ਸੰਨ੍ਹੀ ਇਨਕਲੇਵ ਨੇ ਨੌਜਵਾਨਾਂ ਨੇ ਕਰਵਾਇਆ ਵਾਲੀਬਾਲ ਟੂਰਨਾਮੈਂਟ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 28 ਨਵੰਬਰ:
ਸੰਨੀ ਇਨਕਲੇਵ ਦੇ ਨੌਜਵਾਨਾਂ ਵੱਲੋਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਵਾਲੀਬਾਲ ਦੀਆਂ ਟੀਮਾਂ ਨੇ ਭਾਗ ਲਿਆ। ਵਿਧਾਨ ਸਭਾ ਹਲਕਾ ਖਰੜ ਦੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਰਣਜੀਤ ਸਿੰਘ ਗਿੱਲ ਵੱਲੋਂ ਹਰਿੰਦਰ ਸਿੰਘ ਘੜੂੰਆਂ ਨੇ ਹਾਜ਼ਰੀ ਲਗਵਾਈ ਅਤੇ ਟੀਮਾਂ ਨਾਲ ਜਾਣ ਪਹਿਚਾਣ ਕੀਤੀ। ਉਨ੍ਹਾਂ ਵਾਲੀਬਾਲ ਕਮੇਟੀ ਨੂੰ ਮਾਲੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਇਸ ਵਾਲੀਬਾਲ ਟੂਰਨਾਮੈਂਟ ਵਿੱਚ ਮੁਹਾਲੀ ਨੂੰ ਪਹਿਲਾਂ ਸਥਾਨ ਅਤੇ ਲੁਹਾਰ ਮਾਜਰਾ ਨੂੰ ਦੂਜਾ ਸਥਾਨ ਮਿਲਿਆ। ਇਸ ਮੌਕੇ ਉਨ੍ਹਾਂ ਨਾਲ ਮਿਉਂਸਪਲ ਕੌਸਲਰ ਕੁਲਦੀਪ ਸਿੰਘ, ਜਗਜੀਤ ਸਿੰਘ ਗਿੱਲ, ਅਵਤਾਰ ਸਿੰਘ ਐਡਵੋਕੇਟ, ਪਰਵੀਨ ਰਾਣਾ, ਅਰਜਨ ਕੰਬੋਜ਼, ਦਲਵੀਰ ਸਿੰਘ, ਚਤਰਜੀਤ ਸਿੰਘ ਮੋਗਾ, ਬਲਵਿੰਦਰ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …