ਮਹਿਲਾ ਸੁਪਰਵਾਈਜ਼ਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦਾ ਮਾਮਲਾ ਭਖਿਆ, ਟਰੇਡ ਯੂਨੀਅਨ ਵੱਲੋਂ ਰੋਸ ਮੁਜ਼ਾਹਰਾ

ਨਬਜ਼-ਏ-ਪੰਜਾਬ, ਮੁਹਾਲੀ, 6 ਅਪਰੈਲ:
ਪੰਜਾਬ ਸਕੂਲ ਸਿੱਖਿਆ ਬੋਰਡ ਵਿੱਚ ਆਉਟਸੋਰਸ ਰਾਹੀਂ ਪਿਛਲੇ 6 ਸਾਲ ਤੋਂ ਕੰਮ ਕਰ ਰਹੀ ਸੁਪਰਵਾਈਜ਼ਰ ਸ੍ਰੀਮਤੀ ਰਜਨੀ ਨੂੰ ਨੌਕਰੀ ਤੋਂ ਫ਼ਾਰਗ ਕਰਨ ਦਾ ਮਾਮਲਾ ਕਾਫ਼ੀ ਭਖ ਗਿਆ ਹੈ। ਵੱਖ-ਵੱਖ ਟਰੇਡ ਯੂਨੀਅਨਾਂ ਦੇ ਆਗੂਆਂ ਨੇ ਪੰਜਾਬ ਸਰਕਾਰ ਅਤੇ ਬੋਰਡ ਮੈਨੇਜਮੈਂਟ ਦੇ ਇਸ ਮੁਲਾਜ਼ਮ ਵਿਰੋਧੀ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦਿਆਂ ਹੁਕਮਰਾਨਾਂ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ।
ਸੀਟੂ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ, ਬੋਰਡ ਕਾਰਪੋਰੇਸ਼ਨ ਮਹਾਸੰਘ ਦੇ ਪ੍ਰਧਾਨ ਤਾਰਾ ਸਿੰਘ ਅਤੇ ਜਨਰਲ ਸਕੱਤਰ ਰਾਜ ਕੁਮਾਰ ਨੇ ਕਿਹਾ ਕਿ ਸਿੱਖਿਆ ਬੋਰਡ ਵਿੱਚ ਪਿਛਲੇ ਇੱਕ ਦਹਾਕੇ ਤੋਂ ਕਰੀਬ 50 ਸਫ਼ਾਈ ਕਰਮਚਾਰੀ ਆਉਟਸੋਰਸ ਦੇ ਅਧਾਰ ’ਤੇ ਕੰਮ ਕਰ ਰਹੇ ਹਨ ਪ੍ਰੰਤੂ ਇਨ੍ਹਾਂ ’ਤੇ ਕੋਈ ਕਿਰਤ ਕਾਨੂੰਨ ਲਾਗੂ ਨਹੀਂ ਕੀਤੇ ਜਾ ਰਹੇ। ਬੋਰਡ ਦਾ ਠੇਕੇਦਾਰ ਈਪੀਐਫ਼, ਈਐਸਆਈ ਸਹੂਲਤ ਦੇਣ ਲਈ ਪਾਬੰਦ ਹੈ ਪ੍ਰੰਤੂ ਸਫ਼ਾਈ ਕਰਮਚਾਰੀਆਂ ਨੂੰ ਨਾ ਤਾਂ ਈਪੀਐਫ਼ ਖਾਤਾ ਨੰਬਰਾਂ ਦਾ ਪਤਾ ਹੈ ਅਤੇ ਨਾ ਹੀ ਉਨ੍ਹਾਂ ਦੇ ਈਐਸਆਈ ਕਾਰਡ ਬਣੇ ਹਨ। ਜਦੋਂ ਇਨ੍ਹਾਂ ਕਰਮਚਾਰੀਆਂ ਨੇ ਆਪਣੇ ਸ਼ੋਸ਼ਣ ਖ਼ਿਲਾਫ਼ ਆਵਾਜ਼ ਚੁੱਕੀ ਤਾਂ ਠੇਕੇਦਾਰ ਨੇ ਉਨ੍ਹਾਂ ਨੂੰ ਟਰਮੀਨੇਟ ਕਰਨਾ ਸ਼ੁਰੂ ਕਰ ਦਿੱਤਾ ਅਤੇ ਨਵੀਂ ਭਰਤੀ ਸ਼ੁਰੂ ਕਰ ਦਿੱਤੀ।
ਪੀੜਤ ਕਰਮਚਾਰੀਆਂ ਨੇ ਇਸ ਧੱਕੇਸ਼ਾਹੀ ਵਿਰੁੱਧ ਆਵਾਜ਼ ਚੁੱਕਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਸਫ਼ਾਈ ਸੇਵਕ ਯੂਨੀਅਨ ਦਾ ਗਠਨ ਕੀਤਾ ਗਿਆ ਹੈ। ਪੀੜਤ ਕਰਮਚਾਰੀਆਂ ਨੇ ਬੋਰਡ ਦੇ ਸਕੱਤਰ, ਸਫ਼ਾਈ ਠੇਕੇਦਾਰ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਭੇਜ ਕੇ ਚਿਤਾਵਨੀ ਦਿੱਤੀ ਕਿ ਜੇਕਰ ਮਹਿਲਾ ਸੁਪਰਵਾਈਜ਼ਰ ਨੂੰ ਤੁਰੰਤ ਨੌਕਰੀ ’ਤੇ ਬਹਾਲ ਨਾ ਕੀਤਾ ਅਤੇ ਕਿਰਤ ਕਾਨੂੰਨ ਲਾਗੂ ਨਾ ਕੀਤੇ ਗਏ ਤਾਂ ਸਫ਼ਾਈ ਸੇਵਕ ਲੜੀਵਾਰ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।
ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਵਿਨੋਦ ਕੁਮਾਰ, ਪ੍ਰੈਸ ਸਕੱਤਰ ਹਰਕੇਸ਼ ਰਾਣਾ, ਡੇਲੀਵੇਜ ਕਰਮਚਾਰੀ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਮਨਦੀਪ ਸਿੰਘ, ਜਨਰਲ ਸਕੱਤਰ ਇੰਦਰਜੀਤ ਸਿੰਘ, ਬੂਟਾ ਸਿੰਘ, ਨਵਪ੍ਰੀਤ ਸਿੰਘ, ਕਰਨ ਸਿੰਘ ਅਤੇ ਪੀਐਸਆਈਈਸੀ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ ਦੀਪਾ ਰਾਮ, ਵਿੱਤ ਸਕੱਤਰ ਬਲਵੰਤ ਸਿੰਘ, ਤੇਜਿੰਦਰ ਸਿੰਘ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…