Share on Facebook Share on Twitter Share on Google+ Share on Pinterest Share on Linkedin ਸ਼ਹਿਰ ਦੇ ਉਦਯੋਗਪਤੀਆਂ ਵੱਲੋਂ ਵਿਜੈਇੰਦਰ ਸਿੰਗਲਾ ਨੂੰ ਸਮਰਥਨ ਦੇਣ ਦਾ ਭਰੋਸਾ ਹਰਿੰਦਰਪਾਲ ਬਿੱਲਾ ਤੇ ਗੁਪਤਾ ਦੀ ਅਗਵਾਈ ਹੇਠ ਹੋਈ ਭਰਵੀਂ ਤੇ ਪ੍ਰਭਾਵਸ਼ਾਲੀ ਮੀਟਿੰਗ ਨਬਜ਼-ਏ-ਪੰਜਾਬ, ਮੁਹਾਲੀ, 29 ਮਈ: ਮੁਹਾਲੀ ਦੇ ਸਨਅਤਕਾਰਾਂ ਦੀ ਇੱਕ ਮੀਟਿੰਗ ਅੱਜ ਸਾਬਕਾ ਪ੍ਰਧਾਨ ਹਰਿੰਦਰ ਪਾਲ ਸਿੰਘ ਬਿੱਲਾ ਅਤੇ ਅਸ਼ੋਕ ਗੁਪਤਾ (ਡਿਪਲਾਸਟ ਗਰੁੱਪ) ਦੀ ਸਾਂਝੀ ਅਗਵਾਈ ਹੇਠ ਹੋਈ, ਜਿਸ ਵਿੱਚ ਸਨਅਤਕਾਰਾਂ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਵਿਜੈਇੰਦਰ ਸਿੰਗਲਾ ਨੂੰ ਆਪਣਾ ਭਰਪੂਰ ਸਮਰਥਨ ਦੇਣ ਦਾ ਐਲਾਨ ਕੀਤਾ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਮੁਹਾਲੀ ਉਦਯੋਗ ਦਾ ਹੱਬ ਹੈ ਅਤੇ ਇੱਥੇ ਸਨਅਤਾਂ ਨੂੰ ਹੋਰ ਬੜ੍ਹਾਵਾ ਦੇਣ ਲਈ ਕੰਮ ਕਰਨ ਦੀ ਲੋੜ ਹੈ। ਜਿਸ ਨਾਲ ਇੱਥੇ ਵੱਡੇ ਪੱਧਰ ’ਤੇ ਨਿਵੇਸ਼ ਆ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਪੰਜਾਬ ਦਾ ਅਤਿ ਮਹੱਤਵਪੂਰਨ ਸ਼ਹਿਰ ਹੈ, ਜਿੱਥੇ ਆਈਟੀ ਸੈਕਟਰ ਦੇ ਖੇਤਰ ਵਿੱਚ ਬਹੁਤ ਕੰਮ ਕੀਤਾ ਜਾ ਸਕਦਾ ਹੈ। ਇੱਥੇ ਏਅਰਪੋਰਟ ਹੈ ਜਿਸ ਨੂੰ ਅਪਗਰੇਡ ਕਰਨ ਦੀ ਲੋੜ ਹੈ। ਇਸ ਦੇ ਨਾਲ ਨਾਲ ਰੇਲਵੇ ਨੈਟਵਰਕ ਨੂੰ ਵੀ ਮਜ਼ਬੂਤ ਬਣਾਉਣ, ਸਿਹਤ ਸਿਸਟਮ ਨੂੰ ਤਕੜਾ ਕਰਨ, ਸੋਲਰ ਸਿਸਟਮ ਦੇ ਖੇਤਰ ਵਿੱਚ ਕੰਮ ਕਰਨ ਦੀ ਲੋੜ ਹੈ। ਇਸ ਤੋਂ ਇਲਾਵਾ ਮੁਹਾਲੀ ਦੇ ਸਨਅਤਕਾਰਾਂ ਦੀਆਂ ਮੁੱਖ ਲੋੜਾਂ ਵਿੱਚ ਸਮੁੰਦਰੀ ਬੰਦਰਗਾਹਾਂ ਤੱਕ ਸਮਾਨ ਪਹੁੰਚਾਉਣ ਵਿੱਚ ਲੱਗਦੇ ਭਾਰੀ ਰੇਟਾਂ ਨੂੰ ਘੱਟ ਕਰਾਉਣਾ ਵੀ ਪ੍ਰਮੁੱਖ ਹੈ ਕਿਉਂਕਿ ਪੰਜਾਬ ਦੇ ਨਾਲ ਕੋਈ ਸਮੰਦਰ ਨਹੀਂ ਲੱਗਦਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨਾਲ ਗੱਲ ਕਰਕੇ ਸਬਸਿਡੀ ਦਿੱਤੀ ਜਾ ਸਕਦੀ ਹੈ ਜਾਂ ਕਿਰਾਏ ਵਿੱਚ ਰਬੇਟ ਦਿੱਤਾ ਜਾ ਸਕਦਾ ਹੈ ਤਾਂ ਜੋ ਸਨਅਤਕਾਰਾਂ ਨੂੰ ਰਾਹਤ ਮਿਲ ਸਕੇ। ਉਹਨਾਂ ਕਿਹਾ ਕਿ ਇਸ ਤੋਂ ਬਿਨਾਂ ਮੁਹਾਲੀ ਦੇ ਉਦਯੋਗਾਂ ਲਈ ਸਕਿੱਲਡ ਲੇਬਰ ਵੀ ਵੱਡੀ ਸਮੱਸਿਆ ਹੈ, ਜਿਸ ਲਈ ਹੁਨਰਮੰਦ ਕਾਮੇ ਤਿਆਰ ਕਰਨ ਦੀ ਲੋੜ ਹੈ। ਇਸ ਨਾਲ ਜਿੱਥੇ ਨੌਜਵਾਨਾਂ ਨੂੰ ਕੰਮ ਮਿਲੇਗਾ ਤੇ ਉਦਯੋਗਾਂ ਦੀ ਕਾਮਿਆਂ ਦੀ ਲੋੜ ਵੀ ਪੂਰੀ ਹੋਵੇਗੀ ਅਤੇ ਨੌਜਵਾਨਾਂ ਨੂੰ ਵੀ ਵਿਦੇਸ਼ਾਂ ਵੱਲ ਭੱਜਣ ਦੀ ਲੋੜ ਨਹੀਂ ਪਏਗੀ। ਉਨ੍ਹਾਂ ਅਪੀਲ ਕੀਤੀ ਕਿ ਸਾਰੇ ਉਦਯੋਗਪਤੀ ਡੱਟ ਕੇ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਹੁੰਗਾਰਾ ਦੇਣ ਅਤੇ ਉਨ੍ਹਾਂ ਨੂੰ ਸੰਸਦ ਵਿੱਚ ਭੇਜਣ ਤਾਂ ਜੋ ਉਹ ਪਾਰਲੀਮੈਂਟ ਵਿੱਚ ਜਾ ਕੇ ਇਲਾਕੇ ਦੇ ਸਮੁੱਚੇ ਵਿਕਾਸ ਲਈ ਗੱਲ ਕਰ ਸਕਣ। ਇਸ ਤੋਂ ਪਹਿਲਾਂ ਹਰਿੰਦਰਪਾਲ ਸਿੰਘ ਬਿੱਲਾ ਅਤੇ ਅਸ਼ੋਕ ਗੁਪਤਾ ਨੇ ਵਿਜੈ ਇੰਦਰ ਸਿੰਗਲਾ ਦਾ ਸਵਾਗਤ ਕੀਤਾ ਅਤੇ ਸਨਅਤਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ। ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਾਰਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਜੈਇੰਦਰ ਸਿੰਗਲਾ ਬੇਹੱਦ ਤਜਰਬੇਕਾਰ ਅਤੇ ਦੂਰਦਰਸ਼ੀ ਆਗੂ ਹਨ। ਜਿਨ੍ਹਾਂ ਨੇ ਪਹਿਲਾਂ ਆਪਣੇ ਹਲਕੇ ਸੰਗਰੂਰ ਵਿੱਚ ਵੱਡੇ ਪ੍ਰਾਜੈਕਟ ਲਿਆ ਕੇ ਅਤੇ ਬੁਨਿਆਦੀ ਢਾਂਚੇ ਨੂੰ ਤਕੜਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੰਗਲਾ ਦੇ ਸੰਸਦ ਵਿੱਚ ਜਾਣ ਨਾਲ ਮੁਹਾਲੀ ਸਮੇਤ ਸਮੁੱਚੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਨੂੰ ਵੱਡਾ ਫਾਇਦਾ ਮਿਲੇਗਾ। ਇਸ ਮੌਕੇ ਐਡਵੋਕੇਟ ਸੁਨੀਲ ਅੱਤਰੀ, ਰਜਿੰਦਰ ਸਿੰਘ ਆਈਪੀਐਸ (ਸੇਵਾਮੁਕਤ), ਜਗਦੀਸ਼ ਮਿੱਤਲ ਆਈਪੀਐਸ (ਸੇਵਾਮੁਕਤ), ਓਮ ਪ੍ਰਕਾਸ਼, ਕੁਲਵੰਤ ਸਿੰਘ, ਸੁਰਿੰਦਰ ਸਿੰਘ ਸਭਰਵਾਲ, ਗੁਰਚਰਨ ਸਿੰਘ ਠੇਕੇਦਾਰ, ਪੀਜੇ ਸਿੰਘ ਟਾਈਨੋਰ ਵਾਲੇ, ਆਰਐਸ ਸਚਦੇਵਾ, ਕੇਐਸ ਮਾਹਲ, ਗੁਰਮੀਤ ਸਿੰਘ ਭਾਟੀਆ, ਏਐਸਸੀ ਚੀਮਾ, ਪੀਐਸ ਸਾਹਨੀ, ਰਣਜੀਤ ਸਿੰਘ ਆਨੰਦ, ਬਲਬੀਰ ਸਿੰਘ, ਲਲਿਤ ਬਾਂਸਲ ਜਮੁਨਾ ਅਪਾਰਟਮੈਂਟ ਵਾਲੇ, ਸੰਜੀਵ ਸੇਠੀ, ਬੀਐਸ ਆਨੰਦ, ਗੁਰਪਾਲ ਸਿੰਘ ਮਨੋਚਾ, ਮਨਪ੍ਰੀਤ ਸਿੰਘ ਢੱਠ, ਮੈਡਮ ਪੱਪੀ ਸਮੇਤ ਮੁਹਾਲੀ ਦੇ ਵੱਡੇ ਉਦਯੋਗਪਤੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ। ਇਸ ਮੌਕੇ ਨਰਪਿੰਦਰ ਸਿੰਘ ਰੰਗੀ, ਜਸਵੀਰ ਮਣਕੂ, ਹਰਜਿੰਦਰ ਸਿੰਘ ਭੋਲੂ, ਪਰਮਜੀਤ ਸਿੰਘ ਹੈਪੀ (ਸਾਰੇ ਕੌਂਸਲਰ) ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ