Share on Facebook Share on Twitter Share on Google+ Share on Pinterest Share on Linkedin ਸੁਖਦੇਵ ਸਿੰਘ ਢੀਂਡਸਾ ਤੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਐਡਵੋਕੇਟ ਪ੍ਰਿੰਸ ਦੇ ਘਰ ਪਹੁੰਚ ਕੀਤੀ ਮੀਟਿੰਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ: ਮੁਹਾਲੀ ਤੋਂ ਅਕਾਲੀ-ਭਾਜਪਾ ਦੇ ਉਮੀਦਵਾਰ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਜ਼ਿਲ੍ਹਾ ਯੂਥ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਹਰਮਨਪ੍ਰੀਤ ਸਿੰਘ ਪ੍ਰਿੰਸ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਮੁਹਿੰਮ ਨੂੰ ਉਸ ਵੇਲੇ ਹੋਰ ਹੁੰਗਾਰਾ ਮਿਲਿਆ ਜਦੋਂ ਸੁਖਦੇਵ ਸਿੰਘ ਢੀਂਡਸਾ ਐਡਵੋਕੇਟ ਪ੍ਰਿੰਸ ਦੇ ਘਰ ਪਹੁੰਚੇ। ਇਸ ਮੌਕੇ ਸੁਖਦੇਵ ਸਿੰਘ ਢੀਂਡਸਾ ਨੇ ਐਡਵੋਕੇਟ ਪ੍ਰਿੰਸ ਅਤੇ ਯੂਥ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਪ੍ਰਿੰਸ ਵਲੋਂ ਯੂਥ ਨੂੰ ਨਾਲ ਲੈ ਕੇ ਸ਼ਹਿਰ ਦੇ ਵੱਖ-ਵੱਖ ਸੈਕਟਰਾਂ ਵਿੱਚ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿੱਚ ਦਿਨ ਰਾਤ ਇੱਕ ਕਰਕੇ ਪ੍ਰਚਾਰ ਕੀਤਾ ਜਾ ਰਿਹਾ ਹੈ, ਇਸ ਤੋਂ ਸਪਸ਼ਟ ਹੁੰਦਾ ਹੈ ਕਿ ਹਲਕੇ ਅੰਦਰ ਯੂਥ ਅਕਾਲੀ ਦਲ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੂੰ ਜਿਤਾਉਣ ਵਿੱਚ ਅਹਿਮ ਰੌਲ ਅਦਾ ਕਰੇਗੀ। ਇਸ ਮੌਕੇ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਯੂਥ ਨੂੰ ਵਿਸ਼ਵਾਸ ਦਿਵਾਇਆ ਕਿ ਵਿਧਾਇਕ ਬਣਨ ਤੋਂ ਬਾਅਦ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਲਈ ਕਈ ਤਰ੍ਹਾਂ ਦੇ ਪ੍ਰੋਗਰਾਮ ਉਲੀਕੇ ਜਾਣਗੇ। ਇਸ ਮੌਕੇ ਐਡਵੋਕੇਟ ਪ੍ਰਿੰਸ ਨੇ ਸੁਖਦੇਵ ਸਿੰਘ ਢੀਂਡਸਾ ਅਤੇ ਤੇਜਿੰਦਰਪਾਲ ਸਿੰਘ ਸਿੱਧੂ ਦਾ ਦਿਲੋਂ ਧੰਨਵਾਦ ਕੀਤਾ, ਕਿ ਜਿਨ੍ਹਾਂ ਨੇ ਆਪਣਾ ਕੀਮਤੀ ਸਮਾਂ ਕੱਢ ਕੇ ਉਨ੍ਹਾਂ ਨੂੰ ਆਸ਼ੀਰਵਾਦ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਲੋਂ ਕੀਤੇ ਕੰਮਾਂ ਨੂੰ ਘਰ-ਘਰ ਪਹੁੰਚਾਉਣ ਲਈ ਯੂਥ ਅਕਾਲੀ ਦਲ ਦਾ ਅਹਿਮ ਰੌਲ ਅਦਾ ਕਰੇਗੀ। ਇਸ ਮੌਕੇ ਅਕਾਲੀ ਕੌਂਸਲਰ ਸੁਖਦੇਵ ਸਿੰਘ ਪਟਵਾਰੀ, ਕਮਲਜੀਤ ਸਿੰਘ ਰੂਬੀ, ਗੁਰਮੁੱਖ ਸਿੰਘ ਸੋਹਲ, ਸੀਨੀਅਰ ਅਕਾਲੀ ਆਗੂ ਜਸਵਿੰਦਰ ਸਿੰਘ ਵਿਰਕ, ਪਰਦੀਪ ਭਾਰਜ, ਕਾਕਾ ਸਿੰਘ ਤੋਂ ਇਲਾਵਾ ਸਮੂਹ ਯੂਥ ਅਕਾਲੀ ਆਗੂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ