ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 9 ਅਕਤੂਬਰ:
ਗੁਰੂ ਰਾਮਦਾਸ ਜੀ ਵੈਲਫੇਅਰ ਸੁਸਾਇਟੀ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵੱਲੋਂ ਰਾਮਗੜ੍ਹੀਆ ਸਭਾ (ਰਜ਼ਿ) ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਸਹਿਯੋਗ ਨਾਲ ਸੁਸਾਇਟੀ ਦੇ ਪ੍ਰਧਾਨ ਕਰਮ ਸਿੰਘ ਬਬਰਾ ਜੀ ਦੀ ਅਗਵਾਈ ਹੇਠ ਰਾਮਗੜ੍ਹੀਆ ਸਭਾ ਮੁਹਾਲੀ ਵਿਖੇ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਨਮ ਦਿਹਾੜੇ ਦੀ ਖੁਸ਼ੀ ਵਿੱਚ ਸ਼ਾਮ ਨੂੰ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਪੁਰਸ਼ੋਤਮ ਸਿੰਘ ਹਜ਼ੂਰੀ ਰਾਗੀ ਰਾਮਗੜ੍ਹੀਆ ਸਭਾ, ਭਾਈ ਜਸਵੀਰ ਸਿੰਘ ਜੀ ਹੈੱਡ ਗ੍ਰੰਥੀ ਸ੍ਰੀ ਚਮਕੌਰ ਸਾਹਿਬ ਨੇ ਆਪਣੇ ਪ੍ਰਵਚਨਾ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬ੍ਰਿਤਾਂਤ ਬਾਰੇ ਸੰਗਤ ਨੂੰ ਜਾਣੂ ਕਰਵਾਇਆ, ਭਾਈ ਭੁਪਿੰਦਰ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਆਪਣੇ ਰਸਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਗੁਰੂ ਰਾਮਦਾਸ ਜੀ ਸੁਸਾਇਟੀ ਵੱਲੋਂ ਬੂਟਿਆਂ ਦਾ ਲੰਗਰ ਵੀ ਲਗਾਇਆ ਜਿਸ ਵਿੱਚ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ-ਵੱਖ ਕਿਸਮ ਦੇ ਬੂਟੇ ਸੰਗਤ ਨੂੰ ਵੰਡੇ ਗਏ ਅਤੇ ਸੰਗਤਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਨ ਲਈ ਸੁੰਦਰ ਗੁਰਬਾਣੀ ਦੇ ਗੁਟਕਾ ਸਾਹਿਬ ਵੀ ਵੰਡੇ ਗਏ। ਗੁਰੂ ਰਾਮਦਾਸ ਜੀ ਵੈਲਫੇਅਰ ਸੋਸਾਇਟੀ ਅਤੇ ਰਾਮਗੜੀਆ ਸਭਾ ਮੁਹਾਲੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਗੁਰੂ ਸਾਹਿਬ ਦੀ ਸਿੱਖਿਆਵਾਂ ’ਤੇ ਚਲਣ ਲਈ ਪ੍ਰੇਰਿਆ।

ਇਸ ਮੌਕੇ ਮੇਅਰ ਅਮਰਜੀਤ ਸਿੰਘ ਜਿੱਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੈਅਰ ਕੁਲਜੀਤ ਸਿੰਘ ਬੇਦੀ, ਸਾਬਕਾ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ, ਸ਼੍ਰੋਮਣੀ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਭਾਜਪਾ ਆਗੂ ਸੁਖਵਿੰਦਰ ਸਿੰਘ ਗੋਲਡੀ, ਅਕਾਲੀ ਆਗੂ ਜਸਵੰਤ ਸਿੰਘ ਭੁੱਲਰ, ਕੰਵਲਜੀਤ ਸਿੰਘ ਰੂਬੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਨੌਜਵਾਨ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ, ਸਰਬਜੀਤ ਸਿੰਘ ਪਾਰਸ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੋਂਧੀ, ਸਰਬਜੀਤ ਸਿੰਘ ਬਾਜਵਾ, ਪ੍ਰੀਤਮ ਸਿੰਘ, ਜਸਪਾਲ ਸਿੰਘ, ਸੂਰਜੀਤ ਸਿੰਘ ਮਠਾੜੂ, ਹਰਦੀਪ ਸਿੰਘ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ, ਕੁਲਵੰਤ ਸਿੰਘ ਤੋਂ ਇਲਾਵਾ ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ, ਨਿਰਮਲ ਸਿੰਘ ਸੱਭਰਵਾਲ , ਮਨਜੀਤ ਸਿੰਘ ਮਾਨ, ਗੁਰਚਰਨ ਸਿੰਘ ਨੰਨੜਾ, ਬਲਵਿੰਦਰ ਸਿੰਘ ਹੂੰਜਣ, ਨਰਿੰਦਰ ਸਿੰਘ ਸੰਧੂ, ਪਰਮਜੀਤ ਸਿੰਘ ਖੁਰਲ, ਤਰਸੇਮ ਸਿੰਘ ਖੋਖਰ, ਕੁਲਵਿੰਦਰ ਸਿੰਘ ਸੋਖੀ, ਐੱਮ.ਆਈ.ਏ. ਪ੍ਰਧਾਨ ਬਲਜੀਤ ਸਿੰਘ ਜੰਡੂ, ਸੁਰਿੰਦਰ ਸਿੰਘ ਜੰਡੂ, ਭੁਪਿੰਦਰ ਸਿੰਘ ਚਾਨਾ, ਕੰਵਰਦੀਪ ਸਿੰਘ ਮਣਕੂ, ਮੋਹਨ ਸਿੰਘ ਸਭਰਵਾਲ, ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ, ਸੋਸ਼ਲ ਵਰਕਰ ਗੁਰਚਰਨ ਸਿੰਘ ਭੰਵਰਾ, ਹਰਬਿੰਦਰ ਸਿੰਘ ਰਨੌਤਾ ਆਦਿ ਪਤਵੰਤੇ ਹਾਜ਼ਰ ਸਨ। ਉਪਰੋਕਤ ਸਾਰੀ ਜਾਣਕਾਰੀ ਸੁਸਾਇਟੀ ਦੇ ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ ਨੇ ਦਿੱਤੀ।

Load More Related Articles
Load More By Nabaz-e-Punjab
Load More In Relegious

Check Also

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ

ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸੋਨਾ ਚੜ੍ਹਾਉਣ ਦੀ ਸੇਵਾ ਮੁਕੰਮਲ ਨਬਜ਼-ਏ-ਪੰਜਾਬ, ਮੁਹਾਲੀ, …