ਪੰਜਾਬ ਦੇ ਵਿਦਿਆਰਥੀ ਹੁਣ ਖ਼ੁਦ ਤਿਆਰ ਕਰਨਗੇ ਆਪਣੀ ਪਾਠ-ਪੁਸਤਕ ਦੇ ਸਰਵਰਕ

ਨਬਜ਼-ਏ-ਪੰਜਾਬ, ਮੁਹਾਲੀ, 6 ਸਤੰਬਰ:
ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਨੂੰ ਪਹਿਲੀ ਤੋਂ ਬਾਰ੍ਹਵੀਂ ਸ਼ੇ੍ਰਣੀਆਂ ਤੱਕ ਆਪਣੀਆਂ ਪਾਠ-ਪੁਸਤਕਾਂ ਦੇ ਸਰਵਰਕਾਂ ਦੇ ਡਿਜ਼ਾਈਨ ਖ਼ੁਦ ਤਿਆਰ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਕੀਤਾ ਹੈ। ਇਹ ਮੌਕਾ ਨਾ ਸਿਰਫ਼ ਕਿਸੇ ਰਾਜ ਵਿੱਚ ਪਹਿਲੀ ਵਾਰ ਵਿਦਿਆਰਥੀਆਂ ਨੂੰ ਦਿੱਤਾ ਗਿਆ ਹੈ, ਸਗੋਂ ਇਹ ਇੱਕ ਮੁਕਾਬਲਾ ਵੀ ਹੈ, ਜਿਸ ’ਚੋਂ ਵਧੀਆ ਸਰਵਰਕ ਡਿਜ਼ਾਈਨ ਪਾਠ-ਪੁਸਤਕਾਂ ’ਤੇ ਲਾਗੂ ਵੀ ਕੀਤੇ ਜਾਣਗੇ। ਅੱਜ ਇੱਥੇ ਪੰਜਾਬ ਬੋਰਡ ਦੇ ਸਕੱਤਰ ਅਵੀਕੇਸ਼ ਗੁਪਤਾ ਨੇ ਦੱਸਿਆ ਕਿ 30 ਸਤੰਬਰ ਨੂੰ ਸ਼ਾਮ 5 ਵਜੇ ਤੱਕ ਵਿਦਿਆਰਥੀ ਆਪਣੀ ਕਲਾਕਾਰੀ ਨੂੰ ਡਿਜੀਟਲ ਫਾਰਮੈਟ ਵਿੱਚ apo.material.pseb0gmail.com ’ਤੇ ਭੇਜ ਸਕਦੇ ਹਨ। ਉਹ ਆਪਣਾ ਪੂਰਾ ਨਾਮ, ਪਤਾ, ਸਕੂਲ ਦੇ ਵੇਰਵੇ ਸੰਪਰਕ ਲਈ ਜਾਣਕਾਰੀ ਅਤੇ ਡਿਜ਼ਾਈਨ ਨੂੰ ਤਿਆਰ ਕਰਨ ਦਾ ਸੰਖੇਪ ਵੇਰਵਾ ਵੀ ਨਾਲ ਭੇਜਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਡਿਜ਼ਾਈਨ ਕੀਤੇ ਗਏ ਸਰਵਰਕ ਡਿਜ਼ਾਈਨ ਦੀ ਚੋਣ ਦਾ ਅੰਤਿਮ ਫ਼ੈਸਲਾ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕੀਤਾ ਜਾਵੇਗਾ।
ਸ੍ਰੀ ਗੁਪਤਾ ਨੇ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਡਿਜ਼ਾਈਨ ਨੂੰ ਨਾ ਸਿਰਫ਼ ਪਾਠ-ਪੁਸਤਕ ਦੇ ਕਵਰ ਪੰਨੇ ਉੱਤੇ ਪ੍ਰਿੰਟ ਕਰਵਾਇਆ ਜਾਵੇਗਾ, ਬਲਕਿ ਡਿਜ਼ਾਈਨਰ ਦਾ ਨਾਮ ਵੀ ਉਸ ਉੱਤੇ ਅੰਕਿਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸਬੰਧਤ ਵਿਦਿਆਰਥੀ ਨੂੰ 5000 ਰੁਪਏ ਦਾ ਇਨਾਮ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿੱਦਿਅਕ ਸਮਗਰੀ ’ਤੇ ਆਪਣੀ ਪਛਾਣ ਬਣਾਉਣ ਲਈ ਕਲਾਤਮਕਤਾ ਦੀ ਡੂੰਘੀ ਭਾਵਨਾ ਵਾਲੇ ਲੋਕਾਂ ਲਈ ਇਹ ਇੱਕ ਸੁਨਹਿਰੀ ਮੌਕਾ ਹੈ। ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹਰੇਕ ਵਿਅਕਤੀ ਨੂੰ ਮੌਲਿਕਤਾ ਦਾ ਇੱਕ ਐਲਾਨਨਾਮਾ ਵੀ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ।
ਸਕੱਤਰ ਨੇ ਦੱਸਿਆ ਕਿ ਇਸ ਮੁਕਾਬਲੇ ਵਿੱਚ ਸਿਰਫ਼ ਪੰਜਾਬ ਦੇ ਵਿਦਿਆਰਥੀ ਹਿੱਸਾ ਲੈ ਸਕਦੇ ਹਨ ਅਤੇ ਉਹ ਇਹ ਕਾਰਜ ਆਪੋ-ਆਪਣੇ ਅਧਿਆਪਕਾਂ ਦੀ ਅਗਵਾਈ ਵਿੱਚ ਕਾਰਜ ਕਰ ਸਕਦੇ ਹਨ। ਇਹ ਮੌਕਾ ਵਿਦਿਆਰਥੀਆਂ ਅਤੇ ਅਧਿਕਾਰੀਆਂ ਤੇ ਆਰਟ ਡਿਜ਼ਾਈਨਰਾਂ ਲਈ ਦਿਲਚਸਪੀ ਭਰੀ ਵੰਗਾਰ ਵਾਂਗੂ ਸਿੱਧ ਹੋਵੇਗਾ। ਸਕੂਲ ਬੋਰਡ ਨੇ ਸਬੰਧਤ 145 ਪਾਠ-ਪੁਸਤਕਾਂ ਦੀ ਸੂਚੀ ਅਤੇ ਐਲਾਨਨਾਮਾ ਵੀ ਆਪਣੀ ਵੈਬਸਾਈਟ www.pseb.ac.in ’ਤੇ ਉਪਲਬਧ ਕਰਵਾਇਆ ਹੈ।

Load More Related Articles
Load More By Nabaz-e-Punjab
Load More In General News

Check Also

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ

ਡੀਜ਼ਲ ਦੀ ਬੋਤਲ ਲੈ ਕੇ ਪਾਣੀ ਦੀ ਟੈਂਕੀ ’ਤੇ ਚੜੇ ਸਾਬਕਾ ਸਰਪੰਚ ਹੇਠਾਂ ਲਾਹਿਆ, ਕਾਰਵਾਈ ਦਾ ਭਰੋਸਾ ਨਾਜਾਇਜ਼ ਕ…