Share on Facebook Share on Twitter Share on Google+ Share on Pinterest Share on Linkedin ਨੌਜਵਾਨ ਦੀ ਲਾਸ਼ ਮਿਲੀ, ਕਤਲ ਦੀ ਸੰਕਾ ਨਬਜ਼-ਏ-ਪੰਜਾਬ, ਮੁਹਾਲੀ, 9 ਮਈ: ਮੁਹਾਲੀ ਵਿੱਚ ਅਮੇਟੀ ਯੂਨੀਵਰਸਿਟੀ ਨੇੜਿਓਂ ਪੁਲੀਸ ਨੇ ਇੱਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ। ਮ੍ਰਿਤਕ ਦੀ ਪਛਾਣ ਕਰਨਵੀਰ (24) ਪੁੱਤਰ ਪ੍ਰਿਤਪਾਲ ਸਿੰਘ ਵਜੋਂ ਹੋਈ ਹੈ। ਨੌਜਵਾਨ ਦੇ ਮਾਪਿਆਂ ਅਤੇ ਦੋਸਤਾਂ ਨੇ ਕਤਲ ਦੀ ਸ਼ੰਕਾ ਜਾਹਰ ਕੀਤੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਬੇਟਾ ਗਰੈਜੂਏਸ਼ਨ ਪਾਸ ਹੈ ਅਤੇ ਰੁਜ਼ਗਾਰ ਦੀ ਭਾਲ ਵਿੱਚ ਸੀ। ਅੱਜ ਉਨ੍ਹਾਂ ਕਰਨਵੀਰ ਦੇ ਕਿਸੇ ਦੋਸਤ ਦਾ ਫੋਨ ਆਇਆ ਸੀ। ਜਿਸ ਦਾ ਕਹਿਣਾ ਸੀ ਕਿ ਕਰਨਵੀਰ ਨੂੰ ਫੋਨ ਕੀਤਾ ਸੀ ਪਰ ਉਸ ਦਾ ਫੋਨ ਕਿਸੇ ਹੋਰ ਨੇ ਚੁੱਕਿਆ। ਇਸ ਮਗਰੋਂ ਉਨ੍ਹਾਂ ਨੇ ਆਪਣੇ ਬੇਟੇ ਦੇ ਫੋਨ ’ਤੇ ਕਾਲ ਕੀਤੀ ਤਾਂ ਫੋਨ ਚੁੱਕਣ ਵਾਲੇ ਸਿਰਫ਼ ਏਨਾ ਹੀ ਦੱਸਿਆ ਕਿ ਉਹ ਜਲਦੀ ਸੋਹਾਣਾ ਹਸਪਤਾਲ ਵਿੱਚ ਐਮਰਜੈਂਸੀ ਪਹੁੰਚ ਜਾਓ। ਜਦੋਂ ਉਹ ਸੋਹਾਣਾ ਹਸਪਤਾਲ ਪਹੁੰਚੇ ਤਾਂ ਡਾਕਟਰਾਂ ਨੇ ਕਰਨਵੀਰ ਨੂੰ ਮ੍ਰਿਤਕ ਐਲਾਨ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ