nabaz-e-punjab.com

ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਲਈ ਰਾਖਵਾਂਕਰਨ ਬਹਾਲ ਕਰਨ ਲਈ ਚੰਨੀ ਵੱਲੋਂ ਮੁੱਖ ਮੰਤਰੀ ਦਾ ਧੰਨਵਾਦ

ਪਿਛਲੀਆਂ ਸਰਕਾਰਾਂ ਨੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹਿੱਤਾਂ ਨੂੰ ਹਮੇਸ਼ਾ ਅੱਖੋਂ ਪਰੋਖੇ ਕੀਤਾ: ਚੰਨੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 31 ਜੁਲਾਈ:
ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉੱਤਪਤੀ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸਰਕਾਰੀ ਨੌਕਰੀਆਂ ਵਿਚ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੀ ਤਰੱਕੀ ਦਾ ਬਣਦਾ ਹੱਕ ਬਹਾਲ ਕਰਕੇ ਅਨੁਸੂਚਿਤ ਜਾਤੀ ਮੁਲਾਜ਼ਮਾਂ ਦੇ ਹੱਕ ਵਿਚ ਵੱਡਾ ਫੈਸਲਾ ਲਿਆ ਹੈ। ਅੱਜ ਇੱਥੋਂ ਜਾਰੀ ਬਿਆਨ ਵਿਚ ਸ. ਚੰਨੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਹਮੇਸ਼ਾ ਹੀ ਅਨੁਸੂਚਿਤ ਜਾਤੀ ਮੁਲਾਜ਼ਮਾਂ ਨਾਲ ਧੱਕਾ ਕਰਦੀਆਂ ਆ ਰਹੀਆਂ ਸਨ, ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਕਦਮੀ ਕਰਦਿਆਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਸਰਕਾਰੀ ਮੁਲਾਜ਼ਮਾਂ ਨੂੰ ਵੱਡੀ ਰਾਹਤ ਦਿੰਦਿਆਂ ਗਰੁੱਪ ਏ ਤੇ ਬੀ ਦੀ ਸੇਵਾਵਾਂ ਵਿੱਚ 14 ਫੀਸਦੀ ਅਤੇ ਗਰੁੱਪ ਸੀ ਤੇ ਡੀ ਦੀਆਂ ਸੇਵਾਵਾਂ ਵਿੱਚ 20 ਫੀਸਦੀ ਦੇ ਰਾਖਵੇਂਕਰਨ ਦਾ ਕੋਟਾ ਬਹਾਲ ਕੀਤਾ ਹੈ।
ਸ੍ਰੀ ਚੰਨੀ ਨੇ ਕਿਹਾ ਕਿ ਕਾਂਗਰਸ ਨੇ ਹੀ ਹਮੇਸ਼ਾ ਸਮਾਜ ਦੇ ਦੱਬੇ ਕੁੱਚਲੇ ਅਤੇ ਗਰੀਬ ਲੋਕਾਂ ਦੇ ਹਿੱਤਾਂ ਦੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਮਾਜ ਵਿਚ ਬਣਦੇ ਹੱਕ ਦਿਵਾਏ ਹਨ, ਜਦਕਿ ਬਾਕੀ ਰਾਜਸੀ ਦਲ ਅਨੁਸੂਚਿਤ ਜਾਤੀਆਂ ਦੇ ਨਾਮ ‘ਤੇ ਸਿਰਫ ਵੋਟ ਰਾਜਨੀਤੀ ਹੀ ਕਰਦੇ ਹਨ। ਸ੍ਰੀ ਚੰਨੀ ਨੇ ਇੱਕ ਬਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਿਦਆਂ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਹਰ ਖੇਤਰ ਵਿਚ ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਪੂਰੀ ਰਾਖੀ ਕਰੇਗੀ ਅਤੇ ਹਰ ਖੇਤਰ ਵਿਚ ਉਨ੍ਹਾਂ ਦੇ ਬਣਦੇ ਹੱਕ ਯਕੀਨੀ ਬਣਾਏ ਜਾਣਗੇ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…