nabaz-e-punjab.com

ਵੈਟਰਨਰੀ ਡਾਕਟਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਪਸ਼ੂ ਪਾਲਣ ਮੰਤਰੀ ਦਾ ਧੰਨਵਾਦ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਅਗਸਤ:
ਪੰਜਾਬ ਸਟੇਟ ਵੈਟਰਨਰੀ ਆਫ਼ੀਸਰਜ਼ ਐਸੋਸੀਏਸ਼ਨ ਦੀ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਅੱਜ ਇੱਥੇ ਪ੍ਰਧਾਨ ਡਾ. ਅਸ਼ੋਕ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਪੰਜਾਬ ਦੇ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਲਈ ਰਾਜ ਦੇ ਵੈਟਰਨਰੀ ਡਾਕਟਰਾਂ ਵੱਲੋਂ ਕੀਤੇ ਜਾਣ ਵਾਲੇ ਵੱਖ-ਵੱਖ ਉਪਰਾਲਿਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਸ਼ਰਮਾ ਨੇ ਕਿਹਾ ਕਿ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਵਿਭਾਗ ਦੀ ਕਾਰਗੁਜ਼ਾਰੀ ਨੂੰ ਚੁਸਤ ਦਰੁਸਤ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਨੂੰ ਕਾਰਗਰ ਸਿੱਧ ਕਰਨ ਲਈ ਸੂਬੇ ਦੇ ਵੈਟਰਨਰੀ ਅਫ਼ਸਰਾਂ ਵੱਲੋਂ ਪੂਰਾ ਯੋਗਦਾਨ ਹੀ ਨਹੀਂ ਪਾਇਆ ਜਾਵੇਗਾ ਸਗੋਂ ਹਰੇਕ ਕੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲਿਆ ਜਾਵੇਗਾ ਅਤੇ ਆਪਣੀ ਡਿਊਟੀ ਸੇਵਾ ਭਾਵਨਾ ਨਾਲ ਨਿਭਾਈ ਜਾਵੇਗੀ।
ਡਾਕਟਰ ਸ਼ਰਮਾ ਨੇ ਕਿਹਾ ਕਿ ਕਿਰਸਾਨੀ ਜਿਸ ਦੌਰ ਚੋਂ ਨਿਕਲ ਰਹੀ ਹੈ, ਜਦੋਂ ਖੇਤੀਬਾੜੀ ਤੋਂ ਉਤਪਾਦਨ ਘੱਟ ਰਿਹਾ ਹੈ। ਜਿਸ ਕਾਰਨ ਕਿਸਾਨ ਦੀਵਾਲੀਏ ਪਨ ਦੀ ਕਾਗਾਰ ਤੇ ਪਹੁੰਚ ਚੁੱਕਿਆ ਹੈ ਤਾਂ ਉਸ ਨੂੰ, ਖਾਸਕਰ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਪਸ਼ੂ ਪਾਲਣ ਖੇਤਰ ਹੀ ਸਹਾਰਾ ਦੇ ਕੇ ਬਾਹਰ ਕੱਢ ਸਕਦਾ ਹੈ। ਇਸੇ ਦੌਰਾਨ ਡਾ. ਸ਼ਰਮਾ ਨੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਹਾਲ ਵਿੱਚ ਕੀਤੀਆਂ ਸਾਰਥਕ ਅਤੇ ਮੈਰਿਟ ਦੇ ਆਧਾਰਿਤ ਬਾਰੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪਸ਼ੂ ਪਾਲਣ ਵਿਭਾਗ ਵਿੱਚ ਦਲਾਲਾਂ ਦਾ ਬਜਾਰ ਸਰਗਰਮ ਰਿਹਾ ਹੈ। ਉਨ੍ਹਾਂ ਬਿਨਾਂ ਦਲਾਲਾਂ ਤੋਂ ਲੋਕ ਹਿੱਤ ਵਿੱਚ ਕੀਤੀਆਂ ਬਦਲੀਆਂ ਲਈ ਮੰਤਰੀ ਦਾ ਧੰਨਵਾਦ ਕਰਦਿਆਂ ਉਮੀਦ ਜਾਹਰ ਕੀਤੀ ਕਿ ਸ੍ਰੀ ਸਿੱਧੂ ਵੱਲੋਂ ਸਹਾਇਕ ਧੰਦਿਆਂ ਬਾਰੇ ਆਮ ਲੋਕਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਸਦਕਾ ਪਸ਼ੂ ਪਾਲਕਾਂ ਦੀ ਆਮਦਨ ਵਧਾਉਣ ਵਿੱਚ ਸਾਰਥਕ ਯੋਗਦਾਨ ਪਾਉਣਗੇ। ਇਸ ਮੀਟਿੰਗ ਵਿੱਚ ਡਾ. ਗੁਰਚਰਨ ਸਿੰਘ, ਡਾ. ਅਬਦੁਲ ਮਾਜਿਦ, ਡਾ. ਮਧੂਕੇਸ਼ ਪਲਟਾ, ਡਾ. ਦਰਸ਼ਨ ਦਾਸ ਅਤੇ ਮੀਡੀਆ ਸਲਾਹਕਾਰ ਡਾ. ਗੁਰਿੰਦਰ ਸਿੰਘ ਵਾਲੀਆ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…