ਟਾਰਗੇਟ ਕਿਲਿੰਗ ਸਾਜ਼ਿਸ਼ ਨਾਕਾਮ, ਕੈਨੇਡਾ ਆਧਾਰਿਤ ਗੈਂਗਸਟਰ ਅਰਸ਼ ਡਾਲਾ ਦੇ ਦੋ ਸਾਥੀ ਗ੍ਰਿਫ਼ਤਾਰ

ਮੁਲਜ਼ਮਾਂ ਕੋਲੋਂ ਇੱਕ ਜ਼ਿਗਾਨਾ ਪਿਸਤੌਲ ਤੇ ਜ਼ਿੰਦਾ ਗੋਲਾ ਬਾਰੂਦ ਬਰਾਮਦ: ਏਆਈਜੀ ਗਰੇਵਾਲ

ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ

ਨਬਜ਼-ਏ-ਪੰਜਾਬ, ਮੁਹਾਲੀ, 15 ਜੂਨ:
ਪੰਜਾਬ ਪੁਲੀਸ ਦੇ ਸਟੇਟ ਸਪੈਸ਼ਲ ਅਪਰੇਸ਼ਨ ਸੈੱਲ (ਐਸਐਸਓਸੀ) ਮੁਹਾਲੀ ਦੀ ਟੀਮ ਨੇ ਕੈਨੇਡਾ ਆਧਾਰਿਤ ਗੈਂਗਸਟਰ ਅਰਸ਼ਦੀਪ ਸਿੰਘ ਉਰਫ਼ ਅਰਸ਼ ਡਾਲਾ ਦੇ ਦੋ ਪ੍ਰਮੁੱਖ ਕਾਰਕੁਨਾਂ ਨੂੰ ਮੋਗਾ ਤੋਂ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਟਾਰਗੇਟ ਕਿਲਿੰਗ ਘਟਨਾ ਨੂੰ ਟਾਲ ਦਿੱਤਾ ਹੈ। ਮੁਲਜ਼ਮਾਂ ਦੀ ਪਛਾਣ ਕੰਵਲਜੀਤ ਸਿੰਘ ਉਰਫ਼ ਕਾਕਾ ਵਾਸੀ ਮੁਹੱਲਾ ਗੁਰੂ ਤੇਗ ਬਹਾਦਰ ਨਗਰ, ਧਰਮਕੋਟ (ਮੋਗਾ) ਅਤੇ ਨਵਦੀਪ ਸਿੰਘ ਉਰਫ਼ ਹਨੀ ਵਾਸੀ ਬੱਦੂਵਾਲ, ਥਾਣਾ ਧਰਮਕੋਟ, (ਮੋਗਾ) ਵਜੋਂ ਕੀਤੀ ਗਈ ਹੈ। ਮੁਲਜ਼ਮਾਂ ਖ਼ਿਲਾਫ਼ ਐਸਐਸਓਸੀ ਦੇ ਮੁਹਾਲੀ ਥਾਣੇ ਵਿੱਚ ਪਰਚਾ ਦਰਜ ਕੀਤਾ ਗਿਆ ਹੈ। ਮੁਹਾਲੀ ਅਦਾਲਤ ਨੇ ਮੁਲਜ਼ਮਾਂ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ਹੈ।
ਐਸਐਸਓਸੀ ਦੇ ਏਆਈਜੀ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਇੱਕ ਜ਼ਿਗਾਨਾ ਪਿਸਤੌਲ ਅਤੇ 9 ਜ਼ਿੰਦਾ ਕਾਰਤੂਸ ਤੇ ਗੋਲਾ ਬਰੂਦ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਗੈਂਗਸਟਰ ਅਰਸ਼ ਡੱਲਾ ਆਪਣੇ ਵਿਰੋਧੀ ਗੈਂਗ ਦੇ ਮੈਂਬਰਾਂ ਨੂੰ ਮਾਰਨ ਦੀ ਯੋਜਨਾ ਬਣਾ ਰਿਹਾ ਹੈ ਅਤੇ ਉਸ ਦੇ ਸਾਥੀ ਕੰਵਲਜੀਤ ਸਿੰਘ ਉਰਫ਼ ਕਾਕਾ ਅਤੇ ਨਵਦੀਪ ਸਿੰਘ ਉਰਫ਼ ਹਨੀ ਉਸਦੀ ਮਦਦ ਕਰ ਰਹੇ ਹਨ, ਜਿਨ੍ਹਾਂ ਕੋਲ ਅਰਸ਼ ਡੱਲਾ ਵੱਲੋਂ ਮੁਹੱਈਆ ਕਰਵਾਏ ਗਏ ਆਧੁਨਿਕ ਹਥਿਆਰ ਅਤੇ ਗੋਲਾ ਬਾਰੂਦ ਹਨ। ਅਰਸ਼ ਡਾਲਾ ਨੇ ਪਹਿਲਾਂ ਹੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਵਾਲੇ ਵਿਅਕਤੀਆਂ ਦੇ ਵੇਰਵੇ ਪ੍ਰਦਾਨ ਕਰ ਦਿੱਤੇ ਸਨ। ਸੂਚਨਾ ਦੇ ਆਧਾਰ ’ਤੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਨੂੰ ਧਰਮਕੋਟ ’ਚੋਂ ਕਾਬੂ ਕਰ ਲਿਆ।
ਪੁੱਛਗਿੱਛ ਦੌਰਾਨ ਕੰਵਲਜੀਤ ਕਾਕਾ ਨੇ ਇੱਕ ਹਾਈ-ਪ੍ਰੋਫਾਈਲ ਕਤਲ ਸਾਜ਼ਿਸ਼ ਬਾਰੇ ਹੈਰਾਨ ਕਰਨ ਵਾਲੇ ਖ਼ੁਲਾਸੇ ਕੀਤੇ ਹਨ। ਉਸਨੇ ਦੱਸਿਆ ਕਿ ਉਹ ਅਰਸ਼ ਡਾਲਾ ਦੇ ਸਿੱਧਾ ਸੰਪਰਕ ਵਿੱਚ ਸੀ ਅਤੇ ਕੁਝ ਦਿਨ ਪਹਿਲਾਂ ਅਰਸ਼ ਡਾਲਾ ਵੱਲੋਂ ਜਿਗਾਨਾ ਹਥਿਆਰ ਅਤੇ ਗੋਲਾ ਬਾਰੂਦ ਭੇਜਿਆ ਗਿਆ ਸੀ। ਡੱਲਾ ਨੇ ਫ਼ਰੀਦਕੋਟ ਵਿਚ ਇੱਕ ਪਰਿਵਾਰ ਨੂੰ ਖਤਮ ਕਰਨ ਦਾ ਟੀਚਾ ਕੰਵਲਜੀਤ ਨੂੰ ਦਿੱਤਾ। ਕੰਵਲਜੀਤ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ, ਉਸ ਖ਼ਿਲਾਫ਼ ਐਨਡੀਪੀਐਸ ਦੇ ਪਰਚੇ ਦਰਜ ਹਨ।
ਮੁਲਜ਼ਮ ਨਵਦੀਪ ਹਨੀ ਅਪਰੇਸ਼ਨ ਨੂੰ ਅੰਜਾਮ ਦੇਣ ਲਈ ਕੰਵਲਜੀਤ ਨੂੰ ਲੌਜਿਸਟਿਕਲ ਸਹਾਇਤਾ ਪ੍ਰਦਾਨ ਕਰਨ ਵਿੱਚ ਸਰਗਰਮੀ ਨਾਲ ਸ਼ਾਮਲ ਸੀ। ਜਾਂਚ ਵਿਚ ਪਤਾ ਲੱਗਾ ਕਿ ਕੰਵਲਜੀਤ ਸਿੰਘ ਨੇ ਆਪਣੇ ਨਾਲ ਹੋਰ ਸਾਥੀ ਭਰਤੀ ਕੀਤੇ ਸਨ ਤਾਂ ਜੋ ਕਤਲੇਆਮ ਨੂੰ ਅੰਜਾਮ ਦੇਣ ਵਿੱਚ ਮਦਦ ਮਿਲ ਸਕੇ। ਇਸ ਸਬੰਧੀ ਇੱਕ ਅਣਪਛਾਤੇ ਵਿਅਕਤੀ ਨੇ ਪਹਿਲਾਂ ਹੀ ਰੈਕੀ ਕੀਤੀ ਸੀ, ਨੂੰ ਕੰਵਲਜੀਤ ਨਾਲ ਤਾਲਮੇਲ ਕਰਨ ਲਈ ਪ੍ਰਬੰਧ ਕੀਤਾ ਸੀ। ਇਸ ਕੰਮ ਨੂੰ ਅੰਜਾਮ ਦੇਣ ਲਈ ਕੰਵਲਜੀਤ ਨੂੰ ਅਰਸ਼ ਡਾਲਾ ਨੇ ਇੱਕ ਲੱਖ ਰੁਪਏ ਦਿੱਤੇ ਸਨ। ਏਆਈਜੀ ਗਰੇਵਾਲ ਨੇ ਦੱਸਿਆ ਕਿ ਮਾਡਿਊਲ ਵਿੱਚ ਸ਼ਾਮਲ ਹੋਰ ਕਾਰਕੁਨਾਂ ਦੀ ਪਛਾਣ ਕਰਕੇ ਗ੍ਰਿਫ਼ਤਾਰ ਕਰਨ ਲਈ ਯਤਨ ਜਾਰੀ ਹਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…