Share on Facebook Share on Twitter Share on Google+ Share on Pinterest Share on Linkedin ਕਿਸਾਨ ਯੂਨੀਅਨ ਦਾ ਦਾਅਵਾ ਅੰਨਦਾਤਾ ਦੇ ਵਿਰੋਧ ਕਰਕੇ ਪੰਜਾਬ ’ਚ ਭਾਜਪਾ ਹਾਰੀ ਕਿਸਾਨਾਂ ਨੇ ਝੋਨੇ ਦੇ ਸੀਜ਼ਨ ਵਿੱਚ 12 ਘੰਟੇ ਪਾਵਰ ਬਿਜਲੀ ਸਪਲਾਈ ਮੰਗੀ ਸਿਸਵਾਂ ਡੈੱਮ ਵਿੱਚ ਪਾਣੀ ਸੁੱਕਣ ਕਾਰਨ ਆਮ ਲੋਕ, ਜਾਨਵਰ ਅਤੇ ਪੰਛੀਆਂ ’ਤੇ ਸੰਕਟ ਬਣਿਆ ਨਬਜ਼-ਏ-ਪੰਜਾਬ, ਮੁਹਾਲੀ, 12 ਜੂਨ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਫਤਿਹ-ਏ-ਜੰਗ ਸਾਹਿਬ ਚੱਪੜਚਿੜੀ ਕਲਾਂ ਵਿਖੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਦੇਹਕਲਾਂ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਕਿਸਾਨੀ ਮਸਲਿਆਂ ’ਤੇ ਚਰਚਾ ਕਰਦਿਆਂ ਆਪਣੇ ਹੱਕਾਂ ਲਈ ਇੱਕਜੁੱਟ ਹੋ ਕੇ ਸੰਘਰਸ਼ ਜਾਰੀ ਰੱਖਣ ਦਾ ਮਤਾ ਪਾਸ ਕੀਤਾ ਗਿਆ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਪੰਜਾਬ ਸਮੇਤ ਗੁਆਂਢੀ ਸੂਬਿਆਂ ਹਰਿਆਣਾ, ਯੂਪੀ ਅਤੇ ਹੋਰਨਾਂ ਰਾਜਾਂ ਵਿੱਚ ਜਿੱਥੇ ਵੀ ਕਿਸਾਨ ਸੰਘਰਸ਼ ਦੀ ਲਹਿਰ ਚੱਲੀ, ਉੱਥੇ ਭਾਜਪਾ ਨੂੰ ਬਹੁਤ ਘੱਟ ਸੀਟਾਂ ਮਿਲੀਆਂ ਹਨ ਅਤੇ ਪੰਜਾਬ ਵਿੱਚ ਤਾਂ ਭਾਜਪਾ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ। ਇਹ ਅੰਨਦਾਤਾ ਦੀ ਵੱਡੀ ਪ੍ਰਾਪਤੀ ਹੈ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨਾ ਲਗਾਉਣ ਲਈ 15 ਜੂਨ ਦੀ ਤਰੀਕ ਨਿਰਧਾਰਿਤ ਕੀਤੀ ਗਈ ਹੈ। ਲਿਹਾਜ਼ਾ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ 12 ਘੰਟੇ ਪਾਵਰ ਬਿਜਲੀ ਸਪਲਾਈ ਦਿੱਤੀ ਜਾਵੇ ਤਾਂ ਜੋ ਝੋਨਾ ਲਾਉਣ ਵਿੱਚ ਕੋਈ ਮੁਸ਼ਕਲ ਨਾ ਆਵੇ। ਕਿਸਾਨਾਂ ਨੇ ਕਿਹਾ ਕਿ ਜਦੋਂ ਵੀ ਕਿਸੇ ਪ੍ਰਾਜੈਕਟ ਲਈ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ ਤਾਂ ਸਬੰਧਤ ਕਿਸਾਨ ਨੂੰ ਕਨੈਕਸ਼ਨ ਸ਼ਿਫ਼ਟ ਕਰਵਾਉਣ ਅਤੇ ਮੁਆਵਜ਼ਾ ਲੈਣ ਲਈ ਕਾਫ਼ੀ ਖੱਜਲ-ਖੁਆਰ ਹੋਣਾ ਪੈਂਦਾ ਹੈ। ਇਸ ਪਾਸੇ ਤੁਰੰਤ ਧਿਆਨ ਦੇਣ ਦੀ ਲੋੜ ਹੈ ਨਹੀਂ ਤਾਂ ਭਵਿੱਖ ਕੋਈ ਕਿਸਾਨ ਜ਼ਮੀਨ ਨਹੀਂ ਦੇਵੇਗਾ। ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਮੁਹਾਲੀ ਏਅਰਪੋਰਟ ’ਤੇ ਮਹਿਲਾ ਸਿਪਾਹੀ ਕੁਲਵਿੰਦਰ ਕੌਰ ਨੂੰ ਡਿਊਟੀ ਕਰਨ ਤੋਂ ਰੋਕਣ ਅਤੇ ਉਸ ਨੂੰ ਮਾੜੇ ਸ਼ਬਦ ਬੋਲ ਕੇ ਉਕਸਾਉਣ ਦੀ ਸਖ਼ਤ ਨਿਖੇਧੀ ਕੀਤੀ ਅਤੇ ਕੰਗਨਾ ਖ਼ਿਲਾਫ਼ ਬਣਦੀ ਕਾਰਵਾਈ ਦੀ ਮੰਗ ਕੀਤੀ। ਕਿਸਾਨ ਯੂਨੀਅਨ ਲੱਖੋਵਾਲ ਨੇ ਕੁਲਵਿੰਦਰ ਕੌਰ ਦੇ ਨਾਲ ਖੜ੍ਹਨ ਦੀ ਗੱਲ ਆਖੀ। ਕਿਸਾਨ ਆਗੂਆਂ ਨੇ ਕਿਹਾ ਕਿ ਅਤਿ ਦੀ ਗਰਮੀ ਵਿੱਚ ਪੜਛ ਡੈੱਮ ਸੁੱਕਣ ਕਾਰਨ ਜਾਨਵਰਾਂ, ਪੰਛੀਆਂ ਅਤੇ ਆਮ ਲੋਕਾਂ ’ਤੇ ਸੰਕਟ ਬਣ ਗਿਆ ਹੈ। ਲੋਕਾਂ ਨੂੰ ਟੈਂਕਰਾਂ ਦਾ ਸਹਾਰਾ ਲੈਣਾ ਪੈ ਰਿਹਾ ਹੈ ਪ੍ਰੰਤੂ ਸੂਬਾ ਸਰਕਾਰ ਬਿਲਕੁਲ ਅਣਜਾਣ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਮਸਲੇ ਦਾ ਫੌਰੀ ਹੱਲ ਕੀਤਾ ਜਾਵੇ। ਕਿਸਾਨ ਜਥੇਬੰਦੀ ਦੇ ਜਨਰਲ ਸਕੱਤਰ ਜਸਪਾਲ ਸਿੰਘ ਨਿਆਮੀਆਂ, ਗੁਰਮੀਤ ਸਿੰਘ ਖੂਨੀਮਾਜਰਾ ਬਲਾਕ ਪ੍ਰਧਾਨ ਖਰੜ, ਅਮਰੀਕ ਸਿੰਘ ਭੋਲਾ ਪ੍ਰਧਾਨ ਬਲਾਕ ਮਾਜਰੀ, ਜਸਪਾਲ ਸਿੰਘ ਲਾਂਡਰਾਂ, ਗੁਰਦੀਪ ਸਿੰਘ ਬਿੱਲਾ, ਸੋਨੀ ਰਸਨਹੇੜੀ, ਕੁਲਵੰਤ ਸਿੰਘ ਰੁੜਕੀ, ਚਰਨਜੀਤ ਸਿੰਘ ਸਿੰਬਲ ਮਾਜਰਾ, ਸੁਰਿੰਦਰ ਘੋਗਾ, ਸੁਰਿੰਦਰ ਸਿੰਘ ਤੰਗੋਰੀ, ਗੁਰਪ੍ਰੀਤ ਰੈਲੋਂ, ਸੁੱਖਾ ਚੱਪੜਚਿੜੀ, ਲਾਲਾ ਖੂਨੀਮਾਜਰਾ, ਗੁਰੀ ਤੇਲੂ ਮਾਜਰਾ ਅਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ