Share on Facebook Share on Twitter Share on Google+ Share on Pinterest Share on Linkedin ਮੁੱਖ ਮੰਤਰੀ ਨੇ ਪੰਜਾਬ ਦੀ ਥਾਂ ਦਿੱਲੀ ਵੱਲ ਖੋਲ੍ਹਿਆ ਸਰਕਾਰੀ ਖਜ਼ਾਨੇ ਦਾ ਮੂੰਹ: ਚੰਦੂਮਾਜਰਾ ਕਾਂਗਰਸੀਆਂ ਨੇ ਆਪਣੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ ‘ਆਪ’ ਨਾਲ ਸਾਂਝ ਪਾਈ: ਚੰਦੂਮਾਜਰਾ ਨਬਜ਼-ਏ-ਪੰਜਾਬ, ਮੁਹਾਲੀ, 29 ਮਈ: ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਹਮੇਸ਼ਾ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਕਰਨ ਵਿੱਚ ਲੱਗੇ ਰਹਿੰਦੇ ਹਨ। ਇਹੀ ਕਾਰਨ ਹੈ ਕਿ ਮੁੱਖ ਮੰਤਰੀ ਨੇ ਪੰਜਾਬ ਨੂੰ ਵਿਸਾਰ ਕੇ ਸਰਕਾਰੀ ਖਜਾਨੇ ਦਾ ਮੂੰਹ ਦਿੱਲੀ ਵੱਲ ਖੋਲ੍ਹ ਦਿੱਤਾ ਹੈ। ਉਹ ਸੈਕਟਰ-64 ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੇ ‘ਆਪ’ ਆਗੂ ਪੰਜਾਬ ਦੇ ਪੈਸੇ ਨੂੰ ਹੋਰਨਾਂ ਸੂਬਿਆਂ ਵਿੱਚ ਪਾਰਟੀ ਦਾ ਨਾਮ ਚਮਕਾਉਣ ਲਈ ਖ਼ਰਚ ਕਰ ਰਹੇ ਹਨ। ਸ੍ਰੀ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਆਗੂਆਂ ਨੇ ਆਪਣੇ ਪੰਜ ਸਾਲ ਦੇ ਕਾਲੇ ਕਾਰਨਾਮਿਆਂ ਨੂੰ ਲੁਕਾਉਣ ਲਈ ‘ਆਪ’ ਨਾਲ ਸਾਂਝ ਪਾ ਕੇ ਚੋਣਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਵੇਂ ਪੰਜਾਬ ਵਿੱਚ ‘ਆਪ’ ਅਤੇ ਕਾਂਗਰਸ ਆਗੂ ਇੱਕ ਦੂਜੇ ਪ੍ਰਤੀ ਬਿਆਨਬਾਜ਼ੀ ਕਰਦੇ ਹਨ ਪਰ ਚੰਡੀਗੜ੍ਹ ਵਿੱਚ ਕਾਂਗਰਸੀ ਉਮੀਦਵਾਰ ਦੇ ਹੱਕ ਵਿੱਚ ਇਕੱਠੇ ਚੋਣ ਪ੍ਰਚਾਰ ਕਰ ਰਹੇ ਹਨ। ਦੋਵੇਂ ਪਾਰਟੀਆਂ ਦਾ ਅਜਿਹਾ ਵਤੀਰਾ ਲੋਕਤੰਤਰ ਲਈ ਖਤਰਨਾਕ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ‘ਆਪ’ ਇੱਕ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸ ਅਤੇ ‘ਆਪ’ ਦੇ ਗੁਮਰਾਹਕੁਨ ਪ੍ਰਚਾਰ ਅਤੇ ਝੂਠੇ ਲਾਰਿਆਂ ਤੋਂ ਸੁਚੇਤ ਰਹਿਣ। ਉਨ੍ਹਾਂ ਕਿਹਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਵੋਟਰਾਂ ਦਾ ਭਾਰੀ ਉਤਸ਼ਾਹ ਤੇ ਜੋਸ਼ ਅਕਾਲੀ ਦਲ ਦੀ ਮਜ਼ਬੂਤੀ ਨੂੰ ਬਿਆਨ ਕਰਦਾ ਹੈ। ਇਸ ਮੌਕੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸੂਬਾ ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਨਿਰਮਲ ਕੌਰ ਢਿੱਲੋਂ, ਯੂਥ ਆਗੂ ਸਿਮਰਨ ਢਿੱਲੋਂ, ਗੁਰਪ੍ਰਤਾਪ ਸਿੰਘ ਬੜੀ, ਕਮਲਜੀਤ ਸਿੰਘ ਕੰਮਾਂ ਬੜੀ, ਖੁਸ਼ਵਿੰਦਰ ਕੌਰ ਸੋਹਾਣਾ, ਜਗਦੀਸ ਸਿੰਘ ਸਰਾਓ, ਮੰਨਾ ਸੰਧੂ, ਸਾਬਕਾ ਕੌਂਸਲਰ ਹਰਮਨਪ੍ਰੀਤ ਸਿੰਘ ਪ੍ਰਿੰਸ ਅਤੇ ਸ਼ਹਿਰ ਵਾਸੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ