ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 29 ਅਪਰੈਲ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਦਾ 403ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਜਿਸ ਵਿੱਚ ਭਾਈ ਗੁਰਦੇਵ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨ੍ਹਾਂ ਵੱਲੋਂ ਮਜਲੂਮਾਂ ਦੀ ਰਾਖੀ ਲਈ ਦਿੱਤੀ ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੁਣਾਇਆ। ਭਾਈ ਲਖਵਿੰਦਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣੇ ਵਾਲੇ ਨੇ ਗੁਰੂ ਸਾਹਿਬ ਦੇ ਬਾਣੀ ਦੇ 15 ਰਾਗਾਂ ਵਿੱਚ 59 ਸ਼ਬਦ ਅਤੇ 57 ਸ਼ਲੋਕ ਬਾਰੇ ਦੱਸਿਆ।
ਇਸ ਮੌਕੇ ਧਰਮ ਸਿੰਘ ਪਟਿਆਲਾ ਵਾਲੇ, ਭਾਈ ਹਰਭਜਨ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਸਰਬਜੋਤ ਸਿੰਘ, ਭਾਈ ਦਿਲਬਰ ਸਿੰਘ, ਭਾਈ ਬਲਦੇਵ ਸਿੰਘ, ਬੀਬੀ ਕੁਲਵਿੰਦਰ ਕੌਰ, ਭਾਈ ਮਨਪ੍ਰੀਤ ਸਿੰਘ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ, ਹਲਕਾ ਇੰਚਾਰਜ ਦਿੱਤੇ ਨਿਯੁਕਤੀ ਪੱਤਰ

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਨਵੇਂ ਅਹੁਦੇਦਾਰ ਥਾਪੇ, ਹਲਕਾ ਇੰਚਾਰਜ ਦਿੱਤੇ ਨਿਯੁਕਤੀ ਪੱਤਰ ਪੰਜਾਬ ਨੂੰ …