰਚਰਨ ਸਿੰਘ, ਸਤਨਾਮ ਸਿੰਘ ਅਤੇ ਹੋਰਨਾਂ ਨੇ ਸਕੂਲ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਥੀਆਂ ਨੂੰ ਸਨਮਾਨਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ