ਵਿਕਾਸ ਕੰਮ ਕਰਵਾ ਕੇ ਪੈਸੇ ਨਹੀਂ ਦਿੱਤੇ, ਠੇਕੇਦਾਰ ਵੱਲੋਂ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਰੋਸ ਵਿਖਾਵਾ

ਸਹਾਇਕ ਕਮਿਸ਼ਨਰ ਵੱਲੋਂ 10 ਦਿਨਾਂ ਵਿੱਚ ਬਕਾਇਆ ਰਾਸ਼ੀ ਦੀ ਅਦਾਇਗੀ ਕਰਨ ਦਾ ਭਰੋਸਾ

ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ:
ਮੁਹਾਲੀ ਨਗਰ ਨਿਗਮ ਵਿੱਚ ਫੈਲੇ ਕਥਿਤ ਭ੍ਰਿਸ਼ਟਾਚਾਰ ਕਾਰਨ ਪਿਛਲੇ ਕਈ ਸਾਲਾਂ ਤੋਂ ਰੋਕੀ ਗਈ ਅਦਾਇਗੀ ਲੈਣ ਲਈ ਪ੍ਰਾਈਵੇਟ ਕੰਪਨੀ ਦੇ ਨੁਮਾਇੰਦੇ ਅਤੇ ਦਲਿਤ ਚੇਤਨਾ ਮੰਚ ਪੰਜਾਬ ਦੇ ਸੂਬਾਈ ਪ੍ਰਧਾਨ ਸ਼ਮਸ਼ੇਰ ਪੁਰਖਾਲਵੀ ਨੇ ਨਗਰ ਨਿਗਮ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ। ਮੀਡੀਆ ਨੂੰ ਆਪਬੀਤੀ ਦੱਸਦਿਆਂ ਦਲਿਤ ਆਗੂ ਨੇ ਦੱਸਿਆ ਕਿ ਕਈ ਸਾਲ ਪਹਿਲਾਂ ਫੇਜ਼-7 ਦੀ ਮਾਰਕੀਟ ਵਿੱਚ ਵਿਕਾਸ ਕੰਮ ਕਰਨ ਲਈ ਪੈਸੇਫਿਕ ਕੰਸਟਰੱਕਸ਼ਨ ਕੰਪਨੀ ਨੂੰ ਠੇਕਾ ਅਲਾਟ ਕੀਤਾ ਗਿਆ ਸੀ, ਕੰਪਨੀ ਵੱਲੋਂ ਸ਼ਰਤਾਂ ਅਤੇ ਮਿਆਰ ਅਨੁਸਾਰ ਨਿਰਧਾਰਿਤ ਸਮੇਂ ਅੰਦਰ ਸਬੰਧਤ ਕੰਮ ਮੁਕੰਮਲ ਕਰ ਦਿੱਤਾ ਸੀ। ਸਰਕਾਰੀ ਨਿਯਮਾਂ ਅਨੁਸਾਰ ਕੰਮ ਮੁਕੰਮਲ ਹੋਣ ਤੋਂ 15 ਦਿਨਾਂ ਦੇ ਅੰਦਰ-ਅੰਦਰ ਫ਼ਰਮ ਨੂੰ ਅਦਾਇਗੀ ਕਰਨੀ ਬਣਦੀ ਹੈ ਪ੍ਰੰਤੂ ਨਿਗਮ ਅਧਿਕਾਰੀਆਂ ਨੇ ਕਥਿਤ ਤੌਰ ’ਤੇ ਰਿਸ਼ਵਤ ਦੀ ਮੰਗ ਕੀਤੀ ਗਈ। ਰਿਸ਼ਵਤ ਨਾ ਦੇਣ ਕਾਰਨ ਪੈਸਿਆਂ ਦੀ ਅਦਾਇਗੀ ਦੇਣ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਇਸ ਸਬੰਧੀ ਅਨੇਕਾਂ ਲਿਖਤੀ ਅਤੇ ਜ਼ੁਬਾਨੀ ਅਪੀਲ ਕਰਨ ਦੇ ਬਾਵਜੂਦ ਕੰਪਨੀ ਨੂੰ ਰਾਸ਼ੀ ਜਾਰੀ ਨਹੀਂ ਕੀਤੀ ਜਾ ਰਹੀ।
ਸ਼ਮਸ਼ੇਰ ਪੁਰਖਾਲਵੀ ਨੇ ਦੋਸ਼ ਲਾਇਆ ਕਿ ਨਗਰ ਨਿਗਮ ਭ੍ਰਿਸ਼ਟਾਚਾਰ ਦਾ ਅੱਡਾ ਬਣ ਕੇ ਰਹਿ ਗਈ ਹੈ ਇੱਥੇ ਰਿਸ਼ਵਤ ਦਿੱਤੇ ਬਿਨਾਂ ਕੋਈ ਕੰਮ ਨਹੀਂ ਹੁੰਦਾ। ਉਨ੍ਹਾਂ ਨੇ ਵਿਜੀਲੈਂਸ ਬਿਊਰੋ ਅਤੇ ਮੁੱਖ ਮੰਤਰੀ ਸਮੇਤ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਸ਼ਿਕਾਇਤ ਭੇਜ ਕੇ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਕੀਤੀ ਜਾਵੇ।
ਉਧਰ, ਪੁਲੀਸ ਅਧਿਕਾਰੀਆਂ ਨੇ ਨਿੱਜੀ ਦਖ਼ਲ ਦੇ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਸ਼ਮਸ਼ੇਰ ਪੁਰਖਾਲਵੀ ਦੀ ਸਹਾਇਕ ਕਮਿਸ਼ਨਰ ਰੰਜੀਵ ਕੁਮਾਰ ਨਾਲ ਮੀਟਿੰਗ ਕਰਵਾਈ। ਅਧਿਕਾਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸਬੰਧਤ ਅਧਿਕਾਰੀ ਦੀ ਬਦਲੀ ਹੋਣ ਕਾਰਨ ਉਨ੍ਹਾਂ ਤੋਂ ਲਿਖਤੀ ਪੱਤਰ ਰਾਹੀਂ ਰਿਕਾਰਡ ਦੀ ਮੰਗ ਕੀਤੀ ਗਈ ਹੈ ਅਤੇ ਅਗਲੇ 10 ਦਿਨਾਂ ਤੱਕ ਬਕਾਇਆ ਰਾਸ਼ੀ ਦੀ ਅਦਾਇਗੀ ਕਰ ਦਿੱਤੀ ਜਾਵੇਗੀ। ਜਿਸ ਮਗਰੋਂ ਪੁਰਖਾਲਵੀ ਨੇ ਧਰਨਾ ਖ਼ਤਮ ਕੀਤਾ ਅਤੇ ਨਾਲ ਹੀ ਕਿਹਾ ਕਿ ਜੇਕਰ ਕੀਤੇ ਕੰਮ ਦੇ ਪੈਸੇ ਨਾ ਮਿਲੇ ਤਾਂ ਆਉਣ ਵਾਲੇ ਦਿਨਾਂ ਨਿਗਮ ਪ੍ਰਸ਼ਾਸਨ ਖ਼ਿਲਾਫ਼ ਸੰਘਰਸ਼ ਵਿੱਢਿਆ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…