Nabaz-e-punjab.com

ਪਿੰਡ ਜਵਹਾਰਪੁਰ ਵਿੱਚ ਕਾਂਗਰਸੀ ਆਗੂ ਦਾ ਵੱਡਾ ਭਰਾ ਵੀ ਕਰੋਨਾ ਤੋਂ ਪੀੜਤ

ਹੁਣ ਤੱਕ ਜਵਾਹਰਪੁਰ ਵਿੱਚ ਆਏ 38 ਪਾਜ਼ੇਟਿਵ ਮਰੀਜ਼ਾਂ ’ਚੋਂ 15 ਦੀ ਹੋ ਚੁੱਕੀ ਹੈ ਛੁੱਟੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਅਪਰੈਲ:
ਜ਼ਿਲ੍ਹਾ ਮੁਹਾਲੀ ਵਿੱਚ ਕਰੋਨਾਵਾਇਰਸ ਦੀ ਮਾਹਾਮਾਰੀ ਦਾ ਪ੍ਰਕੋਪ ਜਾਰੀ ਹੈ। ਅੱਜ ਮੁਹਾਲੀ ਜ਼ਿਲ੍ਹੇ ਅਧੀਨ ਆਉਂਦੇ ਪਿੰਡ ਜਵਹਾਰਪੁਰ ਵਿੱਚ ਅੱਜ ਕਰੋਨਾ ਤੋਂ ਪੀੜਤ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰਮਜੀਤ ਸਿੰਘ ਦੀ ਜ਼ਿਆਦਾ ਮਾਤਰਾ ਵਿੱਚ ਦੇਸ਼ੀ ਸ਼ਰਾਬ ਪੀਣ ਕਾਰਨ ਤਬੀਅਤ ਖ਼ਰਾਬ ਹੋ ਗਈ ਸੀ। ਜਿਸ ਨੂੰ ਹਸਪਤਾਲ ਵਿੱਚ ਕਰਵਾਇਆ ਗਿਆ ਸੀ। ਇਸ ਤੋਂ ਪਹਿਲਾਂ ਉਸ ਦੇ ਛੋਟਾ ਭਰਾ ਬਲਾਕ ਸੰਮਤੀ ਮੈਂਬਰ ਅਤੇ ਕਾਂਗਰਸੀ ਆਗੂ ਗੁਰਵਿੰਦਰ ਸਿੰਘ ਦੀ ਪਾਜ਼ੇਟਿਵ ਆਈ ਸੀ।
ਕਾਂਗਰਸੀ ਆਗੂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਸ਼ੱਕ ਦੇ ਆਧਾਰ ’ਤੇ ਕਰਮਜੀਤ ਸਿੰਘ ਦਾ ਸੈਂਪਲ ਲਿਆ ਗਿਆ ਪ੍ਰੰਤੂ ਪਹਿਲੇ ਨਮੂਨੇ ਦੀ ਰਿਪੋਰਟ ਨੈਗੇਟਿਵ ਆਈ ਸੀ ਲੇਕਿਨ ਹੁਣ ਦੁਬਾਰਾ ਉਸ ਦੇ ਨਮੂਨੇ ਦੀ ਰਿਪੋਰਟ ਪਾਜ਼ੇਟਿਵ ਆ ਗਈ ਹੈ। ਮੁਹਾਲੀ ਜ਼ਿਲ੍ਹੇ ਦੇ ਇਕੱਲੇ ਪਿੰਡ ਜਵਾਹਰਪੁਰ ਵਿੱਚ ਕਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ ਹੁਣ 39 ਹੋ ਗਈ ਹੈ। ਮੁਹਾਲੀ ਦੇ ਸਿਵਲ ਸਰਜਨ ਡਾ. ਮਨਜੀਤ ਸਿੰਘ, ਨੋਡਲ ਅਫ਼ਸਰ ਡਾ. ਹਰਮਨਦੀਪ ਕੌਰ ਦੀ ਅਗਵਾਈ ਹੇਠਲੀ ਸਿਹਤ ਵਿਭਾਗ ਦੀ ਟੀਮ ਨੇ ਅੱਜ ਜਵਾਹਰਪੁਰ ਦਾ ਦੌਰਾ ਕਰਕੇ ਕਾਂਗਰਸੀ ਆਗੂ ਦੇ ਵੱਡੇ ਭਰਾ ਦੇ ਪਰਿਵਾਰਕ ਮੈਂਬਰਾਂ ਅਤੇ ਸੰਪਰਕ ਵਿੱਚ ਆਉਣ ਵਾਲੇ ਹੋਰਨਾਂ ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਹਨ। ਬਨੂੜ ਨੇੜਲੇ ਗਿਆਨ ਸਾਗਰ ਹਸਪਤਾਲ ਵਿੱਚ ਜੇਰੇ ਇਲਾਜ 38 ਮਰੀਜ਼ਾਂ ’ਚੋਂ ਹੁਣ ਤੱਕ ਵਾਰੋ ਵਾਰੀ 15 ਪੀੜਤ ਵਿਅਕਤੀ ਤੰਦਰੁਸਤ ਹੋਣ ਮਗਰੋਂ ਉਨ੍ਹਾਂ ਨੂੰ ਛੁੱਟੀ ਤਾਂ ਮਿਲ ਗਈ ਹੈ ਪ੍ਰੰਤੂ ਉਹ ਹਾਲੇ ਵੀ ਮੁਹਾਲੀ ਦੇ ਸੈਕਟਰ-70 ਸਥਿਤ ਜ਼ਿਲ੍ਹਾ ਪੱਧਰੀ ਇਕਾਂਤਵਾਸ ਵਿੱਚ ਮੈਡੀਕਲ ਟੀਮ ਦੀ ਨਿਗਰਾਨੀ ਹੇਠ ਹਨ।

Load More Related Articles
Load More By Nabaz-e-Punjab
Load More In Food and health

Check Also

Punjab Govt Food Programme to provide wheat, sugar, oil & salt to 40 lakh families

Punjab Govt Food Programme to provide wheat, sugar, oil & salt to 40 lakh families Tr…