Share on Facebook Share on Twitter Share on Google+ Share on Pinterest Share on Linkedin ਪੰਜਾਬ ਦੀ ਝਾਕੀ ਬਾਰੇ ਗੁਮਰਾਹਕੁਨ ਬਿਆਨਬਾਜ਼ੀ ਲਈ ਸੁਨੀਲ ਜਾਖੜ ਨੂੰ ਜਵਾਬ ਦੇਣਾ ਪਵੇਗਾ: ਕੁਲਵੰਤ ਸਿੰਘ ਵਿਸ਼ੇਸ਼ ਕੈਂਪ: ਇੱਕ ਦਿਨ ਵਿੱਚ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਇੰਤਕਾਲ ਨਿਪਟਾਉਣ ਲਈ ਲਗਾਏ ਗਏ ਵਿਸ਼ੇਸ਼ ਕੈਂਪਾਂ ਦਾ ਨਿਰੀਖਣ ਨਬਜ਼-ਏ-ਪੰਜਾਬ, ਮੁਹਾਲੀ, 6 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਛੁੱਟੀ ਵਾਲੇ ਦਿਨ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਮੁਹਾਲੀ ਜ਼ਿਲ੍ਹੇ ਅੰਦਰ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ। ਮੁਹਾਲੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਗੱਲ ਕਰਕੇ ਮੁੱਢਲੀ ਜਾਣਕਾਰੀ ਹਾਸਲ ਕੀਤੀ ਅਤੇ ਆਪਣੇ ਕੇਸਾਂ ਦੇ ਨਿਪਟਾਰੇ ਲਈ ਕੈਂਪਾਂ ਵਿੱਚ ਪਹੁੰਚੇ ਲੋਕਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। ਇੱਕ ਦਿਨ ਵਿੱਚ 1942 ਇੰਤਕਾਲ ਅਰਜ਼ੀਆਂ ਦਾ ਨਿਪਟਾਰਾ ਕੀਤਾ ਗਿਆ। ਵਿਧਾਇਕ ਕੁਲਵੰਤ ਸਿੰਘ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਵੱਡੀ ਪੁਲਾਂਘ ਪੁੱਟਦਿਆਂ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਸਨਿੱਚਰਵਾਰ ਛੁੱਟੀ ਵਾਲੇ ਦਿਨ ਪੰਜਾਬ ਭਰ ਦੇ ਮਾਲ ਦਫ਼ਤਰਾਂ ਵਿੱਚ ਅਧਿਕਾਰੀਆਂ ਤੇ ਮੁਲਾਜ਼ਮਾਂ ਇਨ੍ਹਾਂ ਕੈਂਪਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ। ਉਨ੍ਹਾਂ ਕਿਹਾ ਕਿ ਇੱਥੇ ਤਹਿਸੀਲ ਕੰਪਲਕੈਸ ਵਿੱਚ ਕਰੀਬ 150 ਇੰਤਕਾਲ ਪੈਡਿੰਗ ਸਨ, ਜਿਨ੍ਹਾਂ ’ਚੋਂ 50 ਫੀਸਦੀ ਕੰਮ ਨਿਪਟਾ ਦਿੱਤਾ ਗਿਆ ਹੈ ਜਦੋਂਕਿ ਬਾਕੀ ਰਹਿੰਦੇ ਇੰਤਕਾਲ ਵੀ ਜਲਦੀ ਦਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਮੁੱਖ ਮੰਤਵ ਲੋਕਾਂ ਨੂੰ ਤਹਿਸੀਲਾਂ ਵਿੱਚ ਹੋ ਰਹੀ ਖੱਜਲ-ਖੁਆਰੀ ਤੋਂ ਰਾਹਤ ਦੇਣਾ ਅਤੇ ਲੋਕਾਂ ਨੂੰ ਪਾਰਦਰਸ਼ੀ ਤੇ ਸਮਾਂਬੱਧ ਸੇਵਾਵਾਂ ਦੇਣਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਦਫ਼ਤਰਾਂ ਵਿੱਚ ਅੌਰਤਾਂ ਦੀ ਸੁਵਿਧਾ ਲਈ ਵੱਖਰੇ ਵੇਟਿੰਗ ਰੂਮ ਬਣਾਏ ਜਾ ਰਹੇ ਹਨ ਤਾਂ ਜੋ ਉਨ੍ਹਾਂ ਨੂੰ ਆਪਣੇ ਕੰਮਾਂ ਕਾਰਾਂ ਲਈ ਸਰਕਾਰ ਦਫ਼ਤਰਾਂ ਵਿੱਚ ਆਉਣ ਸਮੇਂ ਕੋਈ ਮੁਸ਼ਕਲ ਪੇਸ਼ ਨਾ ਆਵੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਦੀ ਝਾਕੀ ਸਬੰਧੀ ਗੁਮਰਾਹਕੁਨ ਬਿਆਨਬਾਜ਼ੀ ਕਰਨ ਲਈ ਭਾਜਪਾ ਆਗੂ ਸੁਨੀਲ ਜਾਖੜ ਨੂੰ ਸੂਬੇ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਇਤਿਹਾਸਿਕ ਸੱਚ ਹੈ ਕਿ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦਾ ਬਹੁਤ ਵੱਡਾ ਯੋਗਦਾਨ ਹੈ, ਜਿਸ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਪੰਜਾਬ ਦੀ ਝਾਕੀ ਨੂੰ ਸ਼ਾਮਲ ਨਾ ਕੀਤੇ ਜਾਣ ਦੇ ਮਾਮਲੇ ਵਿੱਚ ਸੁਨੀਲ ਜਾਖੜ ਵੱਲੋਂ ਝੂਠੀ ਬਿਆਨਬਾਜ਼ੀ ਕਰਕੇ ਸੂਬੇ ਦੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਲੋਕਾਂ ਦੀ ਕਚਹਿਰੀ ਵਿੱਚ ਇਸ ਦਾ ਜਵਾਬ ਦੇਣਾ ਹੀ ਪੈਣਾ ਹੈ। ਇਸ ਮੌਕੇ ‘ਆਪ’ ਆਗੂ ਕੁਲਦੀਪ ਸਿੰਘ ਸਮਾਣਾ, ਅਵਤਾਰ ਸਿੰਘ ਮੌਲੀ, ਹਰਮੇਸ਼ ਸਿੰਘ ਕੁੰਭੜਾ, ਆਰਪੀ ਸ਼ਰਮਾ, ਹਰਪਾਲ ਸਿੰਘ ਚੰਨਾ, ਜਸਪਾਲ ਸਿੰਘ ਮਟੌਰ, ਡਾ. ਕੁਲਦੀਪ ਸਿੰਘ, ਤਰਲੋਚਨ ਸਿੰਘ, ਤਰਨਜੀਤ ਸਿੰਘ ਅਤੇ ਅਕਵਿੰਦਰ ਸਿੰਘ ਗੋਸਲ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ