Share on Facebook Share on Twitter Share on Google+ Share on Pinterest Share on Linkedin ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਵਿੱਚ ਮੰਗਾਂ ’ਤੇ ਕੀਤੀ ਚਰਚਾ ਨਬਜ਼-ਏ-ਪੰਜਾਬ, ਮੁਹਾਲੀ, 6 ਅਗਸਤ: ਪੰਜਾਬ ਪੁਲੀਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਮੁਹਾਲੀ ਦੀ ਮੀਟਿੰਗ ਸੋਹਾਣਾ ਥਾਣਾ ਕੰਪਲੈਕਸ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਇੰਸਪੈਕਟਰ (ਸੇਵਾਮੁਕਤ) ਮਹਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਇੱਕ ਵਿਸ਼ੇਸ਼ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਮਕ ਰਹੀਆਂ ਮੰਗਾਂ ਨੂੰ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ। ਇੱਕ ਹੋਰ ਮਤੇ ਰਾਹੀਂ ਪੰਜਾਬ ਪੈਨਸ਼ਨਰਜ਼ ਮਹਾਸੰਘ ਦੀ ਹਮਾਇਤ ਕਰਨ ਦਾ ਵੀ ਫ਼ੈਸਲਾ ਲਿਆ ਗਿਆ। ਮੀਟਿੰਗ ਵਿੱਚ ਹਾਜ਼ਰ ਪੁਲੀਸ ਦੇ ਸੇਵਾਮੁਕਤ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਪਹਿਲ ਦੇ ਅਧਾਰ ’ਤੇ ਹੱਲ ਕਰਵਾਉਣ ਦਾ ਪ੍ਰਣ ਲਿਆ। ਮੀਟਿੰਗ ਵਿੱਚ ਐਸਪੀ (ਸੇਵਾਮੁਕਤ) ਤਜਿੰਦਰ ਸਿੰਘ ਤੇ ਸਵਰਨ ਸਿੰਘ, ਡੀਐਸਪੀ (ਸੇਵਾਮੁਕਤ) ਸਤਨਾਮ ਸਿੰਘ, ਇੰਸਪੈਕਟਰ (ਸੇਵਾਮੁਕਤ) ਦਲਜੀਤ ਸਿੰਘ, ਮਨਮੋਹਨ ਸਿੰਘ ਕਾਹਲੋਂ, ਡਾ. ਦਲਜੀਤ ਸਿੰਘ, ਰਘਬੀਰ ਸਿੰਘ ਅਤੇ ਰਤਨ ਸਿੰਘ, ਸੇਵਾਮੁਕਤ ਥਾਣੇਦਾਰ ਰਮੇਸ਼ ਕੁਮਾਰ ਕੁਰਾਲੀ ਸਮੇਤ ਲਾਲੜੂ, ਡੇਰਾਬੱਸੀ, ਬਨੂੜ, ਮੁਹਾਲੀ, ਖਰੜ ਤੇ ਕੁਰਾਲੀ ਨਾਲ ਸਬੰਧਤ ਸੇਵਾਮੁਕਤ ਪੁਲੀਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਭਾਗ ਲਿਆ। ਇਸ ਮਗਰੋਂ ਐਸੋਸੀਏਸ਼ਨ ਦੇ ਵਫ਼ਦ ਨੇ ਨਵੇਂ ਐੱਸਐੱਸਪੀ ਦੀਪਕ ਪਾਰਿਕ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਸ਼ੱੁਭਕਾਮਨਾਵਾਂ ਦਿੱਤੀਆਂ ਅਤੇ ਜੁਰਮ ਨੂੰ ਠੱਲ੍ਹ ਪਾਉਣ ਲਈ ਸੰਸਥਾ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ