ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਪੌਦੇ ਲਾਏ

ਨਬਜ਼-ਏ-ਪੰਜਾਬ, ਮੁਹਾਲੀ, 9 ਜੁਲਾਈ:
ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੇ ਜੂਨੀਅਰ ਕਲਾਸਾਂ ਦੇ ਵਿਦਿਆਰਥੀਆਂ ਨੇ ‘ਅਗਲੀਆਂ ਪੀੜੀਆਂ ਦੀ ਰਾਖੀ ਕਰੋ ਥੀਮ’ ਹੇਠ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਜ਼ਮੀਨੀ ਤਾਪਮਾਨ ਅਤੇ ਧਰਤੀ ਹੇਠਲੇ ਪਾਣੀ ਨੂੰ ਸਥਿਰ ਰੱਖਣ ਲਈ ਆਮ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਭਵਿੱਖ ਵਿੱਚ ਉਨ੍ਹਾਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਕਰਨ ਦੀ ਅਪੀਲ ਕੀਤੀ। ਵਿਦਿਆਰਥੀਆਂ ਨੇ ਬੁੱਕ ਮਾਰਕ ਸਰਗਰਮੀ ਵਿੱਚ ਹਿੱਸਾ ਲੈਂਦੇ ਹੋਏ ਪਾਣੀ ਬਚਾਓ-ਧਰਤੀ ਬਚਾਓ ਦਾ ਨਾਅਰਾ ਵੀ ਦਿੱਤਾ।
ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਨੇ ਵਿਦਿਆਰਥੀਆਂ ਨੂੰ ਆਪਣੇ ਜਨਮ-ਦਿਨ ’ਤੇ ਫਜ਼ੂਲ ਖ਼ਰਚੀ ਕਰਨ ਦੀ ਬਜਾਏ ਪੌਦੇ ਲਗਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਪੌਦੇ ਲਗਾਉਣ ਤੱਕ ਹੀ ਸੀਮਤ ਨਾ ਰਹਿਣ, ਸਗੋਂ ਉਨ੍ਹਾਂ ਦੀ ਸੰਭਾਲ ਵੀ ਕਰਨ ਤਾਂ ਜੋ ਪੰਜਾਬ ਨੂੰ ਹਰਿਆ-ਭਰਿਆ ਬਣਾ ਕੇ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।
ਡਾਇਰੈਕਟਰ ਰਣਜੀਤ ਬੇਦੀ ਨੇ ਕਿਹਾ ਕਿ ਵਿਸ਼ਵ ਧਰਤੀ ਦਿਵਸ ਮਨਾਉਣ ਦਾ ਅਸਲੀ ਮਨੋਰਥ ਪੂਰੀ ਦੁਨੀਆਂ ਦੇ ਲੋਕਾਂ ਨੂੰ ਜਾਗਰੂਕ ਕਰਦੇ ਹੋਏ ਇਹ ਦੱਸਣਾ ਜ਼ਰੂਰੀ ਹੈ ਕਿ ਜੇਕਰ ਵਾਤਾਵਰਨ ਗੰਧਲਾ ਹੁੰਦਾ ਰਿਹਾ ਤਾਂ ਮਨੁੱਖੀ ਜੀਵਨ ਦੀ ਹੋਂਦ ਖ਼ਤਰੇ ਵਿੱਚ ਪੈ ਜਾਵੇਗੀ। ਉਨ੍ਹਾਂ ਕਿਹਾ ਕਿ ਧਰਤੀ ਅਤੇ ਸਮੁੰਦਰ ਵਿੱਚ ਤੇਲ ਦਾ ਰਿਸਣਾ, ਫ਼ੈਕਟਰੀਆਂ ਦਾ ਧੂੰਆਂ, ਪ੍ਰਦੂਸ਼ਿਤ ਪਾਣੀ, ਪਾਵਰ ਪਲਾਂਟ, ਸੀਵਰੇਜ, ਜ਼ਹਿਰੀਲੇ ਪਦਾਰਥ, ਕੀੜੇ-ਮਾਰ ਦਵਾਈਆਂ ਅਤੇ ਜੰਗਲਾ ਦੀ ਘਾਟ ਨਾਲ ਧਰਤੀ ਨਿਰੰਤਰ ਦੂਸ਼ਿਤ ਹੋ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…