nabaz-e-punjab.com

ਘੱਟ ਗਿਣਤੀ ਵਰਗ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ’ਤੇ ਪੁੱਜਦਾ ਕੀਤਾ ਜਾਵੇ: ਰਾਏ

ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ 15 ਨੁਕਾਤੀ ਪ੍ਰਧਾਨ ਮੰਤਰੀ ਪ੍ਰੋਗਰਾਮ ਦਾ ਲਿਆ ਜਾਇਜ਼ਾ
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਜੁਲਾਈ:
ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਵਰਗ ਲਈ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਨੂੰ ਯਕੀਨੀ ਬਣਾਇਆ ਜਾਵੇ ਅਤੇ ਇਨ੍ਹਾਂ ਸਕੀਮਾਂ ਪ੍ਰਤੀ ਘੱਟ ਗਿਣਤੀ ਵਰਗ ਦੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਮਨਜੀਤ ਸਿੰਘ ਰਾਏ ਨੇ ਜ਼ਿਲ੍ਹਾ ਪ੍ਰਬੰਧਕੀ ਵਿੱਚ 15 ਨੁਕਾਤੀ ਪ੍ਰਧਾਨ ਮੰਤਰੀ ਪ੍ਰੋਗਰਾਮ ਅਧੀਨ ਜ਼ਿਲ੍ਹਾ ਐਸ.ਏ.ਐਸ. ਨਗਰ (ਮੁਹਾਲੀ) ਵਿੱਚ ਚਲ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਪ੍ਰੀਤ ਕੌਰ ਸਪਰਾ, ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਗਿੱਲ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਕਿਹਾ ਕਿ ਘੱਟ ਗਿਣਤੀਆਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਉਲੀਕੀਆਂ ਗਈਆਂ ਸਾਰੀਆਂ ਸਕੀਮਾਂ ਦਾ ਲਾਭ ਸਾਰੇ ਯੋਗ ਲਾਭਪਾਤਰਾਂ ਤੱਕ ਪਹੁੰਚਾਉਣ ਲਈ, ਅਧਿਕਾਰੀ ਆਪਣੇ ਫਰਜ਼ ਪੂਰੀ ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣ।
ਸ੍ਰੀ ਰਾਏ ਨੇ ਦੱਸਿਆ ਕਿ ਘੱਟ ਗਿਣਤੀਆਂ ਸਿੱਖ, ਮੁਸਲਮਾਨ, ਇਸਾਈ, ਬੋਧੀ, ਜੈਨੀ ਅਤੇ ਪਾਰਸੀ ਆਉਂਦੇ ਹਨ। ਜਿਨ੍ਹਾਂ ਦੀ ਭਲਾਈ ਲਈ ਕੇਂਦਰ ਸਰਕਾਰ ਵੱਲੋਂ ਵੱਖ ਵੱਖ ਭਲਾਈ ਸਕੀਮਾਂ ਉਲੀਕੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ, ਹਰਿਆਣਾ, ਚੰਡੀਗੜ੍ਹ, ਉੱਤਰ ਪ੍ਰਦੇਸ਼ ਅਤੇ ਦਿੱਲੀ ਅਧੀਨ ਆਉਦੇ ਜ਼ਿਲ੍ਹਿਆਂ ਨਾਲ ਸਬੰਧਤ ਘੱਟ ਗਿਣਤੀ ਵਰਗ ਦੀਆਂ ਸਮੱਸਿਆਵਾਂ ਦੇ ਹੱਲ ਲਈ ਯਤਨਸ਼ੀਲ ਹਨ। ਉਨ੍ਹਾਂ ਨੇ ਜ਼ਿਲ੍ਹਾ ਲੀਡ ਬੈਂਕ ਦੇ ਮੈਨੇਜਰ ਨੂੰ ਆਖਿਆ ਕਿ ਘੱਟ ਗਿਣਤੀ ਨਾਲ ਸਬੰਧਿਤ ਸਵੈ ਰੁਜਗਾਰ ਹਾਸਲ ਕਰਨ ਲਈ ਸਾਰੇ ਕੇਸਾਂ ਦਾ 30 ਦਿਨਾਂ ਦੇ ਅੰਦਰ ਨਿਬੇੜਾ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਘਰ ਬਣਾਉਣ ਲਈ ਵੀ ਪਹਿਲ ਦੇ ਆਧਾਰ ’ਤੇ ਲੋੜਵੰਦਾਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣ।
ਉਨ੍ਹਾਂ ਜ਼ਿਲ੍ਹਾ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਵੱਖ ਵੱਖ ਤਰ੍ਹਾਂ ਦੀਆਂ ਸਕਾਲਰਸ਼ਿਪ ਸਕੀਮਾਂ ਦਾ ਲਾਭ ਵਿਦਿਆਰਥੀਆਂ ਤੱਕ ਸਮੇਂ ਸਿਰ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਵੈ ਰੁਜ਼ਗਾਰ ਸਕੀਮਾਂ ਨੂੰ ਵੀ ਬੜਾਵਾ ਦੇਣ ਲਈ ਕਿਹਾ। ਉਨ੍ਹਾਂ ਵੱਧ ਤੋਂ ਵੱਧ ਸਵੈ ਮੱਦਦ ਗਰੁੱਪ ਬਣਾਉਣ ਲਈ ਕਿਹਾ ਤਾਂ ਜੋ ਉਨ੍ਹਾਂ ਗਰੁੱਪਾਂ ਦੇ ਮੈਂਬਰ ਬੈਂਕਾਂ ਤੋਂ ਵਿੱਤੀ ਸਹਾਇਤਾ ਲੈ ਕੇ ਆਪਣਾ ਰੁਜ਼ਗਾਰ ਸ਼ੁਰੂੂ ਕਰ ਸਕਣ। ਸ੍ਰੀ ਰਾਏ ਨੇ ਆਈ.ਸੀ.ਡੀ.ਐਸ ਅਧੀਨ ਗਰਭਪਤੀ ਮਾਵਾਂ ਅਤੇ 6 ਸਾਲ ਤੱਕ ਦੇ ਬੱਚਿਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਅਤੇ ਸ਼ਹਿਰੀ ਅਤੇ ਪੇਂਡੂ ਅਵਾਸ ਯੋਜਨਾ ਦਾ ਵੀ ਜਾਇਜ਼ਾ ਲਿਆ ਅਤੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਘੱਟ ਗਿਣਤੀ ਵਰਗ ਨਾਲ ਸਬੰਧਤ ਲਾਭਪਾਤਰਾਂ ਨੂੰ ਪੱਕਾ ਮਕਾਨ ਬਣਾਉਣ ਲਈ ਸਮੇਂ ਸਿਰ ਗਰਾਂਟ ਮੁਹੱਈਆ ਕਰਵਾਈ ਜਾਵੇ।
ਮੀਟਿੰਗ ਵਿੱਚ ਜ਼ਿਲ੍ਹਾ ਭਲਾਈ ਅਫ਼ਸਰ ਸੁਖਸਾਗਰ, ਜ਼ਿਲ੍ਹਾ ਪ੍ਰੀਸਦ ਦੇ ਸਕੱਤਰ ਰਵਿੰਦਰ ਸਿੰਘ ਸੰਧੂ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ਼ਰਨਜੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਗੁਰਪ੍ਰੀਤ ਕੌਰ ਧਾਲੀਵਾਲ, ਜ਼ਿਲ੍ਹਾ ਰੁਜ਼ਗਾਰ ਅਫ਼ਸਰ ਹਰਪ੍ਰੀਤ ਕੌਰ ਬਰਾੜ, ਕਾਰਜਸਾਧਕ ਅਫ਼ਸਰ ਡੇਰਾਬੱਸੀ ਐਸ.ਐਸ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸੁਮਨਦੀਪ ਕੌਰ ਸਮੇਤ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਵੀ ਮੌਜੁੂਦ ਸਨ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…