ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 6 ਮਈ:
ਸਿੱਖ ਕੌਮ ਦੇ ਮਹਾਨ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ 301ਵਾਂ ਜਨਮ ਦਿਹਾੜਾ ਅੱਜ ਇੱਥੋਂ ਦੇ ਰਾਮਗੜ੍ਹੀਆ ਭਵਨ ਵਿਖੇ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਪ੍ਰਸ਼ੋਤਮ ਸਿੰਘ, ਇਸਤਰੀ ਸਤਿਸੰਗ ਜਥੇ ਦੀਆਂ ਬੀਬੀਆਂ, ਭਾਈ ਪੂਰਨ ਸਿੰਘ ਅੰਮ੍ਰਿਤਸਰ ਅਤੇ ਭਾਈ ਬਲਿਹਾਰ ਸਿੰਘ, ਭਾਈ ਜਸਬੀਰ ਸਿੰਘ ਵਲਟੋਹਾ ਅਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ, ਕਥਾ ਅਤੇ ਢਾਡੀ ਵਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਉੱਘੇ ਬਿਲਡਰ ਜਰਨੈਲ ਸਿੰਘ ਮੁੱਖ ਮਹਿਮਾਨ ਸਨ ਜਦੋਂਕਿ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਰਾਮਗੜ੍ਹੀਆ ਐਜੂਕੇਸ਼ਨ ਕੌਂਸਲ ਲੁਧਿਆਣਾ ਦੇ ਪ੍ਰਧਾਨ ਰਣਜੋਧ ਸਿੰਘ, ਦਲਜੀਤ ਸਿੰਘ ਭਾਊ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਵਿੱਚ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ‘ਆਪ’ ਦੇ ਉਮੀਦਵਾਰ ਮਾਲਵਿੰਦਰ ਸਿੰਘ ਕੰਗ ਅਤੇ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੇ ਵੀ ਸ਼ਿਰਕਤ ਕੀਤੀ।
ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਪ੍ਰਧਾਨ ਸੂਰਤ ਸਿੰਘ ਕਲਸੀ ਦੀ ਅਗਵਾਈ ਹੇਠ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪ੍ਰਬੰਧਕ ਕਮੇਟੀ ਵੱਲੋਂ ਸਭਾ ਦੇ ਸਾਬਕਾ ਪ੍ਰਧਾਨ ਜਸਵੰਤ ਸਿੰਘ ਭੁੱਲਰ, ਸਲਾਹਕਾਰ ਨਰਿੰਦਰ ਸਿੰਘ ਸੰਧੂ, ਅਜੀਤ ਸਿੰਘ ਰਨੌਤਾ, ਜੇਐਲਪੀਐਲ ਦੇ ਡਾਇਰੈਕਟਰ ਡਾ. ਐਸਐਸ ਭੰਵਰਾ, ਰਾਮਗੜ੍ਹੀਆ ਸਭਾ ਚੰਡੀਗੜ੍ਹ ਦੇ ਪ੍ਰਧਾਨ ਹਰਚਰਨ ਸਿੰਘ ਰਨੌਤਾ, ਆਰਟੀਆਈ ਕਮਿਸ਼ਨਰ (ਸੇਵਾਮੁਕਤ) ਰਵਿੰਦਰ ਸਿੰਘ ਨਾਗੀ, ਸੁਰਿੰਦਰ ਸਿੰਘ ਜੰਡੂ ਅਤੇ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ।
ਵੱਖ-ਵੱਖ ਬੁਲਾਰਿਆਂ ਨੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜੀਵਨ ਅਤੇ ਇਤਿਹਾਸ ’ਤੇ ਚਾਨਣਾ ਪਾਉਂਦਿਆਂ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਸੇਧ ਲੈਣ ਲਈ ਪ੍ਰੇਰਿਆ। ਜਸਵੰਤ ਸਿੰਘ ਭੁੱਲਰ ਨੇ ਸਾਰਿਆਂ ਦਾ ਧੰਨਵਾਦ ਕੀਤਾ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਅੱਗੇ ਮੰਗ ਰੱਖੀ ਕਿ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਰਾਮਗੜ੍ਹੀਆ ਬੁੰਗਾ ਦਾ ਰਸਤਾ ਸੰਗਤ ਲਈ ਪਰਿਕਰਮਾ ਵੱਲ ਖੋਲ੍ਹਿਆ ਜਾਵੇ ਅਤੇ ਉੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਵੇ। ਅਕਾਲੀ ਆਗੂ ਚੰਦੂਮਾਜਰਾ ਨੇ ਭਰੋਸਾ ਦਿੱਤਾ ਕਿ ਐਸਜੀਪੀਸੀ ਪ੍ਰਧਾਨ ਨਾਲ ਤਾਲਮੇਲ ਕਰਕੇ ਸੰਗਤ ਦੀ ਇਸ ਜਾਇਜ਼ ਮੰਗ ਨੂੰ ਪੂਰਾ ਕਰਨ ਲਈ ਯੋਗ ਪੈਰਵੀ ਕਰਨਗੇ।
ਸਭਾ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਸਾਬਕਾ ਐੱਮਸੀ ਗੁਰਮੁੱਖ ਸਿੰਘ ਸੋਹਲ, ਐੱਮਸੀ ਜਸਬੀਰ ਸਿੰਘ ਮਣਕੂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਨਿਰਮਲ ਸਿੰਘ ਸੱਭਰਵਾਲ, ਮੇਜਰ ਸਿੰਘ ਭੁੱਲਰ, ਬਲਵਿੰਦਰ ਸਿੰਘ ਹੂੰਝਣ, ਪਰਮਜੀਤ ਸਿੰਘ ਖੁਰਲ, ਜਸਪਾਲ ਸਿੰਘ ਵਿਰਕ, ਭੁਪਿੰਦਰ ਸਿੰਘ, ਸੁਰਜੀਤ ਸਿੰਘ ਮਠਾੜੂ, ਬਲਵਿੰਦਰ ਸਿੰਘ ਕਲਸੀ, ਤੇਜਿੰਦਰ ਸਿੰਘ ਸਭਰਵਾਲ, ਮਨਜੀਤ ਸਿੰਘ ਮਾਨ, ਹਰਬਿੰਦਰ ਸਿੰਘ ਰਨੌਤਾ, ਤਰਸੇਮ ਸਿੰਘ ਖੋਖਰ, ਕੁਲਵਿੰਦਰ ਸਿੰਘ ਸੋਖੀ, ਸੁਖਵਿੰਦਰ ਸਿੰਘ, ਕਰਮ ਸਿੰਘ ਬਬਰਾ, ਕਨਵਰਦੀਪ ਸਿੰਘ ਮਣਕੂ, ਸੁਰਿੰਦਰ ਸਿੰਘ ਜੰਡੂ, ਭੁਪਿੰਦਰ ਸਿੰਘ ਮੁਧੜ, ਨਾਰਾਇਣ ਸਿੰਘ ਭੁੱਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ

ਐਸਟੀਐਫ਼ ਵੱਲੋਂ 55 ਗਰਾਮ ਹੈਰੋਇਨ ਸਣੇ ਭਗੌੜਾ ਮੁਲਜ਼ਮ ਕਾਬੂ, 8 ਲੱਖ ਡਰੱਗ ਮਨੀ ਬਰਾਮਦ ਨਬਜ਼-ਏ-ਪੰਜਾਬ, ਮੁਹਾਲੀ…