ਸ੍ਰੀ ਗੁਰੂ ਰਾਮਦਾਸ ਜੀ ਦਾ 490ਵਾਂ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 19 ਅਕਤੂਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਦਾ 490ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਮਲਕੀਤ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਚੌਥੇ ਪਾਤਿਸ਼ਾਹ ਦਾ ਜੀਵਨ ਬ੍ਰਿਤਾਂਤ ਅਤੇ ਗੁਰੂ ਸਾਹਿਬਾਨ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਉਸਾਰੀ ਕਰਵਾਉਣ ਦੇ ਪ੍ਰਸੰਗ ਬਾਰੇ ਜਾਣੂ ਕਰਵਾਇਆ। ਭਾਈ ਗੁਰਦੀਪ ਸਿੰਘ ਨਾਨਕਸਰ ਵਾਲਿਆਂ ਨੇ ਆਪਣੇ ਰਸ-ਭਿੰਨੇ ਕੀਰਤਨ ਨਾਲ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਰਾਜਬੀਰ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਨੇ ਗੁਰੂ ਗ੍ਰੰਥ ਸਾਹਿਬ ਦਰਜ ਗੁਰੂ ਸਾਹਿਬ ਦੀ ਬਾਣੀ ਬਾਰੇ ਦੱਸਿਆ।
ਇਸ ਮੌਕੇ ਬੀਬੀ ਹਰਮੀਤ ਕੌਰ ਲੁਧਿਆਣਾ, ਭਾਈ ਇੰਦਰਜੀਤ ਸਿੰਘ ਗੁਰਦੁਆਰਾ ਸ੍ਰੀ ਨਾਢਾ ਸਾਹਿਬ, ਭਾਈ ਰਮਨਦੀਪ ਸਿੰਘ ਜਵੱਦੀ ਟਕਸਾਲ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਜਗਮੀਤ ਸਿੰਘ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਵੱਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…