nabaz-e-punjab.com

ਗੁਰਦੁਆਰਾ ਸ਼ਹੀਦਸਰ ਸਾਹਿਬ ਢਿੱਡਾ ਸਾਹਿਬ ਵਿੱਚ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਗਸਤ:
ਇੱਥੋਂ ਦੇ ਗੁਰਦੁਆਰਾ ਸ਼ਹੀਦਸਰ ਸਾਹਿਬ ਢਿੱਡਾ ਸਾਹਿਬ ਨੇੜੇ ਪਿੰਡ ਭਾਗੋਮਾਜਰਾ ਵਿੱਚ ਮਾਤਾ ਸਾਹਿਬ ਕੌਰ ਦਾ ਪ੍ਰਕਾਸ਼ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੌਰਾਨ ਸੰਤ ਬਾਬਾ ਦਲਬੀਰ ਸਿੰਘ, ਸੰਤ ਬਾਬਾ ਪਰਮਜੀਤ ਸਿੰਘ, ਸੰਤ ਬਾਬਾ ਸੁਖਵੀਰ ਸਿੰਘ ਕੰਧੋਲਾ ਵਾਲਿਆਂ ਅਤੇ ਹੋਰ ਰਾਗੀ ਅਤੇ ਢਾਡੀ ਜਥਿਆਂ ਨੇ ਮਾਤਾ ਸਾਹਿਬ ਕੌਰ ਦੇ ਜੀਵਨ ਬਾਰੇ ਸੰਗਤਾਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਅਤੇ ਸੰਗਤ ਨੂੰ ਅੰਮ੍ਰਿਤ ਪਾਨ ਕਰਕੇ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ।
ਇਸ ਮੌਕੇ ਨਿਸ਼ਕਾਮ ਕੀਰਤਨ ਸੇਵਾ ਸੁਸਾਇਟੀ ਦੇ ਪ੍ਰਧਾਨ ਜਥੇਦਾਰ ਗੁਰਦੇਵ ਸਿੰਘ ਚੌਹਾਨ, ਸਾਬਕਾ ਚੇਅਰਮੈਨ ਨਾਇਬ ਸਿੰਘ ਚੰਡੀਗੜ੍ਹ, ਗੁਲਾਬ ਸਿੰਘ ਮਨੀਮਾਜਰਾ ਅਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦਿਆਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…