Nabaz-e-punjab.com

ਮੁਹਾਲੀ ਵਾਸੀਆਂ ਦੇ ਸਹਿਯੋਗ ਨਾਲ ਵਿਕਾਸ ਪੱਖਸਂ ਸ਼ਹਿਰ ਦੀ ਬਦਲੀ ਜਾਵੇਗੀ ਨੁਹਾਰ: ਸਿੱਧੂ

40 ਲੱਖ ਰੁਪਏ ਦੀ ਲਾਗਤ ਨਾਲ ਦਰੱਖਤਾਂ ਦੀ ਛੰਗਾਈ ਲਈ ਖਰੀਦੀਆਂ ਜਾਣਗੀਆਂ ਦੋ ਮਸ਼ੀਨਾਂ
ਪਸ਼ੂ ਪਾਲਣ ਮੰਤਰੀ ਨੇ ਸਿਟੀਜ਼ਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਅਤੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਸ਼ਹਿਰ ਨਿਵਾਸੀਆਂ ਦੇ ਸਹਿਯੋਗ ਨਾਲ ਮੁਹਾਲੀ ਸ਼ਹਿਰ ਦੀ ਨੁਹਾਰ ਬਦਲੀ ਜਾਵੇਗੀ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਤੰਦਰੂਸਤ ਪੰਜਾਬ ਤਹਿਤ ਅਤੇ ਰਾਜ ਵਿੱਚ ਨਸ਼ਿਆਂ ਦੇ ਖਾਤਮੇ ਲਈ ਆਰੰਭੇ ਕਾਰਜਾਂ ਨੂੰ ਵਿਸ਼ੇਸ ਤੌਰ ਤੇ ਫੋਕਸ ਕੀਤਾ ਜਾਵੇਗਾ ਤਾਂ ਜੋ ਮੁਹਾਲੀ ਸ਼ਹਿਰ ਦੇਸ਼ ਦੇ ਸੁੰਦਰ ਸ਼ਹਿਰਾਂ ਵਿੱਚੋਂ ਗਿਣਿਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਸ਼ੂ ਧਨ ਕੰਪਲੈਕਸ ਮੁਹਾਲੀ ਵਿਖੇ ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਦੇ ਆਹੁਦੇਦਾਰਾਂ ਅਤੇ ਵੱਖ ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸ੍ਰੀ ਸਿੱਧੂ ਨੇ ਇਸ ਮੌਕੇ ਦੱਸਿਆ ਕਿ ਸ਼ਹਿਰ ਵਿੱਚ ਦਰੱਖਤਾਂ ਦੀ ਪਰੂਨਿੰਗ ਕਰਨ ਲਈ ਚੰਡੀਗੜ੍ਹ ਦੀ ਤਰਜ ਤੇ 40 ਲੱਖ ਰੁਪਏ ਦੀ ਲਾਗਤ ਨਾਲ ਦੋ ਮਸ਼ੀਨਾਂ ਖਰੀਦੀਆਂ ਜਾਣਗੀਆਂ ਜਿਸ ਨਾਲ ਦਰਪੇਸ ਮੁਸ਼ਕਲਾਂ ਦਾ ਛੁਟਕਾਰਾਂ ਹੋ ਜਾਵੇਗਾ।
ਉਨ੍ਹਾਂ ਹੋਰ ਦੱਸਿਆ ਕਿ ਮੋਹਾਲੀ ਵਿਖੇ 374 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਮੈਡੀਕਲ ਕਾਲਜ ਅਤੇ ਸਰਕਾਰੀ ਹਸਪਤਾਲ ਨੂੰ 200 ਬਿਸਤਰਿਆਂ ਦਾ ਹਸਪਤਾਲ ਕਰਨ ਨਾਲ ਇਸ ਖਿੱਤੇ ਦੇ ਲੋਕਾਂ ਨੁੰੂ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ ਅਤੇ ਇਹ ਸ਼ਹਿਰ ਮੈਡੀਕਲ ਸਹੂਲਤਾਂ ਦਾ ਧੂਰਾ ਬਣ ਜਾਵੇਗਾ। ਉਨ੍ਹਾਂ ਦੱਸਿਆ ਕਿ ਸਨੇਟਾ ਵਿਖੇ 50 ਕਰੋੜ ਰੁਪਏ ਦੀ ਲਾਗਤ ਨਾਲ ਕੌਂਮੀ ਹੁਨਰ ਸਿਖਲਾਈ ਸੰਸਥਾ ਇਸ ਖਿੱਤੇ ਦੀਆਂ ਲੜਕੀਆਂ ਲਈ ਵਰਦਾਨ ਸਾਬਤ ਹੋਵੇਗੀ ਅਤੇ ਇਸ ਸੰਸਥਾ ਵਿੱਚ 250 ਲੜਕੀਆਂ ਨੂੰ ਟਰੇਨਿੰਗ ਦੇਣ ਦੀ ਸਮਰੱਥਾ ਹੋੇਵੇਗੀ ਅਤੇ ਇਹ ਸੰਸਥਾ ਅਧੁਨਿਕ ਸਾਜੋ ਸਮਾਨ ਨਾਲ ਲੈਸ ਹੋਵੇਗੀ। ਉਨ੍ਹਾਂ ਇਸ ਮੌਕੇ ਗਮਾਡਾ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਦੇ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਕਰਨ ਦੀਆਂ ਹਦਾਇਤਾਂ ਦਿੱਤੀਆਂ। ਉਨ੍ਹਾਂ ਕਮਿਸ਼ਨਰ ਨਗਰ ਨਿਗਮ ਨੂੰ ਆਖਿਆ ਕਿ ਨਗਰ ਨਿਗਮ ਦੇ ਦਫ਼ਤਰ ਵਿਖੇ ਇਕ ਮੁਲਾਜ਼ਮ ਦੀ ਪੱਕੀ ਡਿਊਟੀ ਕੇਵਲ ਬਿਜਲੀ ਨਾਲ ਸਬੰਧਤ ਸ਼ਿਕਾਇਤਾਂ ਦਰਜ ਕਰਨ ਲਈ ਲਗਾਈ ਜਾਵੇ ਅਤੇ ਉਨ੍ਹਾਂ ਪਾਰਕਾਂ ਦੀ ਸਫਾਈ ਦੇ ਨਾਲ ਨਾਲ ਪਾਰਕਾਂ ਵਿੱਚ ਬੰਦ ਪਈਆਂ ਲਾਈਟਾਂ ਨੂੰ ਤੁਰੰਤ ਚਾਲੂ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ।
ਇਸ ਮੌਕੇ ਫੋਰਮ ਦੇ ਚੇਅਰਮੈਨ ਐਮ.ਡੀ.ਐਸ ਸੋਢੀ ਨੇ ਦੱਸਿਆ ਕਿ ਇਹ ਫੋਰਸ ਸ਼ਹਿਰ ਦੀਆਂ 42 ਐਸੋਸੀਏਸ਼ਨਾਂ ਦੀ ਨੁਮਾਇੰਦਗੀ ਕਰਦੀ ਹੈ ਅਤੇ ਫੋਰਮ ਸ਼ਹਿਰ ਦੇ ਵਿਕਾਸ ਕਾਰਜਾਂ, ਸਾਫ ਸਫਾਈ ਦੇ ਕੰਮਾਂ ਆਦਿ ਵਿੱਚ ਹਰ ਤਰ੍ਹਾਂ ਦਾ ਪੁਰਾ ਸਹਿਯੋਗ ਦੇਵੇਗੀ। ਉਨ੍ਹਾਂ ਇਸ ਮੌਕੇ ਸ੍ਰੀ ਸਿੱਧੂ ਨੂੰ ਸ਼ਹਿਰ ਵਿੱਚ ਗੰਦਾ ਪਾਣੀ ਆਉਣ ਦੀ ਸਮੱਸਿਆ ਅਤੇ ਪਾਣੀ ਦੇ ਗਮਾਡਾ ਤੇ ਨਗਰ ਨਿਗਮ ਵੱਲੋਂ ਵੱਖਰੇ ਵੱਖਰੇ ਤਹਿ ਕੀਤੇ ਪਾਣੀ ਦੇ ਰੇਟਾਂ ਨੁੰੂ ਇੱਕ ਰੇਟ ਕਰਨ ਅਤੇ ਡਿਸਪੈਂਸਰੀਆਂ ਵਿੱਚ ਸਫਾਈ ਦੀ ਘਾਟ, ਦਵਾਈਆਂ ਦੀ ਘਾਟ ਪੁਰਾ ਕਰਨ ਲਈ ਵੀ ਆਖਿਆ। ਫੋਰਮ ਦੇ ਮੈਂਬਰ ਸ੍ਰੀ ਕੇ.ਐਲ ਸ਼ਰਮਾ ਨੇ ਇਸ ਮੌਕੇ ਸ਼ਹਿਰ ਲਈ ਵਾਟਰ ਟਰੀਟਮੈਂਟ ਪਲਾਂਟ ਲਗਾਉਣ ਦੀ ਮੰਗ ਦੇ ਨਾਲ ਨਾਲ ਰੋਡ ਗਲੀਆਂ ਦੀ ਸਫਾਈ ਅਤੇ ਅਵਾਰਾ ਕੁੱਤਿਆਂ ਨੂੰ ਨੱਥ ਪਾਉਣ ਲਈ ਵੀ ਆਖਿਆ। ਇਸ ਤੋਂ ਇਲਾਵਾ ਸ਼ਹਿਰ ਵਿੱਚ ਜਲਦੀ ਜਲਦੀ ਸਿਟੀ ਬੱਸ ਸੇਵਾ ਸ਼ੁਰੂ ਕਰਨ ਦੀ ਮੰਗ ਵੀ ਕੀਤੀ।
ਸ੍ਰੀ ਸਿੱਧੂ ਨੇ ਫੋਰਮ ਦੇ ਨੁਮਾਇੰਦਿਆਂ ਵੱਲੋਂ ਦੱਸਿਆ ਮੰਗਾਂ ਨੂੰ ਪੁਰਾ ਕਰਨ ਲਈ ਪੁਰੀ ਵਾਹਾ ਲਾਣ ਦੀ ਗੱਲ ਆਖੀ। ਉਨ੍ਹਾਂ ਦੱਸਿਆ ਕਿ ਉਹ ਮੋਹਾਲੀ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਧਨ ਦੀ ਕਮੀ ਨਹੀਂ ਆਉਣ ਦੇਣਗੇ। ਸ੍ਰੀ ਸਿੱਧੂ ਨੇ ਕਮਿਸ਼ਨਰ ਨਗਰ ਨਿਗਮ ਨੂੰ ਆਖਿਆ ਕਿ ਅਵਾਰਾ ਪਸ਼ੂ ਛੱਡਣ ਵਾਲਿਆਂ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਤੋਂ ਇਲਾਵਾ ਅਵਾਰਾ ਪਸ਼ੂਆਂ ਨੂੰ ਫੜ ਕੇ ਸਰਕਾਰੀ ਗਊਸ਼ਾਲਾ ਲਾਲੜੂ ਵਿਖੇ ਪਹੁੰਚਾਇਆ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀਕਲਾਂ, ਕਮਿਸ਼ਨਰ ਭੁਪਿੰਦਰ ਪਾਲ ਸਿੰਘ, ਏ.ਸੀ.ਏ ਗਮਾਡਾ ਰਾਜੇਸ਼ ਧੀਮਾਨ, ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ, ਅਸਟੇਟ ਅਫ਼ਸਰ ਅਮਨਿੰਦਰ ਕੌਰ ਬਰਾੜ, ਐਸਡੀਐਮ ਜਗਦੀਪ ਸਹਿਗਲ, ਸਿਵਲ ਸਰਜਨ ਡਾ. ਰੀਟਾ ਭਾਰਦਵਾਜ, ਸਿਟੀਜਨ ਵੈਲਫੇਅਰ ਐਂਡ ਡਿਵੈਲਪਮੈਂਟ ਫੋਰਮ ਦੇ ਪ੍ਰਧਾਨ ਪਰਮਜੀਤ ਸਿੰਘ ਹੈਪੀ, ਵਾਇਸ ਚੇਅਰਮੈਨ ਡੀ.ਐਸ ਚੰਡੋਕ, ਜਸਵੀਰ ਸਿੰਘ ਜੱਸੀ, ਐਸ.ਐਸ ਬਰਨਾਲਾ, ਆਰ.ਐਸ. ਬੈਦਵਾਨ, ਮਦਨਜੀਤ ਸਿੰਘ ਅਰੌੜਾ, ਮਾਸਟਰ ਹਰਭਜਨ ਸਿੰਘ, ਮਨਮੋਹਨ ਬਾਵਾ, ਅਮਰੀਕ ਸਿੰਘ ਕਲੇਰ, ਸ਼ੇਰ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…