Share on Facebook Share on Twitter Share on Google+ Share on Pinterest Share on Linkedin ਸੀਜੀਸੀ ਲਾਂਡਰਾਂ ਦੇ ਵਿਦਿਆਰਥੀਆਂ ਨੇ ਵਣ ਮਹਾਉਤਸਵ ਮੁਹਿੰਮ ਦੌਰਾਨ 1 ਹਜ਼ਾਰ ਬੂਟੇ ਲਾਏ ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ: ਵਿਦਿਆਰਥੀ ਭਲਾਈ ਵਿਭਾਗ (ਡੀਐਸਡਬਲਿਊ) ਸੀਜੀਸੀ ਲਾਂਡਰਾਂ ਵੱਲੋਂ ਰੁੱਖ ਲਾਉਣ ਦੀ ਮੁਹਿੰਮ ਤਹਿਤ 500 ਵਿਦਿਆਰਥੀਆਂ ਅਤੇ ਫੈਕਲਟੀ ਮੈਂਬਰਾਂ ਨੇ ਪਿੰਡ ਸੈਦਪੁਰ, ਸਵਾੜਾ, ਕੈਲੋਂ, ਲਾਂਡਰਾਂ ਅਤੇ ਚੱਪੜਚਿੜੀ ਵਿਖੇ 1 ਹਜ਼ਾਰ ਬੂਟੇ ਲਗਾਏ। ਇਸ ਪਹਿਲਕਦਮੀ ਦਾ ਮੁੱਖ ਉਦੇਸ਼ ਪੰਜਾਬ ਭਰ ਵਿੱਚ ਹਰਿਆਲੀ ਨੂੰ ਵਧਾਉਣ ਲਈ ਸੂਬਾ ਸਰਕਾਰ ਅਤੇ ਆਈਕੇਜੀਪੀਟੀਯੂ ਵੱਲੋਂ ਕੀਤੇ ਜਾ ਰਹੇ ਯਤਨਾਂ ਵਿੱਚ ਸਹਿਯੋਗ ਦੇਣਾ ਹੈ। ਜਲਵਾਯੂ ਪਰਿਵਰਤਨ ਦਾ ਮੁਕਾਬਲਾ ਕਰਨ, ਵਰਖਾ ਨੂੰ ਨਿਯਮਿਤ ਕਰਨ, ਮਿੱਟੀ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੀ ਕਮੀ ਨੂੰ ਘੱਟ ਕਰਨ ਵਿੱਚ ਰੁੱਖਾਂ ਦੀ ਅਹਿਮ ਭੂਮਿਕਾ ਨੂੰ ਸਮਝਦੇ ਹੋਏ ਇਹ ਮੁਹਿੰਮ ਵਾਤਾਵਰਨ ਦੀ ਸੰਭਾਲ ਵਿੱਚ ਸਹਾਇਤਾ ਕਰਨ ਵਿੱਚ ਸਮੂਹਿਕ ਕਾਰਵਾਈ ਦੇ ਪ੍ਰਭਾਵ ਨੂੰ ਰੇਖਾਂਕਿਤ ਕਰਦੀ ਹੈ। ਇਹ ਮੁਹਿੰਮ ਨਾ ਸਿਰਫ਼ ਸੂਬੇ ਵਿੱਚ ਹਰਿਆਲੀ ਵਧਾਉਣ ਵਿੱਚ ਸਹਿਯੋਗ ਦੇਵੇਗੀ ਸਗੋਂ ਸਾਡੇ ਈਕੋਸਿਸਟਮ ਵਿੱਚ ਪੌਦਿਆਂ ਦੇ ਮਹੱਤਵ ਸੰਬੰਧੀ ਸੀਜੀਸੀਅਨਜ਼ ਦੀ ਸਮਝ ਨੂੰ ਵੀ ਮਜ਼ਬੂਤ ਕਰਦੀ ਹੈ। ਇਸ ਮੌਕੇ ਗਗਨਦੀਪ ਕੌਰ ਭੁੱਲਰ ਡੀਨ, ਸਟੂਡੈਂਟਸ ਵੈਲਫੇਅਰ ਨੇ ਕਿਹਾ ਕਿ ਇਹ ਬੂਟੇ ਆਉਣ ਵਾਲੀਆਂ ਪੀੜ੍ਹੀਆਂ ਲਈ ਹਰੇ ਭਰੇ ਕੱਲ੍ਹ ਅਤੇ ਸਿਹਤਮੰਦ ਵਾਤਾਵਰਨ ਲਈ ਸਾਡੀਆਂ ਉਮੀਦਾਂ ਦਾ ਪ੍ਰਤੀਕ ਹਨ। ਇਹ ਪਹਿਲਕਦਮੀ ਸਾਡੇ ਿਵਿਦਆਰਥੀਆਂ ਨੂੰ ਵਾਤਾਵਰਣ ਸੰਭਾਲ, ਕੁਦਰਤੀ ਸਰੋਤਾਂ ਅਤੇ ਕੁਦਰਤ ਦੀ ਸੰਭਾਲ ਦੇ ਮਹੱਤਵ ਬਾਰੇ ਵੀ ਸਿਖਾਉਂਦੀ ਹੈ। ਇਹ ਰੁੱਖ ਲਗਾਉਣ ਦੀ ਮੁਹਿੰਮ ਚਾਰ ਦਿਨਾਂ ਤੱਕ ਚੱਲੀ, ਜਿਸ ਵਿੱਚ ਸਾਰੇ ਭਾਗੀਦਾਰਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੌਦੇ ਲਾਉਣ ਲਈ ਬੇਮਿਸਾਲ ਸਮਰਪਣ ਅਤੇ ਜ਼ਿੰਮੇਵਾਰੀ ਦਾ ਸਬੂਤ ਦਿੱਤਾ। ਸੀਜੀਸੀ ਗਰੁੱਪ ਦੇ ਚੇਅਰਮੈਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਇਸ ਉਪਰਾਲੇ ਲਈ ਸਮੂਹ ਫੈਕਲਟੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮਾਣ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀਆਂ ਪਹਿਲਕਦਮੀਆਂ ਸਾਨੂੰ ਸਾਡੇ ਸੂਬੇ ਭਰ ਵਿੱਚ ਰੁੱਖਾਂ ਦੀ ਗਿਣਤੀ ਵਧਾਉਣ ਵਿੱਚ ਯੋਗਦਾਨ ਪਾਉਂਦੀਆਂ ਹਨ। ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਸਾਰੇ ਹਿੱਸੇਦਾਰਾਂ ਦੀ ਸਮਾਜਿਕ ਅਤੇ ਵਾਤਾਵਰਣਕ ਭਲਾਈ ਲਈ ਅਸੀਂ ਪਿਛਲੇ ਕਈ ਸਾਲਾਂ ਤੋਂ ਇਨ੍ਹਾਂ ਯਤਨਾਂ ਵਿੱਚ ਯੋਗਦਾਨ ਪਾ ਰਹੇ ਹਾਂ। ਇਹ ਰੁੱਖ ਲਗਾਉਣ ਦੀ ਮੁਹਿੰਮ ਸਾਡੇ ਿਵਿਦਆਰਥੀਆਂ ਅਤੇ ਫੈਕਲਟੀ ਦੇ ਵਾਤਾਵਰਣ ਦੀ ਸੰਭਾਲ ਲਈ ਕੰਮ ਕਰਨ ਅਤੇ ਇੱਕ ਹਰੇ ਭਰੇ ਹੋਰ ਟਿਕਾਊ ਭਵਿੱਖ ਦੀ ਸਿਰਜਣਾ ਕਰਨ ਦੇ ਸਮਰਪਣ ਨੂੰ ਵੀ ਦਰਸਾਉਂਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ