nabaz-e-punjab.com

ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ-76 ਤੋਂ 80 ਦਾ ਵਫ਼ਦ ਮੁੱਖ ਮੰਤਰੀ ਨੂੰ ਮਿਲਿਆ

ਨਬਜ਼-ਏ-ਪੰਜਾਬ, ਮੁਹਾਲੀ, 29 ਫਰਵਰੀ:
ਐਂਟੀ ਐਨਹਾਂਸਮੈਂਟ ਕਮੇਟੀ ਸੈਕਟਰ-76 ਤੋਂ 80 ਦੇ ਇੱਕ ਵਫਦ ਨੇ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲ ਕੇ ਮੰਗ ਕੀਤੀ ਕਿ ਗਮਾਡਾ ਵੱਲੋਂ ਸੈਕਟਰ-76 ਤੋਂ 80 ਮੋਹਾਲੀ ਦੇ ਅਲਾਟੀਆਂ ਉੱਤੇ ਪਾਇਆ ਜਾ ਰਿਹਾ ਕਰੋੜਾਂ ਦਾ ਵਿਆਜ ਤੁਰੰਤ ਵਾਪਸ ਲਿਆ ਜਾਵੇ। ਵਫਦ, ਜਿਸ ਵਿੱਚ ਐਂਟੀ ਐਨਹਾਂਸਮੈਂਟ ਕਮੇਟੀ ਦੇ ਕਨਵੀਨਰ ਸੁਖਦੇਵ ਸਿੰਘ ਪਟਵਾਰੀ, ਜਨਰਲ ਸਕੱਤਰ ਜੀ ਐਸ ਪਠਾਨੀਆਂ, ਜਾਇੰਟ ਸਕੱਤਰ ਜਰਨੈਲ ਸਿੰਘ, ਆਪ ਦੇ ਬਲਾਕ ਪ੍ਰਧਾਨ ਰਾਜੀਵ ਵਸ਼ਿਸ਼ਟ, ਕੌਂਸਲਰ ਹਰਜੀਤ ਸਿੰਘ ਭੋਲੂ, ਆਪ ਦੇ ਬਲਾਕ ਪ੍ਰਧਾਨ ਚਰਨਜੀਤ ਕੌਰ ਸ਼ਾਮਲ ਸਨ, ਨੇ ਮਿਲ ਕੇ ਮੰਗ ਕੀਤੀ ਕਿ ਸਾਲ 2001 ਵਿੱਚ ਗਮਾਡਾ ਨੇ ਇਹ ਪਲਾਟ ਕੱਢੇ ਸਨ ਜੋ 2008 ਅਤੇ 2014 ਵਿੱਚ ਲੋਕਾਂ ਨੂੰ ਦਿੱਤੇ ਗਏ ਅਤੇ ਕੁਝ ਅਜੇ ਵੀ ਅਲਾਟ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਗਮਾਡਾ ਨੇ ਪਹਿਲੀ ਵਾਰ ਹੀ ਨੋਟਿਸ ਕੱਢਿਆ ਹੈ ਜਿਸ ਵਿੱਚ ਲੋਕਾਂ ਉੱਪਰ 1650 ਰੁਪਏ ਪ੍ਰਤੀ ਮੀਟਰ ਦਾ ਵਿਆਜ ਲਾ ਕੇ ਲੋਕਾਂ ਨੂੰ ਭਰਨ ਲਈ ਕਿਹਾ ਜਾ ਰਿਹਾ ਹੈ। ਕੁਲਵੰਤ ਸਿੰਘ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਇਹ ਲੋਕਾਂ ਨਾਲ ਧੱਕਾ ਹੈ ਤੇ ਲੋਕਾਂ ਨੂੰ ਜ਼ਰੂਰ ਰਾਹਤ ਮਿਲਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਗੱਲਬਾਤ ਸੁਣਨ ਤੋਂ ਬਾਅਦ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਸਬੰਧਤ ਅਧਿਕਾਰੀਆਂ ਨੂੰ ਸੱਦ ਕੇ ਗੱਲ ਕਰਨਗੇ ਅਤੇ ਲੋਕਾਂ ਨਾਲ ਇਨਸਾਫ਼ ਕੀਤਾ ਜਾਵੇਗਾ। ਵਫਦ ਨੇ ਸਥਾਨਕ ਵਿਧਾਇਕ ਕੁਲਵੰਤ ਸਿੰਘ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਲੋਕਾਂ ਦੇ ਮਸਲੇ ਨੂੰ ਸਹੀ ਢੰਗ ਨਾਲ ਮੁੱਖ ਮੰਤਰੀ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਆਗੂਆਂ ਨੇ ਵਿਧਾਇਕ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਅਸਰਰਸੂਖ ਦੀ ਵਰਤੋਂ ਕਰਕੇ ਚੋਣਾਂ ਸਬੰਧੀ ਆਦਰਸ਼ ਚੋਣ ਜ਼ਾਬਤਾ ਲੱਗਣ ਤੋਂ ਪਹਿਲਾਂ ਪਹਿਲਾਂ ਨਿੱਜੀ ਦਖ਼ਲ ਦੇ ਕੇ ਇਸ ਮਸਲੇ ਦਾ ਸਥਾਈ ਹੱਲ ਕਰਵਾਉਣ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲਣ ਦੀ ਆਸ ਬੱਝ ਸਕੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…