ਪਹਿਲੇ ਮੁੱਖ ਗ੍ਰੰਥੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਬਰਸੀ ਸ਼ਰਧਾ ਨਾਲ ਮਨਾਈ

ਨਬਜ਼-ਏ-ਪੰਜਾਬ, ਮੁਹਾਲੀ, 15 ਮਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਗੁਰੂਘਰ ਦੇ ਪਹਿਲੇ ਮੁੱਖ ਗ੍ਰੰਥੀ ਸੱਚਖੰਡ ਵਾਸੀ ਗਿਆਨੀ ਬਲਵੰਤ ਸਿੰਘ ਦੀ 39ਵੀਂ ਸਾਲਾਨਾ ਬਰਸੀ ਅੱਜ ਸ਼ਰਧਾ ਭਾਵਨਾ ਨਾਲ ਮਨਾਈ ਗਈ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਅਮਰੀਕ ਸਿੰਘ ਅੰਮ੍ਰਿਤਸਰ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗਿਆਨੀ ਬਲਵੰਤ ਸਿੰਘ ਦੇ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਲਗਾਤਾਰ ਚਾਰ ਦਹਾਕੇ ਮੁੱਖ ਗ੍ਰੰਥੀ ਵਜੋਂ ਅਣਥੱਕ ਸੇਵਾ ਨਿਭਾਉਣ ਬਾਰੇ ਜਾਣੂ ਕਰਵਾਇਆ। ਭਾਈ ਲਵਪ੍ਰੀਤ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।

ਇਸ ਮੌਕੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸ਼੍ਰੋਮਣੀ ਪ੍ਰਚਾਰਕ ਭਾਈ ਸੁਰਜੀਤ ਸਿੰਘ ਦਮਦਮੀ ਟਕਸਾਲ, ਭਾਈ ਗੁਰਦੀਪ ਸਿੰਘ ਨਾਨਕਸਰ ਵਾਲੇ, ਭਾਈ ਗੁਰਪ੍ਰਤਾਪ ਸਿੰਘ, ਸ਼੍ਰੋਮਣੀ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਜਵੱਦੀ ਟਕਸਾਲ, ਭਾਈ ਜਸਵਿੰਦਰ ਸਿੰਘ, ਭਾਈ ਮਹਿੰਦਰ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਇੰਦਰਜੀਤ ਸਿੰਘ ਨੇ ਕਥਾ ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸੰਤ-ਮਹਾਂਪੁਰਖਾਂ, ਧਾਰਮਿਕ ਆਗੂਆਂ ਅਤੇ ਸਿਆਸੀ ਆਗੂਆਂ ਨੇ ਗਿਆਨੀ ਬਲਵੰਤ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…