ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 16 ਜੂਨ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੀਰੀ-ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਸਤਨਾਮ ਸਿੰਘ ਟਾਂਢਾ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਗੁਰੂ ਹਰਿਗੋਬਿੰਦ ਸਾਹਿਬ ਦੇ ਜੀਵਨ ਫ਼ਲਸਫ਼ੇ ਬਾਰੇ ਢਾਡੀ ਵਾਰਾਂ ਰਾਹੀਂ ਜਾਣੂ ਕਰਵਾਇਆ। ਭਾਈ ਜਤਿੰਦਰ ਸਿੰਘ ਦਿਲਗੀਰ ਤੇ ਸਾਥੀਆਂ ਨੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਇਸ ਮੌਕੇ ਸ਼੍ਰੋਮਣੀ ਪ੍ਰਚਾਰਕ ਭਾਈ ਸਤਨਾਮ ਸਿੰਘ ਸ੍ਰੀ ਪ੍ਰਜ਼ੋਖਰਾ ਸਾਹਿਬ, ਬੀਬੀ ਇੰਦਰਪ੍ਰੀਤ ਕੌਰ, ਸ਼੍ਰੋਮਣੀ ਪ੍ਰਚਾਰਕ ਭਾਈ ਬੇਅੰਤ ਸਿੰਘ, ਭਾਈ ਸਰੂਪ ਸਿੰਘ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਭਾਈ ਕੁਲਦੀਪ ਸਿੰਘ, ਭਾਈ ਬਲਜੀਤ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਨਿਤਿਨ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਸੁਖਵਿੰਦਰ ਸਿੰਘ ਅਤੇ ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਸਾਰਾ ਦਿਨ ਹਰਿਜਸ ਸੁਣਾ ਕੇ ਨਿਹਾਲ ਕੀਤਾ। ਪ੍ਰਬੰਧਕਾਂ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…