ਸੂਰਤ ਸਿੰਘ ਕਲਸੀ ਨੂੰ ਰਾਮਗੜ੍ਹੀਆ ਸਭਾ ਦਾ ਨਵਾਂ ਪ੍ਰਧਾਨ ਚੁਣਿਆ

‘ਆਪ’ ਮੰਤਰੀ ਲਾਲਜੀਤ ਭੁੱਲਰ ਵੱਲੋਂ ਰਾਮਗੜ੍ਹੀਆ ਬਿਰਾਧਰੀ ਬਾਰੇ ਕੀਤੀ ਟਿਪਣੀ ਦੀ ਸਖ਼ਤ ਨਿਖੇਧੀ

ਨਬਜ਼-ਏ-ਪੰਜਾਬ, ਮੁਹਾਲੀ, 15 ਅਪਰੈਲ:
ਇੱਥੋਂ ਦੇ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਐਸਏਐਸ ਨਗਰ (ਮੁਹਾਲੀ) ਦੀ ਜਨਰਲ ਬਾਡੀ ਮੀਟਿੰਗ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਫੇਜ਼-3ਬੀ1 ਵਿਖੇ ਪ੍ਰਧਾਨ ਕਰਮ ਸਿੰਘ ਬਬਰਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਚੇਅਰਮੈਨ ਜਸਪਾਲ ਸਿੰਘ ਵਿਰਕ ਤੇ ਮੈਂਬਰਾਨ ਪਵਿੱਤਰ ਸਿੰਘ ਵਿਰਦੀ ਅਤੇ ਪਰਮਜੀਤ ਸਿੰਘ ਖੁਰਲ ਦੀ ਅਗਵਾਈ ਹੇਠ ਚੋਣ ਬੋਰਡ ਦਾ ਗਠਨ ਕੀਤਾ ਗਿਆ।
ਚੋਣ ਬੋਰਡ ਵੱਲੋਂ ਸੰਸਥਾ ਦੇ ਪ੍ਰਧਾਨ ਦੇ ਅਹੁਦੇ ਲਈ ਨਾਂਅ ਮੰਗੇ ਗਏ। ਇਸ ਮੌਕੇ ਇਲਾਕੇ ਦੇ ਉੱਘੇ ਸਮਾਜ ਸੇਵਕ ਸੂਰਤ ਸਿੰਘ ਕਲਸੀ ਨੂੰ ਅਗਲੇ 2 ਸਾਲਾਂ ਲਈ ਲੋਕ ਕਲਿਆਣ ਕੇਂਦਰ ਰਾਮਗੜ੍ਹੀਆ ਸਭਾ ਮੁਹਾਲੀ ਦਾ ਪ੍ਰਧਾਨ ਚੁਣਿਆ ਗਿਆ। ਨਵ-ਨਿਯੁਕਤ ਪ੍ਰਧਾਨ ਸੂਰਤ ਸਿੰਘ ਕਲਸੀ ਨੇ ਹਾਜ਼ਰ ਸਾਰੇ ਮੈਂਬਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਜੋ ਜ਼ਿੰਮੇਵਾਰੀ ਉਸ ਨੂੰ ਸੌਂਪੀ ਗਈ ਹੈ, ਉਹ ਇਸ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਨਿਭਾਉਣਗੇ। ਇਸ ਮੌਕੇ ਸ਼ਲਾਘਾਯੋਗ ਸੇਵਾਵਾਂ ਬਦਲੇ ਕਈ ਉੱਘੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸੇ ਦੌਰਾਨ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜਨਮ ਸਮਾਗਮ ਕਮੇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੁਹਾਲੀ ਦੀ ਮੀਟਿੰਗ ਕਮੇਟੀ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਭਾਈਚਾਰੇ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਮੀਟਿੰਗ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਭੁੱਲਰ ਵੱਲੋਂ ਰਾਮਗੜ੍ਹੀਆਂ ਦੀ ਕਥਿਤ ਬੇਇੱਜ਼ਤੀ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਮੰਗ ਕੀਤੀ ਕਿ ਭੁੱਲਰ ਖ਼ਿਲਾਫ਼ ਫੌਰੀ ਅਪਰਾਧਿਕ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਰਾਮਗੜ੍ਹੀਆ ਭਾਈਚਾਰੇ ਨੂੰ ਅਪੀਲ ਕੀਤੀ ਕਿ ਲਾਲਜੀਤ ਭੁੱਲਰ ਨੂੰ ਲੋਕ ਸਭਾ ਚੋਣਾਂ ਵਿੱਚ ਵੋਟ ਨਾ ਪਾਈ ਜਾਵੇ।
ਇਸ ਮੌਕੇ ਦਰਸ਼ਨ ਸਿੰਘ ਕਲਸੀ, ਕਰਮ ਸਿੰਘ ਬਬਰਾ, ਅਜੀਤ ਸਿੰਘ ਰਨੌਤਾ, ਡਾ. ਸਤਵਿੰਦਰ ਸਿੰਘ ਭੰਵਰਾ, ਪਰਦੀਪ ਸਿੰਘ ਭਾਰਜ, ਮਨਜੀਤ ਸਿੰਘ ਮਾਨ, ਨਰਿੰਦਰ ਸਿੰਘ ਸੰਧੂ, ਸੂਰਤ ਸਿੰਘ ਕਲਸੀ, ਨਿਰਮਲ ਸਿੰਘ ਸੱਭਰਵਾਲ, ਹਰਬਿੰਦਰ ਸਿੰਘ ਰਨੌਤਾ, ਗੁਰਚਰਨ ਸਿੰਘ ਨੰਨੜਾ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ। ਉਪਰੋਕਤ ਜਾਣਕਾਰੀ ਕਮੇਟੀ ਦੇ ਜਨਰਲ ਸਕੱਤਰ ਕਰਮ ਸਿੰਘ ਬਬਰਾ ਨੇ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਮਿਸ਼ਨ-2024: ਜਨਰਲ ਵਰਗ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ

ਮਿਸ਼ਨ-2024: ਜਨਰਲ ਵਰਗ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਵਿਰੋਧ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮੁਹ…