Share on Facebook Share on Twitter Share on Google+ Share on Pinterest Share on Linkedin ਸੁਕੈਡਨ ਲੀਡਰ ਗਿਆਨ ਸਿੰਘ ਘੋਤੜਾ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਨਬਜ਼-ਏ-ਪੰਜਾਬ, ਮੁਹਾਲੀ, 7 ਜਨਵਰੀ: ਮੁਹਾਲੀ ਪ੍ਰੈੱਸ ਕਲੱਬ ਵਿੱਚ ਲਗਾਤਾਰ ਪੰਜ ਸਾਲ ਮੈਨੇਜਰ ਵਜੋਂ ਸੇਵਾ ਨਿਭਾਉਣ ਵਾਲੇ ਸੁਕੈਡਨ ਲੀਡਰ ਗਿਆਨ ਸਿੰਘ ਘੋਤੜਾ (82) ਦਾ ਦੇਹਾਂਤ ਹੋ ਗਿਆ। ਉਨ੍ਹਾਂ ਦਾ ਅੱਜ ਮੁਹਾਲੀ ਦੇ ਸ਼ਮਸ਼ਾਨਘਾਟ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ। ਇਸ ਮੌਕੇ ਏਅਰ ਫੋਰਸ ਦੀ ਟੁਕੜੀ ਨੇ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਦੀ ਸਲਾਮੀ ਅਤੇ ਫੁਲ ਮਾਲਾ ਭੇਟ ਕੀਤੀ। ਉਹ ਬੀਤੀ 5 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ। ਜਾਣਕਾਰੀ ਅਨੁਸਾਰ ਗਿਆਨ ਸਿੰਘ ਘੋਤੜਾ ਪਿਛਲੇ 6 ਸਾਲ ਤੋਂ ਸ਼ੂਗਰ ਰੋਗ ਅਤੇ ਗੋਡਿਆਂ ਦੀ ਸਮੱਸਿਆ ਤੋਂ ਪੀੜਤ ਸਨ। ਏਅਰ ਫੋਰਸ ਵਿੱਚ ਨੌਕਰੀ ਉਪਰੰਤ ਉਹ ਮੁਹਾਲੀ ਦੇ ਸੈਕਟਰ-70 ਸਥਿਤ ਐਮਆਈਜੀ ਇੰਡੀਪੈਂਡੈਂਟ ਵਿੱਚ ਰਹਿ ਰਹੇ ਸਨ ਅਤੇ ਉਹ ਲੰਮਾ ਸਮਾਂ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਵੀ ਰਹੇ। ਸੁਕੈਡਨ ਲੀਡਰ ਗਿਆਨ ਸਿੰਘ ਘੋਤੜਾ ਜ਼ਿੰਦਾ-ਦਿਲ ਇਨਸਾਨ ਸਨ ਅਤੇ ਇਲਾਕੇ ਦੀ ਹਰਮਨ-ਪਿਆਰੀ ਸ਼ਖ਼ਸੀਅਤ ਦੇ ਮਾਲਕ ਸਨ। ਉਹ ਆਪਣੇ ਪਿੱਛੇ ਦੋ ਪੁੱਤਰ, ਦੋ ਬੇਟੀਆਂ ਅਤੇ ਪਤਨੀ ਰਾਜ ਕੌਰ ਛੱਡ ਗਏ ਹਨ। ਉਨ੍ਹਾਂ ਦੇ ਤੁਰ ਜਾਣ ਨਾਲ ਪਰਿਵਾਰ, ਨਜ਼ਦੀਕੀ ਰਿਸ਼ਤੇਦਾਰ, ਮਿੱਤਰਚਾਰੇ ਸਮੇਤ ਪ੍ਰੈੱਸ ਕਲੱਬ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ। ਇਸ ਦੌਰਾਨ ਮੁਹਾਲੀ ਪ੍ਰੈਸ ਕਲੱਬ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਪਟਵਾਰੀ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਚਾਨਾ ਅਤੇ ਕੈਸ਼ੀਅਰ ਰਾਜੀਵ ਤਨੇਜਾ ਨੇ ਵਿੱਛੜੀ ਰੂਹ ਨੂੰ ਸ਼ਰਧਾ ਵਜੋਂ ਲੋਈ ਭੇਟ ਕੀਤੀ। ਪਟਵਾਰੀ ਨੇ ਕਿਹਾ ਕਿ ਮੁਹਾਲੀ ਆਉਣ ਤੋਂ ਲੈ ਕੇ ਅਖੀਰ ਤੱਕ ਘੋਤੜਾ ਉਨ੍ਹਾਂ ਨਾਲ ਨਿੱਜੀ ਤੌਰ ’ਤੇ ਜੁੜੇ ਰਹੇ ਅਤੇ ਹਰ ਦੁੱਖ-ਸੁੱਖ ਵਿੱਚ ਉਨ੍ਹਾਂ ਨਾਲ ਖੜ੍ਹੇ ਰਹੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ