ਸੁਖਬੀਰ ਬਾਦਲ ਅੱਜ ਪਾਰਟੀ ਵਰਕਰਾਂ ਨਾਲ ਕਰਨਗੇ ਵਿਚਾਰ ਵਟਾਂਦਰਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 30 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਭਲਕੇ 31 ਮਾਰਚ ਨੂੰ ਖਰੜ ਹਲਕੇ ਵਿੱਚ ਪਾਰਟੀ ਵਰਕਰਾਂ ਅਤੇ ਹੋਰ ਸੀਨੀਅਰ ਆਗੂਆਂ ਨਾਲ ਵਿਚਾਰ ਚਰਚਾ ਕਰਨ ਲਈ ਪਹੁੰਚ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਜੀਪੀਸੀ ਦੇ ਮੈਂਬਰ ਜਥੇਦਾਰ ਅਜਮੇਰ ਸਿੰਘ ਖੇੜਾ ਨੇ ਦੱਸਿਆ ਕਿ ਹਲਕਾ ਖਰੜ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗੱਠਜੋੜ ਦੀ ਟਿਕਟ ਤੇ ਚੋਣ ਲੜਨ ਵਾਲੇ ਆਗੂ ਰਣਜੀਤ ਸਿੰਘ ਗਿੱਲ ਦੇ ਹੱਕ ਵਿੱਚ ਭੁਗਤਣ ਵਾਲੇ ਵੋਟਰਾਂ ਦਾ ਧੰਨਵਾਦ ਕਰਨਗੇ। ਸੁਖਬੀਰ ਬਾਦਲ ਦੀ ਫਤਹਿਗੜ੍ਹ ਪੈਲੇਸ ਕੁਰਾਲੀ ਵਿੱਚ ਹੋਣ ਵਾਲੀ ਮੀਟਿੰਗ ਬਾਰੇ ਗਲਬਾਤ ਕਰਦਿਆਂ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ 31 ਮਾਰਚ ਨੂੰ ਸ਼ਾਮ 4 ਵਜੇ ਸੁਖਬੀਰ ਸਿੰਘ ਬਾਦਲ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਭਵਿੱਖ ਦੀ ਰਣਨੀਤੀ ਬਾਰੇ ਵਿਚਾਰਾਂ ਹੋਣਗੀਆਂ ਅਤੇ ਪਾਰਟੀ ਵਰਕਰਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਜਾਣਗੀਆਂ। ਉਨ੍ਹਾਂ ਹਲਕੇ ਦੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਫਤਿਹਗੜ੍ਹ ਪੈਲੇਸ ਵਿੱਚ ਪਹੁੰਚਣ ਦੀ ਅਪੀਲ ਕੀਤੀ। ਸ੍ਰੀ ਗਿੱਲ ਨੇ ਕਿਹਾ ਕਿ ਹਲਕਾ ਖਰੜ ’ਚੋਂ ਵੋਟਰਾਂ ਵੱਲੋਂ ਮਿਲੇ ਭਰਵੇਂ ਸਮਰਥਨ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਧੰਨਵਾਦ ਵੀ ਕਰਨਗੇ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…