Nabaz-e-punjab.com

ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ, ਐਸਐਸਪੀ ਨੇ ਮੋਢਿਆਂ ਤੇ ਲਗਾਏ ਸਟਾਰ

ਨਬਜ਼-ਏ-ਪੰਜਾਬ ਬਿਊਰੋ, ਫ਼ਤਹਿਗੜ੍ਹ ਸਾਹਿਬ, 25 ਫਰਵਰੀ:
ਪੰਜਾਬ ਪੁਲੀਸ ਸਿੰਘ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਅਤੇ ਐੱਸ.ਪੀ. ਜਾਂਚ ਹਰਪਾਲ ਸਿੰਘ ਵੱਲੋਂ ਗੁਰਿੰਦਰ ਸਿੰਘ ਦੇ ਮੋਢਿਆਂ ਉਪਰ ਇੰਸਪੈਕਟਰ ਦੇ ਸਟਾਰ ਲਗਾਏ ਗਏ। ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਮੁਹਾਲੀ ਵਿਖੇ ਪੰਜਾਬ ਪੁਲੀਸ ਦੇ ਜ਼ਿਲ੍ਹਾ ਸਾਂਝ ਕੇਂਦਰ ਵਿਖੇ ਬਤੌਰ ਇੰਚਾਰਜ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਾਲ ਵਿਚ ਹੀ ਉਨ੍ਹਾਂ ਦਾ ਤਬਾਦਲਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਹੋਇਆ ਹੈ। ਇਸ ਮੌਕੇ ਗੁਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਕੌਂਡਲ ਅਤੇ ਐਸਪੀ ਹਰਪਾਲ ਸਿੰਘ ਨੇ ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਵਧਾਈਆਂ ਦਿੱਤੀਆਂ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …