Share on Facebook Share on Twitter Share on Google+ Share on Pinterest Share on Linkedin ਟੈੱਕ ਫੈਸਟ-2025 ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਨੇ ਪਹਿਲੀਆਂ ਪੁਜ਼ੀਸ਼ਨਾਂ ’ਤੇ ਕੀਤਾ ਕਬਜ਼ਾ ਨਬਜ਼-ਏ-ਪੰਜਾਬ, ਮੁਹਾਲੀ, 22 ਮਈ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੇ ਵਿਦਿਆਰਥੀਆਂ ਨੇ ਟੈੱਕ ਫੈੱਸਟ-2025 ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਇਹ ਤਕਨੀਕੀ ਮੇਲਾ ਸੈਂਟ ਸੋਲਜਰ ਇੰਟਰਨੈਸ਼ਨਲ ਕਾਨਵੈਂਟ ਸਕੂਲ ਮੁਹਾਲੀ ਵਿਖੇ ਕਰਵਾਇਆ ਗਿਆ। ਵਿਜ਼ੁਅਲ ਈਵੈਂਟ ਵਿੱਚ ਕਲਾਸ ਛੇਵੀਂ ਦੀ ਅਰੂਸਾ ਨੇ ਆਪਣੀ ਕਲਾ ਤੇ ਰਚਨਾਤਮਿਕਤਾ ਨਾਲ ਪਹਿਲਾ ਇਨਾਮ ਜਿੱਤਿਆ। ਜਦੋਂਕਿ ਮੂਵੀ ਮੇਕਿੰਗ ਈਵੈਂਟ ਵਿੱਚ ਕਲਾਸ ਅੱਠਵੀਂ ਦੇ ਮਨਵਜੀਤ, ਅਰਾਧਿਆ ਅਤੇ ਸਮਾਇਰਾ ਦੀ ਟੀਮ ਨੇ ਵੀ ਪਹਿਲੀ ਪੁਜ਼ੀਸ਼ਨ ਹਾਸਲ ਕੀਤਾ। ਸਕੂਲ ਦੀ ਪ੍ਰਿੰਸੀਪਲ ਗਿਆਨ ਜੋਤ ਕੌਰ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਉਪਲਬਧੀ ’ਤੇ ਖ਼ੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਾਡੇ ਵਿਦਿਆਰਥੀ ਹਰ ਮੈਦਾਨ ਵਿੱਚ ਨਵੇਂ ਮਾਪਦੰਡ ਸਥਾਪਿਤ ਕਰ ਰਹੇ ਹਨ। ਟੈੱਕ ਫੈਸਟ ਵਿੱਚ ਉਨ੍ਹਾਂ ਦੀ ਉਪਲਬਧੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੀ ਮਦਦ ਦਾ ਨਤੀਜਾ ਹੈ। ਗਿਆਨ ਜਯੋਤੀ ਗਰੁੱਪ ਦੀ ਪ੍ਰਿੰਸੀਪਲ ਡਾਇਰੈਕਟਰ ਰਣਜੀਤ ਬੇਦੀ ਨੇ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੰਸਥਾ ਨੂੰ ਆਪਣੇ ਵਿਦਿਆਰਥੀਆਂ ’ਤੇ ਬਹੁਤ ਮਾਣ ਹੈ ਅਤੇ ਸਾਲਾਨਾ ਨਤੀਜਿਆਂ ਸਮੇਤ ਹਰੇਕ ਗਤੀਵਿਧੀਆਂ ਵਿੱਚ ਚੰਗਾ ਪ੍ਰਦਰਸ਼ਨ ਕਰਕੇ ਨਾਮਣਾ ਖੱਟਦੇ ਹਨ। ਗਿਆਨ ਜੋਤੀ ਗਲੋਬਲ ਸਕੂਲ ਹਮੇਸ਼ਾ ਇਨੋਵੇਸ਼ਨ, ਸਹਿਯੋਗ ਅਤੇ ਆਤਮ-ਵਿਸ਼ਵਾਸ ਵਾਲਾ ਵਾਤਾਵਰਨ ਮੁਹੱਈਆ ਕਰਵਾਉਂਦਾ ਆਇਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ