Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਗੁਰੂ ਰਵਿਦਾਸ ਦਾ 647ਵਾਂ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਨਾਲ ਮਨਾਇਆ ਗੁਰੂ ਰਵਿਦਾਸ ਨੇ ਗਰੀਬਾਂ ਤੇ ਮਜ਼ਲੂਮਾਂ ਨੂੰ ਸਮਾਜ ’ਚ ਬਣਦਾ ਮਾਣ-ਸਨਮਾਨ ਦਿਵਾਇਆ: ਕੁਲਵੰਤ ਸਿੰਘ ਵਿਧਾਇਕ ਕੁਲਵੰਤ ਸਿੰਘ ਪਿੰਡ ਸੋਹਾਣਾ, ਮੁਹਾਲੀ, ਮਟੌਰ ਅਤੇ ਫੇਜ਼-7 ਦੇ ਗੁਰੂਘਰਾਂ ਵਿੱਚ ਨਤਮਸਤਕ ਹੋਏ ਨਬਜ਼-ਏ-ਪੰਜਾਬ, ਮੁਹਾਲੀ, 24 ਫਰਵਰੀ: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਅਤੇ ਆਸਪਾਸ ਪਿੰਡਾਂ ਵਿੱਚ ਸ੍ਰੀ ਗੁਰੂ ਰਵਿਦਾਸ ਦਾ 647ਵਾਂ ਪ੍ਰਕਾਸ਼ ਉਤਸਵ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇੱਥੋਂ ਦੇ ਗੁਰਦੁਆਰਾ ਡੇਰਾ ਸਾਹਿਬ ਸੋਹਾਣਾ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਵੱਲੋਂ ਗੁਰੂ ਰਵਿਦਾਸ ਭਵਨ ਫੇਜ਼-7, ਮੁਹਾਲੀ ਪਿੰਡ, ਮਟੌਰ, ਕੁੰਭੜਾ, ਕੰਬਾਲਾ, ਬਲੌਂਗੀ, ਜਗਤਪੁਰਾ, ਬੜਮਾਜਰਾ, ਚੱਪੜਚਿੜੀ ਕਲਾਂ ਅਤੇ ਖੁਰਦ ਅਤੇ ਹੋਰਨਾਂ ਥਾਵਾਂ ’ਤੇ ਧਾਰਮਿਕ ਸਮਾਗਮ ਕਰਵਾਏ ਗਏ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆ। ਇਸ ਦੌਰਾਨ ‘ਆਪ’ ਵਿਧਾਇਕ ਕੁਲਵੰਤ ਸਿੰਘ ਨੇ ਸ਼ਹਿਰ ਅਤੇ ਪਿੰਡਾਂ ਵਿੱਚ ਕਰਵਾਏ ਵੱਖ-ਵੱਖ ਸਮਾਗਮਾਂ ਵਿੱਚ ਹਾਜ਼ਰੀ ਭਰੀ। ਗੁਰਦੁਆਰਾ ਡੇਰਾ ਸਾਹਿਬ ਸੋਹਾਣਾ ਵਿਖੇ ਬੋਲਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਗੁਰੂ ਰਵਿਦਾਸ ਨੇ ਗਰੀਬਾਂ ਅਤੇ ਮਜ਼ਲੂਮਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਅਤੇ ਬਰਾਬਰੀ ਦੇ ਹੱਕ ਦਿਵਾਏ। ਜੇਕਰ ਅੱਜ ਅਸੀਂ ਸਾਰੇ ਇੱਕੋ ਪੰਗਤ ਵਿੱਚ ਬੈਠੇ ਹਾਂ, ਇਹ ਸਾਰਾ ਕੁੱਝ ਗੁਰੂ ਸਾਹਿਬਾਨ ਦੀ ਦੇਣ ਹੈ। ਗੁਰੂ ਰਵਿਦਾਸ ਜੀ ਨਵਾਂ ਇਨਕਲਾਬ ਲੈ ਕੇ ਆਏ ਅਤੇ ਗਰੀਬਾਂ ’ਤੇ ਹੋ ਰਹੇ ਅੱਤਿਆਚਾਰ ਅਤੇ ਜਬਰ-ਜੁਲਮ ਦੇ ਖ਼ਿਲਾਫ਼ ਆਵਾਜ਼ ਚੁੱਕੀ। ਉਨ੍ਹਾਂ ਗੁਰੂ ਰਵਿਦਾਸ ਦੀ ਬਾਣੀ ਅਤੇ ਉਨ੍ਹਾਂ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਅਪੀਲ ਵੀ ਕੀਤੀ। ਇਸ ਮੌਕੇ ਆਪ ਆਗੂ ਕੁਲਦੀਪ ਸਿੰਘ ਸਮਾਣਾ, ਨੰਬਰਦਾਰ ਹਰਸੰਗਤ ਸਿੰਘ, ਗੁਰਦੁਆਰਾ ਡੇਰਾ ਸਾਹਿਬ ਸੋਹਾਣਾ ਦੇ ਪ੍ਰਧਾਨ ਜਸਵਿੰਦਰ ਸਿੰਘ, ਹਰਦੀਪ ਸਿੰਘ, ਦਰਸ਼ਨ ਸਿੰਘ, ਹਰਮੇਸ਼ ਸਿੰਘ ਕੁੰਭੜਾ, ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਦੇ ਪ੍ਰਧਾਨ ਬੀਡੀ ਸਵੈਨ, ਜਨਰਲ ਸਕੱਤਰ ਪੀਆਰ ਮਾਨ, ਪ੍ਰੈਸ ਸਕੱਤਰ ਡੀਪੀ ਹੁਸ਼ਿਆਰਪੁਰ, ਜੇਆਰ ਕਾਹਲ, ਸੇਵਾਮੁਕਤ ਸੀਨੀਅਰ ਆਈਏਐਸ ਹੁਸਨ ਲਾਲ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਪਰਮਜੀਤ ਸਿੰਘ ਕਾਹਲੋਂ, ਹਰਪਾਲ ਸਿੰਘ ਚੰਨਾ, ਮਨਦੀਪ ਸਿੰਘ ਮਟੌਰ, ਮੁਲਾਜ਼ਮ ਆਗੂ ਪ੍ਰਭਦੀਪ ਸਿੰਘ ਬੋਪਾਰਾਏ, ਜਸਪਾਲ ਸਿੰਘ ਮਟੌਰ, ਤਰਲੋਚਨ ਸਿੰਘ, ਅਰੁਣ ਗੋਇਲ, ਰਹਿਮਤ ਜੁਨੇਜਾ, ਨਵਤੇਜ ਸਿੰਘ, ਗੁਰਦਰਸ਼ਨ ਸਿੰਘ ਅਤੇ ਹਰਵਿੰਦਰ ਸਿੰਘ ਸਮੇਤ ਹੋਰ ਪਤਵੰਤੇ ਮੌਜੂਦ ਸਨ। ਫੇਜ਼ ਸੱਤ ਵਾਲੇ ਸਮਾਗਮ ਵਿੱਚ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਸੇਵਾਮੁਕਤ ਆਈਏਐਸ ਆਰਐਲ ਕਲਸੀਆ ਨੇ ਵੀ ਸ਼ਿਰਕਤ ਕੀਤੀ। ਮੰਚ ਸੰਚਾਲਕ ਦੀ ਕਾਰਵਾਈ ਪੀਆਰ ਮਾਨ ਨੇ ਬਾਖ਼ੂਬੀ ਨਿਭਾਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ