ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਉੱਠੀ, ਚੰਦੂਮਾਜਰਾ ਨੇ ਮਾਰਿਆ ਹਾਅ ਦਾ ਨਾਅਰਾ

ਨਬਜ਼-ਏ-ਪੰਜਾਬ, ਮੁਹਾਲੀ, 5 ਜੂਨ:
ਪੰਜਾਬ ਦੇ ਬਹੁ-ਚਰਚਿਤ ਪੰਥਕ ਹਲਕਾ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਜਿੱਤਣ ਵਾਲੇ ਗਰਮ-ਖ਼ਿਆਲੀ ਆਗੂ ਅਤੇ ‘ਵਾਰਸ ਪੰਜਾਬ ਦੇ’ ਮੁਖੀ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਮੰਗ ਨੇ ਜ਼ੋਰ ਫੜ ਲਿਆ ਹੈ। ਇਸ ਸਮੇਂ ਉਹ ਐੱਨਐੱਸਏ ਕਾਨੂੰਨ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਭਾਈ ਅੰਮ੍ਰਿਤਪਾਲ ਸਿੰਘ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਇਸ ਸਿੱਖ ਨੌਜਵਾਨ ਨੂੰ ਮਿਲੇ ਲੋਕ ਫ਼ਤਵੇ ਦਾ ਸਤਿਕਾਰ ਕਰਦੇ ਹੋਏ ਉਨ੍ਹਾਂ ਖ਼ਿਲਾਫ਼ ਐੱਨਐੱਸਏ ਕਾਨੂੰਨ ਤਹਿਤ ਦਰਜ ਕੀਤਾ ਪਰਚਾ ਫੌਰੀ ਰੱਦ ਕੀਤਾ ਜਾਵੇ ਅਤੇ ਅੰਮ੍ਰਿਤਪਾਲ ਸਿੰਘ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੌਰਾਨ ਟਿਕਟਾਂ ਦੀ ਵੰਡ ਸਮੇਂ ਵੀ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪਾਰਟੀ ਹਾਈ ਕਮਾਨ ਨੂੰ ਸਿੱਖਾਂ ਦੀ ਨਬਜ਼ ਨੂੰ ਪਛਾਣਦੇ ਹੋਏ ਖਡੂਰ ਸਾਹਿਬ ਤੋਂ ਅਕਾਲੀ ਦਲ ਦਾ ਉਮੀਦਵਾਰ ਹਟਾਉਣ ਦੀ ਸਲਾਹ ਦਿੱਤੀ ਗਈ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਦੀ ਇੱਕੋ ਇੱਕ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਅਤੇ ਸਿੱਖਾਂ ਨੂੰ ਆਪਣੇ ਨਾਲ ਜੋੜਨ ਲਈ ਇਹ ਬਹੁਤ ਵਧੀਆ ਅਤੇ ਸੁਨਹਿਰੀ ਮੌਕਾ ਹੈ। ਪ੍ਰੰਤੂ ਸੀਨੀਅਰ ਲੀਡਰਸ਼ਿਪ ਨੇ ਉਨ੍ਹਾਂ ਦੀ ਇਸ ਦਲੀਲ ਨੂੰ ਅਣਗੌਲਿਆ ਕਰ ਦਿੱਤਾ। ਜਿਸ ਦਾ ਨਤੀਜਾ ਅੱਜ ਸਭ ਦੇ ਸਾਹਮਣੇ ਹਨ। ਚੋਣ ਹਾਰਨ ਤੋਂ ਬਾਅਦ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਮੀਡੀਆ ਵਿੱਚ ਖੁੱਲ੍ਹ ਕੇ ਬੋਲ ਰਹੇ ਹਨ। ਇਸ ਤੋਂ ਪਹਿਲਾਂ ਵੀ ਚੰਦੂਮਾਜਰਾ ਨੇ ਹਮੇਸ਼ਾ ਪਾਰਟੀ ਪਲੇਟਫਾਰਮ ਉੱਤੇ ਪੰਜਾਬ ਦੇ ਭਖਦੇ ਮੁੱਦਿਆਂ ’ਤੇ ਬੜੀ ਦਲੇਰੀ ਨਾਲ ਆਵਾਜ਼ ਬੁਲੰਦ ਕੀਤੀ ਜਾਂਦੀ ਰਹੀ ਹੈ। ਟਕਸਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਪਰਿਵਾਰ ਦੀ ਅਣਦੇਖੀ ਬਾਰੇ ਵੀ ਉਹ ਆਪਣੀ ਗੱਲ ਕਹਿਣ ਤੋਂ ਪਿੱਛੇ ਨਹੀਂ ਹਟੇ ਸੀ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…