Share on Facebook Share on Twitter Share on Google+ Share on Pinterest Share on Linkedin 556ਵੇਂ ਨਾਨਕਸ਼ਾਹੀ ਸਾਲ ਦਾ ਆਗਮਨ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਨਬਜ਼-ਏ-ਪੰਜਾਬ, ਮੁਹਾਲੀ, 14 ਮਾਰਚ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਨਾਨਕਸ਼ਾਹੀ ਸੰਮਤ ਦੇ 556ਵੇਂ ਸਾਲ ਦਾ ਆਗਮਨ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਿਹਾ। ਜਿਸ ਵਿੱਚ ਬੀਬੀ ਸੁਰਿੰਦਰ ਕੌਰ ਖ਼ਾਲਸਾ ਅਤੇ ਪਟਿਆਲੇ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਬ੍ਰਿਤਾਂਤ ਅਤੇ ਉਦਾਸੀਆਂ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਮਨਪ੍ਰੀਤ ਸਿੰਘ ਕਾਨਪੁਰੀ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ ਲੁਧਿਆਣਾ ਨੇ ਗੁਰੂ ਨਾਨਕ ਦੇਵ ਵੱਲੋਂ ਉਚਾਰਨ ਧੁਰ ਕੀ ਬਾਣੀ ਬਾਰੇ ਦੱਸਿਆ। ਇਸ ਮੌਕੇ ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਜਗਬੀਰ ਸਿੰਘ ਜਵੱਦੀ ਟਕਸਾਲ, ਭੁਜੰਗ ਕਵੀਸ਼ਰੀ ਜਥਾ, ਭਾਈ ਜਗਦੀਪ ਸਿੰਘ ਲੁਧਿਆਣਾ, ਸ਼ੇਰੇ ਪੰਜਾਬ ਕਵੀਸ਼ਰੀ ਜਥਾ, ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ, ਭਾਈ ਸੁਖਵਿੰਦਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਮਿੱਤਰ ਪਿਆਰੇ ਨੂੰ ਕੀਰਤਨੀ ਜਥਾ, ਭਾਈ ਜਸਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਸੁਰਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਦਾ ਲੰਗਰ ਸਾਰਾ ਦਿਨ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ