ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 5 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬ੍ਰਹਮ ਗਿਆਨੀ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਧੰਨਾ ਸਿੰਘ ਨਵਾਂ ਸ਼ਹਿਰ ਵਾਲਿਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਸੰਤ ਬਾਬਾ ਅਜੀਤ ਸਿੰਘ ਹੰਸਾਲੀ ਵਾਲਿਆਂ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਵਿੱਚ ਸੁਣਾਇਆ। ਭਾਈ ਮਹਿਤਾਬ ਸਿੰਘ ਜਲੰਧਰ ਵਾਲੇ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਸੰਤ ਮਹਾਪੁਰਸ਼ਾਂ ਵੱਲੋਂ ਕੀਤੇ ਸਮਾਜ ਸੇਵੀ ਕੰਮਾਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਭਾਈ ਗੁਰਦੀਪ ਸਿੰਘ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਲੁਧਿਆਣਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਸਰੂਪ ਸਿੰਘ, ਭਾਈ ਮਨਜੀਤ ਸਿੰਘ, ਬਾਬਾ ਦੀਪ ਸਿੰਘ ਕਵੀਸ਼ਰੀ ਜਥਾ, ਭਾਈ ਮਨਦੀਪ ਸਿੰਘ ਪਿਹੋਵਾ ਵਾਲੇ, ਭਾਈ ਸਾਹਿਬ ਸਿੰਘ ਗੁਰਦੁਆਰਾ ਮੰਜੀ ਸਾਹਿਬ ਕੈਂਥਲ, ਭਾਈ ਹਰਬਖ਼ਸ਼ ਸਿੰਘ, ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ ਅਤੇ ਭਾਈ ਗੁਰਮੀਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤ ਨੂੰ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…